ਜਲੰਧਰ 'ਚ ਕੋਰੋਨਾ ਹੋਇਆ ਬੇਕਾਬੂ ,ਜਲੰਧਰ 'ਚ ਕੋਰੋਨਾ ਦੇ 44 ਨਵੇਂ ਮਾਮਲੇ ਆਏ ਸਾਹਮਣੇ

By  Shanker Badra June 22nd 2020 06:47 PM

ਜਲੰਧਰ 'ਚ ਕੋਰੋਨਾ ਹੋਇਆ ਬੇਕਾਬੂ ,ਜਲੰਧਰ 'ਚ ਕੋਰੋਨਾ ਦੇ 44 ਨਵੇਂ ਮਾਮਲੇ ਆਏ ਸਾਹਮਣੇ:ਜਲੰਧਰ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਲੌਕਡਾਊਨ 'ਚ ਢਿੱਲ ਮਿਲਦਿਆਂ ਹੀ ਪੰਜਾਬ ਵਿੱਚ ਵਾਇਰਸ ਤੇਜ਼ੀ ਨਾਲ ਵਧਿਆ ਹੈ। ਜਲੰਧਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਜਲੰਧਰ 'ਚ ਕੋਰੋਨਾ ਦਾ ਮੁੜ ਵੱਡਾ ਧਮਾਕਾ ਹੈ। ਜਲੰਧਰ 'ਚ ਇੱਕੋ -ਦਿਨ ਇਕੱਠੇ 44 ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਅੱਜ ਦੇ ਮਿਲੇ ਕੇਸਾਂ 'ਚ ਕੁਝ ਪੁਲਿਸ ਮੁਲਾਜ਼ਮ ਅਤੇ ਕੁਝ ਦੂਜੇ ਸੂਬਿਆਂ ਸਣੇ ਜ਼ਿਲ੍ਹਿਆਂ ਨਾਲ ਸਬੰਧਤ ਦੱਸੇ ਜਾ ਰਹੇ ਹਨ। ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਦੌਰਾਨ ਜਲੰਧਰ 'ਚੋਂ ਅੱਜ ਕੁੱਲ 44 ਕੇਸ ਨਵੇਂ ਪਾਏ ਗਏ ਹਨ। ਇਨ੍ਹਾਂ 44 ਕੇਸਾਂ 'ਚ ਕਾਂਗਰਸੀ ਮਹਿਲਾ ਕੌਂਸਲਰ ਕਮਲੇਸ਼ ਗਰੋਵਰ ਦਾ ਪੁੱਤਰ ਵੀ ਸ਼ਾਮਲ ਹੈ। ਸਿਹਤ ਵਿਭਾਗ ਮੁਤਾਬਕ ਜ਼ਿਲ੍ਹੇ ਦੀਆਂ ਹੁਣ ਤੱਕ ਦੀਆਂ ਰਿਪੋਰਟਾਂ ਮੁਤਾਬਕ ਜ਼ਿਲ੍ਹੇ 'ਚੋਂ ਕੁੱਲ 19029 ਲੋਕਾਂ ਦੀ ਕੋਰੋਨਾ ਜਾਂਚ ਲਈ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 17289 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ। ਕੋਰੋਨਾ ਪੀੜਤ 306 ਮਰੀਜ਼ ਚੰਗੀ ਤਰ੍ਹਾਂ ਮਿਹਤਯਾਬ ਹੋਣ ਉਪਰੰਤ ਘਰਾਂ ਨੂੰ ਪਰਤ ਚੁੱਕੇ ਹਨ ਅਤੇ ਜ਼ਿਲ੍ਹੇ 'ਚ 199 ਤੋਂ ਵਧੇਰੇ ਕੇਸ ਐਕਟਿਵ ਹਨ ਜਦਕਿ ਕੋਰੋਨਾ ਖ਼ਿਲਾਫ਼ ਜੰਗ ਲੜਦੇ ਹੋਏ 15 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੱਸ ਦੇਈਏ ਕਿ ਜਲੰਧਰ 'ਚ ਲਗਾਤਾਰ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ 'ਚ ਵਾਧਾ ਹੋ ਰਿਹਾ ਹੈ, ਜਿਸ ਨਾਲ ਜਿੱਥੇ ਸਿਹਤ ਵਿਭਾਗ 'ਚ ਵੀ ਚਿੰਤਾ ਪਾਈ ਜਾ ਰਹੀ ਹੈ। -PTCNews

Related Post