ਜਲੰਧਰ ਜ਼ਿਲ੍ਹੇ ‘ਚ ਫਟਿਆ ਕੋਰੋਨਾ ਬੰਬ, ਇਕੱਠੇ 75 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

By  Shanker Badra July 11th 2020 04:11 PM -- Updated: July 11th 2020 04:18 PM

ਜਲੰਧਰ ਜ਼ਿਲ੍ਹੇ ‘ਚ ਫਟਿਆ ਕੋਰੋਨਾ ਬੰਬ, ਇਕੱਠੇ 75 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ:ਜਲੰਧਰ : ਪੰਜਾਬ 'ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ 'ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਵਿੱਚ ਪਿਛਲੇ ਦਿਨਾਂ ਤੋਂ ਕਈ ਵੱਡੇ ਅਧਿਕਾਰੀਆਂ ਤੇ ਅਫਸਰਾਂ ਦੀਆਂ ਕੋਰੋਨਾ ਰਿਪੋਰਟਾਂ ਪਾਜ਼ੀਟਿਵ ਆ ਰਹੀਆਂ ਹਨ।

 Coronavirus Punjab : Jalandhar ch Corona de 75 new cases ਜਲੰਧਰ ਜ਼ਿਲ੍ਹੇ ‘ਚ ਫਟਿਆ ਕੋਰੋਨਾ ਬੰਬ, ਇਕੱਠੇ75 ਨਵੇਂ ਮਾਮਲਿਆਂ ਦੀ ਹੋਈ ਪੁਸ਼ਟੀ

ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਜਲੰਧਰ ਜ਼ਿਲ੍ਹੇ 'ਚ ਅੱਜ ਫਿਰ ਕੋਰੋਨਾ ਦਾ ਧਮਾਕਾ ਹੋਇਆ ਹੈ। ਜਲੰਧਰ 'ਚ ਇਕੱਠੇ 75 ਮਾਮਲੇ ਸਾਹਮਣੇ ਆਏ ਹਨ। ਇਹ ਸਾਰੇ ਮਰੀਜ਼ ਜਲੰਧਰ ਨਾਲ ਸਬੰਧਤ ਦੱਸੇ ਜਾ ਰਹੇ ਹਨ। ਹੁਣ ਜਲੰਧਰ ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1179 ਤੱਕ ਪਹੁੰਚ ਗਈ ਹੈ।

ਦੱਸਿਆ ਜਾਂਦਾ ਹੈ ਕਿ ਐੱਸ.ਐੱਸ.ਪੀ ਤੇ ਐੱਸਡੀਐੱਮ ਤੋਂ ਬਾਅਦ ਇੱਕ ਹੋਰ ਵੱਡਾ ਅਧਿਕਾਰੀਕੋਰੋਨਾ ਦੀ ਮਾਰ ਹੇਠ ਆਇਆ ਹੈ।  RTA ਬਰਜਿੰਦਰ ਸਿੰਘ ਨੂੰ ਕੋਰੋਨਾ ਦੀ ਪੁਸ਼ਟੀ ਹੋਈ ਹੈ। RTA ਨੇ ਕੁਝ ਦਿਨ ਪਹਿਲਾਂ ਹੀ ਡਿਪਟੀ ਕਮਿਸ਼ਨਰ ਨਾਲ ਮੀਟਿੰਗ ਕੀਤੀ ਸੀ। ਜਿਸ ਤੋਂ ਬਾਅਦ ਅਫਸਰਾਂ 'ਚ ਚਿੰਤਾ ਦਾ ਮਾਹੌਲ ਹੈ।

ਇਸ ਤੋਂ ਪਹਿਲਾ ਅੱਜ ਸਵੇਰੇ ਕੋਰੋਨਾ ਦੇ ਕਾਰਨ ਜਲੰਧਰ ਜ਼ਿਲ੍ਹੇ 'ਚ 2 ਮਰੀਜ਼ਾਂ ਦੀ ਮੌਤ ਹੋਈ ਹੈ। ਸਿਵਲ ਹਸਪਤਾਲ 'ਚ ਦਾਖ਼ਲ ਕੋਰੋਨਾ ਪੀੜਤ ਰਾਏਪੁਰ ਰਸੂਲਪੁਰ ਦੇ ਰਹਿਣ ਵਾਲੇ 58 ਸਾਲਾ ਵਿਅਕਤੀ ਨੇ ਇਲਾਜ ਅਧੀਨ ਦਮ ਤੋੜ ਦਿੱਤਾ ਹੈ। ਇਸੇ ਤਰ੍ਹਾਂ ਦੂਜਾ ਕੋਰੋਨਾ ਪੀੜਤ ਸੰਜੇ ਨਗਰ ਦਾ ਰਹਿਣ ਵਾਲਾ ਸੀ, ਜਿਸ ਦਾ ਇਲਾਜ ਸਿਵਲ ਹਸਪਤਾਲ 'ਚ ਚੱਲ ਰਿਹਾ ਸੀ ਅਤੇ ਕੋਰੋਨਾ ਖ਼ਿਲਾਫ਼ ਜੰਗ ਲੜਦੇ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਹੈ।

-PTCNews

Related Post