ਆਸਟ੍ਰੇਲੀਆ : ਮਹਿਲਾ T20 ਵਿਸ਼ਵ ਕੱਪ ਫਾਈਨਲ ਦੇਖਣ ਪਹੁੰਚਿਆ ਸੀ ਕੋਰੋਨਾ ਵਾਇਰਸ ਪੀੜਤ  

By  Shanker Badra March 12th 2020 01:29 PM

ਆਸਟ੍ਰੇਲੀਆ : ਮਹਿਲਾ T20 ਵਿਸ਼ਵ ਕੱਪ ਫਾਈਨਲ ਦੇਖਣ ਪਹੁੰਚਿਆ ਸੀ ਕੋਰੋਨਾ ਵਾਇਰਸ ਪੀੜਤ:ਆਸਟ੍ਰੇਲੀਆ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਕੋਰੋਨਾ ਵਾਇਰਸ ਦੇ ਰੋਜਾਨਾਂ ਸੈਂਕੜੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਸ ਦੌਰਾਨ ਆਸਟ੍ਰੇਲੀਆ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਹੈ, ਜਿਸ ਨੇ ਹਜ਼ਾਰਾਂ ਲੋਕਾਂ 'ਚ ਡਰ ਅਤੇ ਦਹਿਸ਼ਤ ਪੈਦਾ ਕਰ ਦਿੱਤੀ ਹੈ।

Coronavirus : Spectator at Women's T20 World Cup Final Tests Positive for Coronavirus ਆਸਟ੍ਰੇਲੀਆ : ਮਹਿਲਾ T20 ਵਿਸ਼ਵ ਕੱਪ ਫਾਈਨਲ ਦੇਖਣ ਪਹੁੰਚਿਆ ਸੀ ਕੋਰੋਨਾ ਵਾਇਰਸ ਪੀੜਤ

ਦਰਅਸਲ 'ਚ ਬੀਤੀ 8 ਮਾਰਚ ਨੂੰਆਸਟ੍ਰੇਲੀਆ ਵਿਖੇ ਮੈਲਬਾਰਨ ਕ੍ਰਿਕਟ ਗਰਾਊਂਡ 'ਚ ਖੇਡਿਆ ਗਿਆ ਮਹਿਲਾ ਟੀ-20 ਵਿਸ਼ਵ ਕੱਪ ਦੇ ਫਾਈਨਲ ਮੈਚ ਦੌਰਾਨ ਕੋਰੋਨਾ ਵਾਇਰਸ ਤੋਂ ਪੀੜਤ ਇਕ ਵਿਅਕਤੀ ਮੈਚ ਦੇਖਣ ਲਈ ਪਹੁੰਚਿਆ ਹੋਇਆ ਸੀ। ਇਸ ਸਬੰਧੀ ਮੈਲਬਾਰਨ ਕ੍ਰਿਕਟ ਗਰਾਊਂਡ ਨੇ ਇਸ ਸਬੰਧੀ ਬਿਆਨ ਜਾਰੀ ਕੀਤਾ ਹੈ।ਇਸ ਪੁਸ਼ਟੀ ਮਗਰੋਂ ਹੜਕੰਪ ਮਚ ਗਿਆ ਹੈ।

Coronavirus : Spectator at Women's T20 World Cup Final Tests Positive for Coronavirus ਆਸਟ੍ਰੇਲੀਆ : ਮਹਿਲਾ T20 ਵਿਸ਼ਵ ਕੱਪ ਫਾਈਨਲ ਦੇਖਣ ਪਹੁੰਚਿਆ ਸੀ ਕੋਰੋਨਾ ਵਾਇਰਸ ਪੀੜਤ

