ਆਸਟ੍ਰੇਲੀਆ ਦੇ ਇਸ ਗੇਂਦਬਾਜ਼ 'ਚ ਪਾਏ ਗਏ ਕਰੋਨਾ ਵਾਇਰਸ ਦੇ ਲੱਛਣ, ਟੀਮ ਤੋਂ ਕੀਤਾ ਅਲੱਗ

By  Jashan A March 13th 2020 09:23 AM -- Updated: March 13th 2020 09:28 AM

ਮੈਲਬੋਰਨ: ਕਰੋਨਾ ਵਾਇਰਸ ਦਾ ਖੌਫ਼ ਲਗਾਤਾਰ ਵਧਦਾ ਜਾ ਰਿਹਾ ਹੈ, ਆਏ ਦਿਨ ਇਹ ਜਾਨਲੇਵਾ ਵਾਇਰਸ ਆਪਣੇ ਪੈਰ ਪਸਾਰਦਾ ਜਾ ਰਿਹਾ ਹੈ। ਹੁਣ ਖੇਡ ਦੀ ਦੁਨੀਆ ਨੂੰ ਆਪਣੀ ਲਪੇਟ 'ਚ ਲੈਂਦਾ ਨਜ਼ਰ ਆ ਰਿਹਾ ਹੈ। ਦਰਅਸਲ, ਆਸਟ੍ਰੇਲੀਆ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਕੇਨ ਰਿਚਰਡਸਨ 'ਚ ਕਰੋਨਾ ਦੇ ਲੱਛਣ ਪਾਏ ਗਏ ਹਨ,ਜਿਸ ਦੌਰਾਨ ਉਸ ਨੂੰ ਟੀਮ ਤੋਂ ਅਲੱਗ ਕਰ ਦਿੱਤਾ ਗਿਆ ਹੈ, ਅਜੇ ਤੱਕ ਉਸ ਦੇ ਟੈਸਟ ਦੀ ਰਿਪੋਰਟ ਨਹੀਂ ਆਈ ਹੈ।

ਮਿਲੀ ਜਾਣਕਾਰੀ ਮੁਤਾਬਕ ਬੀਤੀ ਰਾਤ ਕੇਨ ਨੇ ਮੈਡੀਕਲ ਸਟਾਫ਼ ਨੂੰ ਗਲੇ ਦੀ ਖਰਾਸ ਬਾਰੇ ਸ਼ਿਕਾਇਤ ਕੀਤੀ,ਜਿਸ ਤੋਂ ਬਾਅਦ COVID-19 ਦੀ ਜਾਂਚ ਲਈ ਉਸ ਦਾ ਸੈਂਪਲ ਲਿਆ ਗਿਆ ਤੇ ਹੁਣ ਰਿਪੋਰਟ ਆਉਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ, ਜੇਕਰ ਰਿਪੋਰਟ ਨਗੀਟਿਵ ਆਈ ਤਾਂ ਉਹ ਤੁਰੰਤ ਟੀਮ ਦਾ ਹਿੱਸਾ ਬਣਨਗੇ।

ਹੋਰ ਪੜ੍ਹੋ: ਜਲੰਧਰ-ਜੰਮੂ ਕੌਮੀ ਸ਼ਾਹ ਮਾਰਗ 'ਤੇ 2 ਕਾਰਾਂ ਵਿਚਾਲੇ ਭਿਆਨਕ ਟੱਕਰ, 5 ਮੌਤਾਂ

https://twitter.com/cricketcomau/status/1238292142591586304?s=20

ਜ਼ਿਕਰਯੋਗ ਹੈ ਕਿ ਵਿਸ਼ਵ ਸਿਹਤ ਸੰਗਠਨ ਭਾਵ ਡਬਲਿਊਐੱਚਓ (World Health Organisation, WHO) ਨੇ ਦੁਨੀਆ ਭਰ ‘ਚ ਤੇਜ਼ੀ ਨਾਲ ਫੈਲ ਰਹੇ ਕਰੋਨਾ ਵਾਇਰਸ ਨੂੰ ਮਹਾਮਾਰੀ (Pandemic) ਐਲਾਨ ਕਰ ਦਿੱਤਾ ਹੈ। ਇਸ ਦੀ ਲਪੇਟ ‘ਚ ਹੁਣ ਤੱਕ ਦੁਨੀਆ ਦੇ 113 ਦੇਸ਼ ਆ ਚੁੱਕੇ ਹਨ ਤੇ ਹੁਣ ਤੱਕ ਵਿਸ਼ਵ ਭਰ ‘ਚ ਕਰੀਬ 4700 ਮੌਤਾਂ ਹੋ ਚੁੱਕੀਆਂ ਹਨ।

ਬੀਤੇ ਦਿਨ ਭਾਰਤ 'ਚ ਕਰੋਨਾ ਨਾਲ ਮਰਨ ਵਾਲੇ ਇੱਕ ਵਿਅਕਤੀ ਦੀ ਪੁਸ਼ਟੀ ਹੋਈ ਹੈ,ਜਿਸ ਤੋਂ ਬਾਅਦ ਭਾਰਤ 'ਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ,ਹਾਲਾਂਕਿ ਭਾਰਤ ਸਰਕਾਰ ਵੱਲੋਂ ਇਸ ਵਾਇਰਸ ਨਾਲ ਨਜਿੱਠਣ ਲਈ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ ‘ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ ‘ਚ ਪਰੇਸ਼ਾਨੀ ਹੁੰਦੀ ਹੈ।

ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:

1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।

2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।

3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।

4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

-PTC News

Related Post