#COVID19: ਮੋਹਾਲੀ ਜ਼ਿਲ੍ਹੇ ਲਈ ਖ਼ਤਰਾ ਬਣਿਆ ਕੋਰੋਨਾ, ਮਰੀਜ਼ਾਂ ਦੀ ਗਿਣਤੀ ਵਧਣ ਨਾਲ ਲੋਕਾਂ 'ਚ ਪੈਦਾ ਹੋਇਆ ਡਰ

By  Shanker Badra April 9th 2020 11:46 AM

#COVID19: ਮੋਹਾਲੀ ਜ਼ਿਲ੍ਹੇ ਲਈ ਖ਼ਤਰਾ ਬਣਿਆ ਕੋਰੋਨਾ, ਮਰੀਜ਼ਾਂ ਦੀ ਗਿਣਤੀ ਵਧਣ ਨਾਲ ਲੋਕਾਂ 'ਚ ਪੈਦਾ ਹੋਇਆ ਡਰ: ਮੋਹਾਲੀ: ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੋਹਾਲੀ ਜ਼ਿਲ੍ਹਾ ਪੰਜਾਬ 'ਚ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ ,ਜਿੱਥੇ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ 37 ਕੇਸ ਸਾਹਮਣੇ ਆਏ ਹਨ। ਜਿਸ ਨਾਲ ਜਿਲ੍ਹੇ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ।

ਮੋਹਾਲੀ ਜ਼ਿਲ੍ਹੇ 'ਚ ਡੇਰਾ ਬੱਸੀ ਨੇੜਲੇ ਪਿੰਡ ਜਵਾਰਪੁਰ ’ਚ 6 ਕੇਸ ਬੁੱਧਵਾਰ ਦੇਰ ਸ਼ਾਮ ਤੇ ਇਕ ਕੇਸ ਵੀਰਵਾਰ ਸਵੇਰੇ ਸਾਹਮਣੇ ਆਇਆ ਹੈ। ਹੁਣ ਤੱਕ ਪਿੰਡ ਜਵਾਹਰਪੁਰ 'ਚ 22 ਮਾਮਲੇ ਸਾਹਮਣੇ ਆ ਚੁੱਕੇ ਹਨ। ਇਕੱਲੇ ਮੋਹਾਲੀ ਜ਼ਿਲ੍ਹੇ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 37 ਹੋ ਗਈ ਹੈ। ਇਨ੍ਹਾਂ ਨਵੇਂ ਮਾਮਲਿਆਂ 'ਚ ਇਕ ਪੰਚ ਵੀ ਸ਼ਾਮਲ ਹੈ। ਮੋਹਾਲੀ ਪੰਜਾਬ 'ਚ ਸਭ ਤੋੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ।

ਡੀਸੀ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਸਿਰਫ਼ ਇਕਾਂਤਵਾਸ ਵਾਲਿਆਂ ਦੀ ਹੀ ਨਹੀਂ ਬਲਕਿ ਉਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਦੀ ਵੀ ਸੈਂਪਲਿੰਗ ਕਰ ਰਹੀ ਹੈ। ਇਕੱਲੇ ਬੁੱਧਵਾਰ ਨੂੰ ਹੀ 629 ਸੈਂਪਲ ਲਏ ਗਏ। ਇਨ੍ਹਾਂ ਵਿਚੋਂ 142 ਸਿਰਫ਼ ਜਵਾਹਰਪੁਰ ਦੇ ਹਨ। ਉਨ੍ਹਾਂ ਲੋਕਾਂ ਨੂੰ ਕੋਰੋਨਾ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਣ ਲਈ ਸਿਹਤ ਵਿਭਾਗ ਤੇ ਪੰਜਾਬ ਸਰਕਾਰ ਵੱਲੋਂ ਜਾਰੀ ਐਡਵਾਇਜ਼ਰੀ 'ਤੇ ਅਮਲ ਕਰਨ ਦੀ ਅਪੀਲ ਕੀਤੀ ਤਾਂ ਜੋ ਇਸ ਨੂੰ ਮਾਤ ਦਿੱਤੀ ਜਾ ਸਕੇ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 116 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ - 37 , ਨਵਾਂਸ਼ਹਿਰ -19 , ਅੰਮ੍ਰਿਤਸਰ -10 , ਹੁਸ਼ਿਆਰਪੁਰ -7 , ਪਠਾਨਕੋਟ- 7 , ਜਲੰਧਰ -8 , ਲੁਧਿਆਣਾ - 8 , ਮਾਨਸਾ -5 , ਮੋਗਾ - 4 , ਰੋਪੜ -3 , ਫਤਿਹਗੜ੍ਹ ਸਾਹਿਬ -2 ,  ਪਟਿਆਲਾ -1 , ਫਰੀਦਕੋਟ-2 , ਸ੍ਰੀ ਮੁਕਤਸਰ ਸਾਹਿਬ -1 ,ਬਰਨਾਲਾ -1 , ਕਪੂਰਥਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 10 ਮੌਤਾਂ ਹੋ ਚੁੱਕੀਆਂ ਹਨ ਅਤੇ 14 ਮਰੀਜ਼ ਠੀਕ ਹੋ ਚੁੱਕੇ ਹਨ।

-PTCNews

Related Post