ਹੁਣ -ਹੁਣੇ ਆਈ ਵੱਡੀ ਖ਼ਬਰ, ਅੰਮ੍ਰਿਤਸਰ 'ਚ ਕੋਰੋਨਾ ਨਾਲ ਹੋਈ 32ਵੀਂ ਮੌਤ

By  Shanker Badra June 23rd 2020 12:05 PM

ਹੁਣ -ਹੁਣੇ ਆਈ ਵੱਡੀ ਖ਼ਬਰ, ਅੰਮ੍ਰਿਤਸਰ 'ਚ ਕੋਰੋਨਾ ਨਾਲ ਹੋਈ 32ਵੀਂ ਮੌਤ:ਅੰਮ੍ਰਿਤਸਰ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਲੌਕਡਾਊਨ 'ਚ ਢਿੱਲ ਮਿਲਦਿਆਂ ਹੀ ਪੰਜਾਬ ਵਿੱਚ ਵਾਇਰਸ ਤੇਜ਼ੀ ਨਾਲ ਵਧਿਆ ਹੈ। ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਊਸ਼ਾ ਅਰੋੜਾ (67) ਦੀ ਗੁਰੂ ਨਾਨਕ ਦੇਵ ਹਸਪਤਾਲ ਵਿਚ ਇਲਾਜ ਅਧੀਨ ਔਰਤ ਦੀ ਮੌਤ ਹੋ ਗਈ ਹੈ। ਮ੍ਰਿਤਕ ਔਰਤ ਲੋਹਾ ਮੰਡੀ ਦੀ ਰਹਿਣ ਵਾਲੀ ਸੀ। ਉਕਤ ਔਰਤ ਨੂੰ 17 ਤਾਰੀਖ ਨੂੰ ਸ਼ੱਕੀ ਮਰੀਜ਼ ਦੇ ਤੌਰ 'ਤੇ ਹਸਪਤਾਲ 'ਚ ਦਾਖਿਲ ਕੀਤਾ ਗਿਆ ਸੀ ਤੇ 19 ਤਾਰੀਖ ਨੂੰ ਰਿਪੋਰਟ ਪਾਜ਼ੀਟਿਵ ਆਈ ਸੀ। ਅੱਜ ਸਵੇਰੇ ਤਬੀਅਤ ਖਰਾਬ ਹੋਣ ਕਾਰਨ ਮੌਤ ਹੋ ਗਈ ਹੈ। ਅੰਮ੍ਰਿਤਸਰ 'ਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 32 ਤੱਕ ਪੁੱਜ ਗਈ ਹੈ।

Coronavirus Punjab : Woman Death Due to Coronavirus Amritsar ਹੁਣ -ਹੁਣੇ ਆਈ ਵੱਡੀ ਖ਼ਬਰ, ਅੰਮ੍ਰਿਤਸਰ 'ਚ ਕੋਰੋਨਾ ਨਾਲ ਹੋਈ 32ਵੀਂ ਮੌਤ

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੀ ਰਾਤ ਜਲੰਧਰ ਦੇ ਗੁਰੂ ਨਾਨਕਪੁਰਾ ਦੀ ਰਹਿਣ ਵਾਲੀ 28 ਸਾਲਾ ਲੜਕੀ ਆਸ਼ੂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ, ਜੋ ਕਿ ਪਟੇਲ ਹਸਪਤਾਲ 'ਚ ਇਲਾਜ ਅਧੀਨ ਸੀ। ਸੋਮਵਾਰ ਨੂੰ ਲੁਧਿਆਣੇ 'ਚ 42 ਸਾਲਾ ਔਰਤ ਤੇ 61 ਤੇ 63 ਸਾਲਾ ਦੋ ਬਜ਼ੁਰਗਾਂ ਦੀ ਮੌਤ ਹੋ ਗਈ ਸੀ। ਇਹ ਤਿੰਨੇ ਕਈ ਬਿਮਾਰੀਆਂ ਤੋਂ ਪੀੜਤ ਸਨ। ਲੁਧਿਆਣਾ ਅਤੇ ਜਲੰਧਰ ਵਿਚ ਹੁਣ ਤੱਕ 17-17 ਲੋਕਾਂ ਦੀ ਜਾਨ ਜਾ ਚੁੱਕੀ ਹੈ। ਅੰਮਿ੍ਤਸਰ 'ਚ ਸਭ ਤੋਂ ਜ਼ਿਆਦਾ 32 ਲੋਕ ਮਾਰੇ ਜਾ ਚੁੱਕੇ ਹਨ।

ਦੱਸ ਦੇਈਏ ਕਿ ਪੰਜਾਬ 'ਚ ਸੋਮਵਾਰ ਨੂੰ 192 ਨਵੇਂ ਕੇਸ ਆਏ ਆਏ ਸਨ। ਜਿਸ ਤੋਂ ਬਾਅਦ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 4245 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 106 ਹੋ ਗਿਆ ਹੈ। ਇਸ ਦੌਰਾਨ ਸੂਬੇ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ  2825 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਦੇ ਐਕਟਿਵ ਮਰੀਜ਼ਾਂ ਦੀ ਕੁੱਲ੍ਹ ਗਿਣਤੀ 1309 ਹੋ ਗਈ ਹੈ। ਇਸ ਦੌਰਾਨ ਕੋਰੋਨਾ ਦੀ ਵਧਦੀ ਗਿਣਤੀ ਕਾਰਨ ਲੋਕਾਂ ਵਿੱਚ ਫ਼ਿਰ ਡਰ ਦਾ ਮਾਹੌਲ ਪੈਦਾ ਹੋ ਰਿਹਾ ਹੈ।

-PTCNews

Related Post