CoronaVirus :ਕੋਰੋਨਾ ਵਾਇਰਸ ਦੇ ਕਾਰਨ ਹਰਿਆਣਾ ‘ਚ ਮਚਿਆ ਹੜਕੰਪ

By  Shanker Badra January 28th 2020 09:37 PM -- Updated: January 30th 2020 05:48 PM

CoronaVirus :ਕੋਰੋਨਾ ਵਾਇਰਸ ਦੇ ਕਾਰਨ ਹਰਿਆਣਾ ‘ਚ ਮਚਿਆ ਹੜਕੰਪ:ਚੰਡੀਗੜ੍ਹ : ਚੀਨ ‘ਚ ਕੋਰੋਨਾ ਵਾਇਰਸ ਨਾਲ ਹੜਕੰਪ ਮਚਿਆ ਹੋਇਆ ਹੈ ਅਤੇ ਪੂਰੀ ਦੁਨੀਆ ‘ਚ ਇਸ ਨਾਲ ਨਜਿੱਠਣ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਚੀਨ ਤੋਂ ਬਾਅਦ ਭਾਰਤ ਦੇ ਵੱਖ-ਵੱਖ ਸੂਬਿਆਂ ਤੋਂ ਵੀ ਕੋਰੋਨਾ ਵਾਇਰਸ ਦੇ ਸ਼ੱਕੀ ਮਾਮਲੇ ਮਾਮਲੇ ਸਾਹਮਣੇ ਆ ਰਹੇ ਹਨ।

Coronavirus : Two suspected patients kept under observation at Haryana CoronaVirus : ਕੋਰੋਨਾ ਵਾਇਰਸ ਦੇ ਕਾਰਨ ਹਰਿਆਣਾ ‘ਚਮਚਿਆਹੜਕੰਪ

ਇਸ ਤਹਿਤ ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਬਿਆਨ ਰਾਹੀਂ ਦੱਸਿਆ ਹੈ ਕਿ ਹਰਿਆਣਾ ਵਿੱਚ ਕੋਰੋਨਾ ਵਾਇਰਸ ਦੇ 2 ਸ਼ੱਕੀ ਮਰੀਜ਼ ਸਾਹਮਣੇ ਆਏ ਹਨ ਪਰ ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਨਹੀਂ ਹੋਈ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਸ਼ੱਕੀ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਅਤੇ ਉਹ ਨਿਗਰਾਨੀ ਹੇਠ ਹਨ।

Coronavirus : Two suspected patients kept under observation at Haryana CoronaVirus : ਕੋਰੋਨਾ ਵਾਇਰਸ ਦੇ ਕਾਰਨ ਹਰਿਆਣਾ ‘ਚਮਚਿਆਹੜਕੰਪ

ਇਸ ਤੋਂ ਪਹਿਲਾਂ ਮੋਹਾਲੀ ’ਚ ਕੋਰੋਨਾ ਵਾਇਰਸ ਦਾ ਪਹਿਲਾ ਸ਼ੱਕੀ ਮਾਮਲਾ ਸਾਹਮਣੇ ਆਇਆ ਹੈ,ਜਿਸ ਨੂੰ ਪੀਜੀਆਈ (PGI) ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਮਰੀਜ਼ ਇੱਕ ਹਫ਼ਤਾ ਪਹਿਲਾਂ ਹੀ ਚੀਨ ਤੋਂ ਮੁਹਾਲੀ ਪਰਤਿਆ ਸੀ।

Coronavirus : Two suspected patients kept under observation at Haryana CoronaVirus : ਕੋਰੋਨਾ ਵਾਇਰਸ ਦੇ ਕਾਰਨ ਹਰਿਆਣਾ ‘ਚਮਚਿਆਹੜਕੰਪ

ਇਸ ਦੇ ਇਲਾਵਾ ਦਿੱਲੀ ‘ਚ ਕੋਰੋਨਾ ਵਾਇਰਸ ਦੇ 3 ਸ਼ੱਕੀ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਨੂੰ ਫਿਲਹਾਲ ਰਾਮ ਮੋਨਹਾਰ ਲੋਹੀਆ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਸ਼ੱਕੀ ਮਰੀਜ਼ਾਂ ਦੀ ਉਮਰ 24 ਤੋਂ 48 ਸਾਲ ਵਿਚਕਾਰ ਹੈ। ਮੀਡੀਆ ਰਿਪੋਰਟਾਂ ਅਨੁਸਾਰ ਇਹ ਤਿੰਨੇ ਲੋਕ ਕੁੱਝ ਦਿਨ ਪਹਿਲਾਂ ਚੀਨ ਤੋਂ ਪਰਤੇ ਹਨ।

-PTCNews

Related Post