Coronavirus: ਬ੍ਰਿਟੇਨ ਦੇ ਪ੍ਰਿੰਸ ਚਾਰਲਸ ਦਾ ਕੋਰੋਨਾ ਟੈਸਟ ਆਇਆਪਾਜ਼ੀਟਿਵ, UK 'ਚ ਫੈਲੀ ਦਹਿਸ਼ਤ

By  Shanker Badra March 25th 2020 04:35 PM -- Updated: March 25th 2020 05:13 PM

Coronavirus:ਬ੍ਰਿਟੇਨ ਦੇ ਪ੍ਰਿੰਸ ਚਾਰਲਸ ਦਾ ਕੋਰੋਨਾ ਟੈਸਟ ਆਇਆ ਪਾਜ਼ੀਟਿਵ, UK 'ਚ ਫੈਲੀ ਦਹਿਸ਼ਤ:ਬ੍ਰਿਟੇਨ : ਚੀਨ ਦੇ ਵੁਹਾਨ ਤੋਂ ਫੈਲੇ ਕੋਰੋਨਾ ਵਾਇਰਸ ਦੇ ਕਹਿਰ ਨੇ ਹੁਣ ਸਮੁੱਚੀ ਦੁਨੀਆ ਨੂੰ ਲਪੇਟ ਵਿਚ ਲੈ ਲਿਆ ਹੈ। ਇਹ ਅੰਕੜੇ ਐਨੀ ਤੇਜ਼ੀ ਨਾਲ ਵਧ ਰਹੇ ਹਨ ਕਿ ਹਰ ਤੀਜੇ ਦਿਨ ਮੌਤਾਂ ਦੀ ਗਿਣਤੀ ਦੁਗਣੇ ਤੋਂ ਵੀ ਵਧੇਰੇ ਹੋ ਰਹੀ ਹੈ।

ਬ੍ਰਿਟੇਨ ਦੇ ਪ੍ਰਿੰਸ ਚਾਰਲਸ ਦਾ ਕੋਰੋਨਾ ਟੈਸਟ ਪਾਜ਼ੀਟਿਵ ਆਇਆ ਹੈ।ਜਿਸ ਤੋਂ ਬਾਅਦ ਯੂਕੇ 'ਚ ਦਹਿਸ਼ਤ ਦਾ ਮਾਹੌਲ ਹੈ। ਦੱਸਣਾ ਬਣਦਾ ਹੈ ਕਿ ਇਟਲੀ ਤੇ ਚੀਨ ਤੋਂ ਬਾਅਦ ਯੂਕੇ, ਸਪੇਨ ਤੇ ਅਮਰੀਕਾ 'ਚ ਕੋਰੋਨਾ ਵਾਇਰਸਤੇਜ਼ੀ ਨਾਲ ਫੈਲ ਰਿਹਾ ਹੈ।

ਦੱਸ ਦੇਈਏ ਕਿ ਸਿਹਤ ਮੰਤਰਾਲੇ ਅਨੁਸਾਰ ਭਾਰਤ 'ਚ ਕੋਰੋਨਾ ਵਾਇਰਸ ਦੇ ਹੁਣ ਤੱਕ 562 ਕੇਸ ਪਾਜ਼ੀਟਿਵ ਸਾਹਮਣੇ ਆਏ ਹਨ, ਜਿਨ੍ਹਾਂ 'ਚੋਂ 11 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਤਾਮਿਲਨਾਡੂ ਦੇ ਮਦੁਰਈ 'ਚ ਰਾਜਾਜੀ ਹਸਪਤਾਲ 'ਚ ਕੋਰੋਨਾ ਵਾਇਰਸ (COVID-19) ਨਾਲ ਸੰਕ੍ਰਮਿਤ ਇਕ ਵਿਅਕਤੀ ਦੀ ਬੁੱਧਵਾਰ ਸਵੇਰੇ ਮੌਤ ਹੋ ਗਈ ਹੈ।

-PTCNews

Related Post