ਬਰਨਾਲਾ 'ਚ ਕੋਰੋਨਾ ਦਾ ਧਮਾਕਾ, ਜ਼ਿਲ੍ਹੇ 'ਚ ਕੋਰੋਨਾ ਦੇ 9 ਹੋਰ ਮਾਮਲੇ ਆਏ ਸਾਹਮਣੇ

By  Shanker Badra June 29th 2020 04:50 PM

ਬਰਨਾਲਾ 'ਚ ਕੋਰੋਨਾ ਦਾ ਧਮਾਕਾ, ਜ਼ਿਲ੍ਹੇ 'ਚ ਕੋਰੋਨਾ ਦੇ 9 ਹੋਰ ਮਾਮਲੇ ਆਏ ਸਾਹਮਣੇ:ਬਰਨਾਲਾ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਮਰੀਜ਼ਾਂ ਦੀ ਮੌਤ ਦਰ ਵੀ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ।ਜ਼ਿਲ੍ਹਾ ਬਰਨਾਲਾ 'ਚ 9 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। [caption id="attachment_414764" align="aligncenter" width="300"]Coronavirus Punjab : 9 more cases of corona in Barnala ਬਰਨਾਲਾ 'ਚ ਕੋਰੋਨਾ ਦਾ ਧਮਾਕਾ, ਜ਼ਿਲ੍ਹੇ 'ਚ ਕੋਰੋਨਾ ਦੇ 9 ਹੋਰ ਮਾਮਲੇ ਆਏ ਸਾਹਮਣੇ[/caption] ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ 8 ਵਿਅਕਤੀ ਸ਼ਹਿਰ ਬਰਨਾਲਾ ਦੇ ਕੱਚਾ ਕਾਲਜ ਰੋਡ ਨਾਲ ਸਬੰਧਿਤ ਇੱਕੋ ਪਰਿਵਾਰ ਦੇ ਹਨ, ਜਿਨ੍ਹਾਂ ਦੇ ਕੁਝ ਦਿਨ ਪਹਿਲਾਂ 3 ਪਰਿਵਾਰਕ ਮੈਂਬਰ ਕੋਰੋਨਾ ਪਾਜ਼ੀਟਿਵ ਆਏ ਸਨ ਅਤੇ 1 ਵਿਅਕਤੀ ਸ਼ਹਿਰ ਦੇ 22 ਏਕੜ 'ਚੋਂ ਹੈ, ਜੋ ਭਾਜਪਾ ਆਗੂ ਵੀ ਹੈ। ਦੱਸ ਦੇਈਏ ਕਿ ਬਰਨਾਲਾ ਜ਼ਿਲ੍ਹੇ 'ਚ ਹੁਣ ਤੱਕ ਕੋਰੋਨਾ ਦੇ ਕੁੱਲ 59 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ 28 ਮਰੀਜ਼ ਤੰਦਰੁਸਤ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ ਜਦੋਂਕਿ 2 ਦੀ ਮੌਤ ਹੋ ਚੁੱਕੀ ਹੈ। ਹੁਣ ਬਰਨਾਲਾ ਜ਼ਿਲ੍ਹੇ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 29 ਹੋ ਗਈ ਹੈ। ਇੱਕੋ ਦਿਨ 9 ਨਵੇਂ ਕੇਸ ਆਉਣ ਮਗਰੋਂ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। -PTCNews

Related Post