ਇਹ ਮੈਚ ਭਾਰਤ ਤੇ ਆਸਟਰੇਲੀਆ ਵਿਚਕਾਰ ਖੇਡਿਆ ਗਿਆ ਸੀ। ਐਮਸੀਜੀ ਨੇ ਹਾਲਾਂਕਿ ਭਰੋਸਾ ਦਿੱਤਾ ਕਿ ਇਸ ਵਿਅਕਤੀ ਤੋਂ ਦੂਸਰੇ ਲੋਕਾਂ ਨੂੰ ਸੰਕਰਮਿਤ ਹੋਣ ਦਾ ਖ਼ਤਰਾ ਬਹੁਤ ਘੱਟ ਹੈ। ਇਸ ਮੈਚ 'ਚ ਮੇਜ਼ਬਾਨ ਟੀਮ ਆਸਟ੍ਰੇਲੀਆ ਨੇ ਭਾਰਤ ਨੂੰ 85 ਦੌੜਾਂ ਨਾਲ ਹਰਾ ਕੇ ਪੰਜਵੀਂ ਵਾਰ ਮਹਿਲਾ ਟੀ20 ਖ਼ਿਤਾਬ ਆਪਣੇ ਨਾਂਅ ਕੀਤਾ ਸੀ। ਇਸ ਮੈਚ ਨੂੰ ਵੇਖਣ ਲਈ 86,174 ਲੋਕ ਸਟੇਡੀਅਮ 'ਚ ਆਏ ਸਨ, ਜੋ ਕਿ ਦਰਸ਼ਕਾਂ ਦੀ ਰਿਕਾਰਡ ਗਿਣਤੀ ਹੈ।

Coronavirus : Spectator at Women's T20 World Cup Final Tests Positive for Coronavirus ਆਸਟ੍ਰੇਲੀਆ : ਮਹਿਲਾ T20 ਵਿਸ਼ਵ ਕੱਪ ਫਾਈਨਲ ਦੇਖਣ ਪਹੁੰਚਿਆ ਸੀ ਕੋਰੋਨਾ ਵਾਇਰਸ ਪੀੜਤ

ਦੱਸ ਦੇਈਏ ਕਿ ਅੱਜ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ।ਕੋਰੋਨਾ ਵਾਇਰਸ ਦੀ ਲਪੇਟ 'ਚ ਹੁਣ ਤੱਕ ਦੁਨੀਆ ਦੇ 113 ਦੇਸ਼ ਆ ਚੁੱਕੇ ਹਨ।

Coronavirus : Spectator at Women's T20 World Cup Final Tests Positive for Coronavirus ਆਸਟ੍ਰੇਲੀਆ : ਮਹਿਲਾ T20 ਵਿਸ਼ਵ ਕੱਪ ਫਾਈਨਲ ਦੇਖਣ ਪਹੁੰਚਿਆ ਸੀ ਕੋਰੋਨਾ ਵਾਇਰਸ ਪੀੜਤ

ਹੁਣ ਤੱਕ ਦੁਨੀਆ ਭਰ ਵਿੱਚ ਕੋਰੋਨਾ ਵਾਇਰਸ ਦੇ ਕੁੱਲ 126,369 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ‘ਚੋਂ 4633 ਲੋਕਾਂ ਦੀ ਮੌਤ ਹੋ ਚੁੱਕੀ ਹੈ। ਭਾਰਤ 'ਚ 73 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਇਟਲੀ ‘ਚ ਅੱਜ 196 ਹੋਰ ਲੋਕਾਂ ਦੀ ਮੌਤ ਨਾਲ ਉੱਥੇ ਮ੍ਰਿਤਕਾਂ ਦੀ ਕੁਲ ਗਿਣਤੀ ਵੱਧ ਕੇ 827 ਹੋ ਗਈ ਹੈ, ਜਦਕਿ ਇਰਾਨ ‘ਚ 354, ਦੱਖਣ ਕੋਰੀਆ ‘ਚ 66, ਫਰਾਂਸ ‘ਚ 48, ਸਪੇਨ ‘ਚ 55 ਅਤੇ ਅਮਰੀਕਾ ‘ਚ 38 ਲੋਕਾਂ ਦੀ ਮੌਤ ਹੋ ਚੁੱਕੀ ਹੈ।

-PTCNews

Related Post