ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਕਹਿਰ ਜਾਰੀ, 7 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ

By  Shanker Badra July 29th 2020 05:16 PM

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਕਹਿਰ ਜਾਰੀ, 7 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ:ਸ੍ਰੀ ਮੁਕਤਸਰ ਸਾਹਿਬ : ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਦਿਨੋਂ-ਦਿਨ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ, ਜਿਸ ਨੇ ਲੋਕਾਂ ਨੂੰ ਚਿੰਤਾ 'ਚ ਪਾ ਦਿੱਤਾ ਹੈ। ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜ਼ਿਲ੍ਹੇ 'ਚ ਕੋਰੋਨਾ ਵਾਇਰਸ ਰੁੱਕਣ ਦਾ ਨਾਂ ਨਹੀਂ ਲੈ ਰਿਹਾ ਹੈ।

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਕਹਿਰ ਜਾਰੀ, 7 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 7 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਸਿਵਲ ਸਰਜਨ ਡਾ: ਹਰੀ ਨਰਾਇਣ ਸਿੰਘ ਵਲੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੈਂਪਲਿੰਗ ਦੇ ਨਤੀਜਿਆਂ ਦੌਰਾਨ ਜ਼ਿਲ੍ਹੇ ਭਰ ਅੰਦਰ ਅੱਜ 7 ਕੇਸਾਂ ਦੀ ਪੁਸ਼ਟੀ ਹੋਈ ਹੈ।

ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਦਾ ਕਹਿਰ ਜਾਰੀ, 7 ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ

ਇਨ੍ਹਾਂ 'ਚ 2 ਮਰੀਜ਼ 27 ਸਾਲਾ ਨੌਜਵਾਨ ਅਤੇ 55 ਸਾਲਾ ਔਰਤ ਬਾਗਵਾਲੀ ਗਲੀ ਨਾਲ ਸਬੰਧਿਤ ਹਨ, ਜਦੋਂਕਿ ਤਿੰਨ ਕੇਸ ਗਿੱਦੜਬਾਹਾ ਸ਼ਹਿਰ, ਇੱਕ ਕੇਸ ਜ਼ਿਲ੍ਹੇ ਦੇ ਪਿੰਡ ਮਧੀਰ ਅਤੇ 21 ਸਾਲ ਦੀ ਔਰਤ ਮਲੋਟ ਨਾਲ ਸੰਬੰਧਿਤ ਹੈ। ਅੱਜ 7 ਕੇਸਾਂ ਦੀ ਪੁਸ਼ਟੀ ਤੋਂ ਬਾਅਦ ਜ਼ਿਲ੍ਹੇ 'ਚ ਕੋਰੋਨਾ ਦਾ ਅੰਕੜਾ 220 ਹੋ ਗਿਆ ਹੈ।

-PTCNews

Related Post