ਜਲੰਧਰ ਜ਼ਿਲ੍ਹੇ 'ਚ ਅੱਜ ਫਿਰ ਹੋਇਆ ਕੋਰੋਨਾ ਬਲਾਸਟ, 46 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ

By  Shanker Badra July 16th 2020 05:34 PM

ਜਲੰਧਰ ਜ਼ਿਲ੍ਹੇ 'ਚ ਅੱਜ ਫਿਰ ਹੋਇਆ ਕੋਰੋਨਾ ਬਲਾਸਟ, 46 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ:ਜਲੰਧਰ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹੇ 'ਚ ਵੱਡੀ ਪੱਧਰ 'ਤੇ ਲੋਕਾਂ ਨੂੰ ਆਪਣੀ ਲਪੇਟ 'ਚ ਲਿਆ ਹੈ।

ਜਲੰਧਰ 'ਚ ਅੱਜ ਇਕ ਵਾਰ ਫਿਰ ਤੋਂ ਕੋਰੋਨਾ ਦਾ ਵੱਡਾ ਬਲਾਸਟ ਹੋਇਆ ਹੈ। ਜਿੱਥੇ ਅੱਜ ਸਵੇਰੇ 26 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਹੁਣ 20 ਹੋਰ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਅੱਜ ਜਲੰਧਰ ਜ਼ਿਲ੍ਹੇ 'ਚ ਹੁਣ ਤੱਕ ਕੁੱਲ 46 ਪਾਜ਼ੀਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਲਗਾਤਾਰ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਲੋਕਾਂ 'ਚ ਵੀ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਜਲੰਧਰ ਜ਼ਿਲ੍ਹੇ 'ਚ ਅੱਜ ਫਿਰ ਹੋਇਆ ਕੋਰੋਨਾ ਬਲਾਸਟ, 46 ਲੋਕਾਂ ਦੀ ਰਿਪੋਰਟ ਆਈ ਪਾਜ਼ੀਟਿਵ

ਇਸ ਤੋਂ ਇਲਾਵਾ ਇਕ 29 ਸਾਲਾ ਲੜਕੀ ਜੋ ਕਿ ਮੁਹੱਲਾ ਸੰਤਪੁਰਾ ਕਪੂਰਥਲਾ ਦੀ ਵਸਨੀਕ ਹੈ ਤੇ ਆਰ.ਟੀ.ਓ ਦਫ਼ਤਰ ਜਲੰਧਰ ਵਿਖੇ ਕੰਮ ਕਰਦੀ ਹੈ, ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਵੀ ਜ਼ਿਲੇ ਵਿਚ ਕੋਰੋਨਾ ਦੇ ਇਕੱਠੇ 84 ਮਾਮਲੇ ਸਾਹਮਣੇ ਆਏ ਸਨ। ਜਲੰਧਰ ਸ਼ਹਿਰ ਕੋਰੋਨਾ ਦੇ ਮਾਮਲੇ 'ਚ ਪੰਜਾਬ 'ਚੋਂ ਦੂਜੇ ਨੰਬਰ 'ਤੇ ਪਹੁੰਚ ਚੁੱਕਾ ਹੈ, ਜਿੱਥੇ ਹੁਣ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 1500 ਤੋਂ ਵੱਧ ਹੋ ਚੁੱਕਾ ਹੈ।

ਦੱਸ ਦੇਈਏ ਕਿ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਿਤ ਇਕ 65 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਜਲੰਧਰ ਦੇ ਸਿਵਲ ਹਸਪਤਾਲ ਵਿਖੇ ਮੌਤ ਹੋ ਗਈ ਹੈ। ਮ੍ਰਿਤਕ ਵਿਅਕਤੀ ਗੁਰਦਿਆਂ ਦੀ ਬਿਮਾਰੀ ਨਾਲ ਪੀੜਤ ਸੀ ਤੇ ਉਹ ਡਾਇਲੈਸਿਸ ਕਰਵਾ ਰਿਹਾ ਸੀ। 14 ਜੁਲਾਈ ਨੂੰ ਇਸ ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ। ਇਸ ਦੇ ਇਲਾਵਾ ਕੋਰੋਨਾ ਪੀੜਿਤ ਨੌਜਵਾਨ ਲੜਕੀ ਨੇ ਅਮ੍ਰਿਤਸਰ 'ਚ ਇਲਾਜ ਦੌਰਾਨ ਦਮ ਤੋੜਿਆ ਹੈ।

-PTCNews

Related Post