ਜ਼ਿਲ੍ਹਾ ਲੁਧਿਆਣਾ 'ਚ 23 ਮਈ ਤੱਕ ਵਧਾਇਆ ਕਰਫਿਊ

By  Jagroop Kaur May 16th 2021 01:38 PM

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਬਾਅਦ ਦੁਪਹਿਰ ਇਹ ਹੁਕਮ ਜਾਰੀ ਕਰਕੇ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੀ ਮਿਆਦ 23 ਮਈ ਤੱਕ ਵਧਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵਲੋਂ ਪਿਛਲੇ ਹਫ਼ਤੇ ਜ਼ਿਲ੍ਹੇ ਵਿਚ 12 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫ਼ਿਊ ਲਗਾਉਣ ਦੇ ਹੁਕਮ ਦਿੱਤੇ ਸਨ। ਜਿਸ ਵਿਚ ਅੱਜ ਇਕ ਹਫ਼ਤੇ ਦਾ ਵਾਧਾ ਕਰ ਦਿੱਤਾ ਗਿਆ ਹੈ।lockdown : Daily Curfew imposed in Ludhiana from May 7 till May 16

Read More : ਜਲੰਧਰ ‘ਚ ਜੋੜੇ ਨੇ ਦਿੱਤੀ ਆਪਣੀ ਜਾਨ,ਮ੍ਰਿਤਕ ਲਾੜੇ ਨੇ ਵਾਇਰਲ ਆਡੀਓ ‘ਚ ਦੱਸੀ ਮੌਤ…

ਜ਼ਿਕਰਯੋਗ ਹੈ ਕਿ ਲੁਧਿਆਣਾ 'ਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਸਖਤੀ ਕੀਤੀ ਜਾ ਰਹੀ ਹੈ , ਬਾਵਜੂਦ ਇਸ ਦੇ ਜੇਕਰ ਕੱਲ ਤੱਕ ਦੇ ਕੋਰੋਨਾ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਸ਼ਨੀਵਾਰ ਨੂੰ ਲੁਧਿਆਣਾ 'ਚ ਕੋਰੋਨਾ ਨਾਲ 25 ਮੌਤਾਂ ਹੋ ਗਈਆਂ ਹਨ | ਜਿਸ ਵਿਚ 18 ਮੌਤਾਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ | 7 ਵਿਅਕਤੀ ਵੱਖ - ਵੱਖ ਜ਼ਿਲ੍ਹਿਆਂ ਨਾਲ ਸਬੰਧਿਤ ਹਨ | ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ 1132 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਸੀ ਜਿਸ ਤਹਿਤ ਇਹ ਕਰਫਿਊ ਇੰਝ ਹੀ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ ਤਾਂ ਜੋ ਹੋਰ ਜਾਣੀ ਨੁਕਸਾਨ ਨਾ ਹੋ ਸਕਣ।

Related Post