ਕਰੋਨਾ ਵਾਇਰਸ ਦਾ ਖੌਫ਼, ਇਸ ਜਗ੍ਹਾ 'ਤੇ 31 ਮਾਰਚ ਤੱਕ ਸਾਰੇ ਸਕੂਲ ਰਹਿਣਗੇ ਬੰਦ

By  Jashan A March 9th 2020 08:13 AM

ਲੇਹ: ਚੀਨ ਤੋਂ ਸ਼ੁਰੂ ਹੋਏ ਭਿਆਨਕ ਵਾਇਰਸ ਨੇ ਭਾਰਤ 'ਚ ਤਰਥੱਲੀ ਮਚਾਈ ਹੋਈ ਹੈ। ਕਰੋਨਾ ਵਾਇਰਸ ਕਾਰਨ ਲੋਕਾਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਉਥੇ ਹੀ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਵੱਲੋਂ ਵੀ ਇਸ ਨਾਲ ਨਜਿੱਠਣ ਦੇ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਦੇ ਤਹਿਤ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਨੇ ਲੇਹ ਜ਼ਿਲ੍ਹੇ 'ਚ 31 ਮਾਰਚ ਤੱਕ ਸਾਰੇ ਸਕੂਲ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।

ਤੁਹਾਨੂੰ ਦੱਸ ਦੇਈਏ ਕਿ ਕਰੋਨਾ ਵਾਇਰਸ ਨਾਲ ਪੀੜਤ ਭਾਰਤ 'ਚ ਹੁਣ ਤੱਕ 30 ਤੋਂ ਵਧੇਰੇ ਲੋਕਾਂ ਦੀ ਪੁਸ਼ਟੀ ਹੋ ਚੁੱਕੀ ਹੈ ਤੇ ਕਈ ਸ਼ੱਕੀ ਮਰੀਜ਼ ਹਸਪਤਾਲ 'ਚ ਦਾਖਲ ਹਨ, ਜਿਨ੍ਹਾਂ ਦਾ ਇਲਾਜ਼ ਚੱਲ ਰਿਹਾ ਹੈ।

ਹੋਰ ਪੜ੍ਹੋ: ਅੰਮ੍ਰਿਤਸਰ ਰੇਲ ਹਾਦਸੇ 'ਚ ਜ਼ਖਮੀ ਹੋਏ ਲੋਕਾਂ ਦੀ ਮਦਦ ਲਈ ਵਿਭਾਗ ਵੱਲੋਂ ਜਾਰੀ ਹੈਲਪਲਾਈਨ ਨੰਬਰ ,ਜਾਣੋਂ ਐਮਰਜੈਂਸੀ ਨੰਬਰ

https://twitter.com/ANI/status/1236651968648470528?s=20

ਜ਼ਿਕਰਯੋਗ ਹੈ ਕਿ ਚੀਨ 'ਚ ਫੈਲਿਆ ਇਹ ਜਾਨਲੇਵਾ ਕੋਰੋਨਾ ਵਾਇਰਸ 70 ਦੇਸ਼ਾਂ ਨੂੰ ਆਪਣੀ ਲਪੇਟ ‘ਚ ਲੈ ਚੁੱਕਾ ਹੈ। ਮੀਡੀਆ ਰਿਪੋਰਟਾਂ ਦੀਆਂ ਮੰਨੀਏ ਤਾਂ ਦੁਨੀਆ ਭਰ ‘ਚ ਹੁਣ ਤੱਕ ਇਸ ਵਾਇਰਸ ਕਾਰਨ 3000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ।

ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:

1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।

2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।

3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।

4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

-PTC News

Related Post