ਸੁਨਾਮ 'ਚ ਸਿਵਲ ਹਸਪਤਾਲ ਦੇ ਮੁਲਾਜ਼ਮ ਨੂੰ ਹੋਇਆ ਕੋਰੋਨਾ, ਸਮੁੱਚੇ ਸਟਾਫ਼ 'ਚ ਡਰ ਦਾ ਮਾਹੌਲ

By  Shanker Badra June 19th 2020 12:34 PM

ਸੁਨਾਮ 'ਚ ਸਿਵਲ ਹਸਪਤਾਲ ਦੇ ਮੁਲਾਜ਼ਮ ਨੂੰ ਹੋਇਆ ਕੋਰੋਨਾ, ਸਮੁੱਚੇ ਸਟਾਫ਼ 'ਚ ਡਰ ਦਾ ਮਾਹੌਲ:ਸੁਨਾਮ : ਦੁਨੀਆਂ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਬਰਕਰਾਰ ਹੈ। ਹੁਣ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਮੌਤਾਂ ਦਾ ਸਿਲਸਿਲਾ ਵੀ ਵੱਧ ਰਿਹਾ ਹੈ ਅਤੇ ਉਥੇ ਨਾਲ ਹੀ ਪਾਜ਼ੀਟਿਵ ਕੋਰੋਨਾ ਮਾਮਲਿਆਂ ਦੀ ਗਿਣਤੀ ਵਿਚ ਵੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸਿਵਲ ਹਸਪਤਾਲ ਸੁਨਾਮ ਵਿਖੇ ਹਸਪਤਾਲ ਦਾ ਮੁਲਾਜ਼ਮ ਅਮਨ ਕੁਮਾਰ ਕੋਰੋਨਾ ਪਾਜ਼ੀਟਿਵ ਆਇਆ ਹੈ।

ਹਸਪਤਾਲ ਦੇ ਐਸ.ਐਮ.ਓ ਡਾ. ਸੰਜੇ ਕਾਮਰਾ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਅਮਨ ਕੁਮਾਰ ਜੋ ਕਿ ਮਲੇਰਕੋਟਲਾ ਦਾ ਰਹਿਣ ਵਾਲਾ ਸੁਨਾਮ ਹਸਪਤਾਲ ਵਿਖੇ ਅਕਾਊਂਟ ਕਲਰਕ ਦੀ ਪੋਸਟ 'ਤੇ ਤਾਇਨਾਤ ਹੈ। ਉਨ੍ਹਾਂ ਦੱਸਿਆ ਕਿ ਪਹਿਲਾ ਇਸ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਸੀ ਪਰ ਰਾਤ ਮੁੜ ਤੋਂ ਆਈ ਅਮਨ ਕੁਮਾਰ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ।

ਸੁਨਾਮ ਦੇ ਸਿਵਲ ਹਸਪਤਾਲ ਦੇ ਕਲਰਕ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਹਸਪਤਾਲ ਦੇ ਸਮੁੱਚੇ ਸਟਾਫ਼ ਅਤੇ ਸ਼ਹਿਰ ਵਾਸੀਆਂ 'ਚ ਚਿੰਤਾ ਪਾਈ ਜਾ ਰਹੀ ਹੈ। ਮਲੇਰਕੋਟਲਾ ਸ਼ਹਿਰ ਨਾਲ ਸਬੰਧਿਤ ਉਕਤ ਮੁਲਾਜ਼ਮ ਦੀ ਪਾਜ਼ੀਟਿਵ ਰਿਪੋਰਟ ਦੀ ਪੁਸ਼ਟੀ ਕਰਦਿਆਂ ਐਸ.ਐਮ.ਓ. ਡਾ ਸੰਜੇ ਕਾਮਰਾ ਨੇ ਦੱਸਿਆ ਕਿ ਹਸਪਤਾਲ ਦੇ ਬਾਕੀ ਸਟਾਫ਼ ਦੇ ਵੀ ਸੈਂਪਲ ਲਏ ਜਾ ਰਹੇ ਹਨ ਅਤੇ ਇਹਤਿਆਤ ਵਜੋਂ ਇਨ੍ਹਾਂ ਸਾਰਿਆਂ ਨੂੰ ਵੀ ਇਕਾਂਤਵਾਸ 'ਤੇ ਰੱਖਿਆ ਜਾਵੇਗਾ।

-PTCNews

Related Post