ਫ਼ਤਹਿਗੜ੍ਹ ਸਾਹਿਬ 'ਚ ਫਟਿਆ ਕੋਰੋਨਾ ਬੰਬ, 20 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

By  Shanker Badra July 13th 2020 11:07 AM

ਫ਼ਤਹਿਗੜ੍ਹ ਸਾਹਿਬ 'ਚ ਫਟਿਆ ਕੋਰੋਨਾ ਬੰਬ, 20 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ:ਫ਼ਤਹਿਗੜ੍ਹਸਾਹਿਬ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ।

ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ 'ਚ ਕੋਰੋਨਾ ਦੇ ਇਕੱਠੇ 20 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।

ਦੱਸ ਦੇਈਏ ਕਿ ਫ਼ਤਹਿਗੜ੍ਹ ਸਾਹਿਬ ਵਿੱਚ 12,285 ਲੋਕਾਂ ਦੀ ਕੋਰੋਨਾ ਟੈਸਟਿੰਗ ਹੋਈ ਹੈ। ਜਿਨ੍ਹਾਂ 'ਚੋਂ 116 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ11,747 ਲੋਕਾਂ ਦੀ ਰਿਪੋਰਟ ਨੈਗਟਿਵ ਆਈ ਹੈ। ਫ਼ਤਹਿਗੜ੍ਹ ਸਾਹਿਬ 'ਚ ਇਸ ਵੇਲੇ 44 ਕੇਸ ਐਕਟਿਵ ਹੈ ਅਤੇ ਹੁਣ ਤੱਕ 2 ਮੌਤਾਂ ਹੋ ਚੁੱਕੀਆਂ ਹਨ।

-PTCNews

Related Post