ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸੰਸਦ 'ਚ ਦੱਸੀ ਰਣਨੀਤੀ

By  Shanker Badra September 14th 2020 02:31 PM

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸੰਸਦ 'ਚ ਦੱਸੀ ਰਣਨੀਤੀ:ਨਵੀਂ ਦਿੱਲੀ :  ਕੋਰੋਨਾ ਮਹਾਂਮਾਰੀ ਦਰਮਿਆਨ ਅੱਜ ਸੰਸਦ ਦਾ ਮੌਨਸੂਨ ਸੈਸ਼ਨ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸੋਮਵਾਰ ਤੋਂ ਸ਼ੁਰੂ ਹੋਇਆ ਇਹ ਸੈਸ਼ਨ 18 ਦਿਨ ਦਾ ਹੋਵੇਗਾ। ਜਿਸ ‘ਚ ਕਈ ਅਹਿਮ ਬਿੱਲ ‘ਤੇ ਚਰਚਾ ਕੀਤੀ ਜਾਵੇਗੀ।

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸੰਸਦ 'ਚ ਦੱਸੀ ਰਣਨੀਤੀ

ਕੋਰੋਨਾ ਵਾਇਰਸ ਦੇ ਕੇਸ ਭਾਰਤ ਵਿਚ ਲਗਾਤਾਰ ਵਧਦੇ ਹੀ ਜਾ ਰਹੇ ਹਨ। ਇਸ ਦਰਮਿਆਨ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਅੱਜ ਲੋਕ ਸਭਾ ਵਿਚ ਬਿਆਨ ਦਿੱਤਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੀ ਦਰ ਘੱਟ ਹੈ। ਕੋਰੋਨਾ ਦੇ ਨਵੇਂ ਕੇਸਾਂ ਅਤੇ ਮੌਤਾਂ 'ਤੇ ਰੋਕ ਲਾਉਣ 'ਚ ਸਫਲਤਾ ਮਿਲੀ ਹੈ।

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸੰਸਦ 'ਚ ਦੱਸੀ ਰਣਨੀਤੀ

ਹਰਸ਼ਵਰਧਨ ਨੇ ਕਿਹਾ ਕਿ ਜ਼ਿਆਦਾਤਰ ਕੇਸ ਅਤੇ ਮੌਤਾਂ ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕਰਨਾਟਕ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ, ਦਿੱਲੀ, ਬਿਹਾਰ, ਤੇਲੰਗਾਨਾ, ਓਡੀਸ਼ਾ, ਅਸਾਮ, ਕੇਰਲ ਅਤੇ ਗੁਜਰਾਤ ਵਿਚ ਹੋਈਆਂ ਹਨ। ਇਥੇ 1 ਲੱਖ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ 77,512 ਲੋਕ ਕੋਰੋਨਾ ਤੋਂ ਠੀਕ ਹੋਏ ਹਨ।

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸੰਸਦ 'ਚ ਦੱਸੀ ਰਣਨੀਤੀ

ਦੇਸ਼ ਵਿਚ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 37,80,107 ਤੱਕ ਹੋ ਗਈ ਹੈ। ਕੋਰੋਨਾ ਨਾਲ ਸਿਹਤਯਾਬ ਹੋਣ ਵਾਲਿਆਂ ਦਾ ਅੰਕੜਾ 78 ਫੀਸਦੀ ਹੋ ਗਿਆ ਹੈ। ਡਾ. ਹਰਸ਼ਵਰਧਨ ਨੇ ਲੋਕ ਸਭਾ ਵਿਚ ਕਿਹਾ ਕਿ ਭਾਰਤ 'ਚ ਪ੍ਰਤੀ 10 ਲੱਖ ਲੋਕ 3,328 ਲੋਕ ਕੋਰੋਨਾ ਤੋਂ ਪੀੜਤ ਹੋ ਰਹੇ ਹਨ, ਜਦਕਿ ਪ੍ਰਤੀ 10 ਲੱਖ ਮੌਤਾਂ ਦਾ ਅੰਕੜਾ 55 ਹੈ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਤੋਂ ਪ੍ਰਭਾਵਿਤ ਦੁਨੀਆ ਦੇ ਦੇਸ਼ਾਂ ਵਿਚ ਇਹ ਸਭ ਤੋਂ ਘੱਟ ਹੈ।

ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਸੰਸਦ 'ਚ ਦੱਸੀ ਰਣਨੀਤੀ

ਇਸ ਦੇ ਇਲਾਵਾ ਲੋਕ ਸਭਾ 'ਚ ਭਾਜਪਾ ਸੰਸਦ ਮੈਂਬਰ ਰਵੀ ਕਿਸ਼ਨ ਨੇ ਡਰੱਗ ਦਾ ਮੁੱਦਾ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਸਮੱਸਿਆ ਵੱਧ ਰਹੀ ਹੈ। ਦੇਸ਼ ਦੇ ਨੌਜਵਾਨਾਂ ਨੂੰ ਬਰਬਾਦ ਕਰਨ ਲਈ ਸਾਜ਼ਿਸ਼ ਰਚੀ ਜਾ ਰਹੀ ਹੈ, ਸਾਡੇ ਗੁਆਂਢੀ ਦੇਸ਼ ਇਸ 'ਚ ਯੋਗਦਾਨ ਦੇ ਰਹੇ ਹਨ। ਪਾਕਿਸਤਾਨ ਤੇ ਚੀਨ ਡਰੱਗ ਦੀ ਤਸਕਰੀ ਹਰ ਸਾਲ ਕੀਤੀ ਜਾਂਦੀ ਹੈ।

ਇਸ ਨੂੰ ਪੰਜਾਬ ਤੇ ਨੇਪਾਲ ਨਾਲ ਲੱਗਦੇ ਰਸਤਿਆਂ ਰਾਹੀਂ ਲਾਇਆ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਡਰੱਗ ਦੀ ਆਦਿ ਫਿਲਮ ਇੰਡਸਟਰੀ 'ਚ ਵੀ ਹੈ। ਕਈ ਲੋਕਾਂ ਨੂੰ ਫੜਿਆ ਗਿਆ ਹੈ, ਐੱਨਸੀਬੀ ਬਹੁਤ ਚੰਗਾ ਕੰਮ ਕਰ ਰਹੀ ਹੈ। ਮੈਂ ਕੇਂਦਰ ਸਰਕਾਰ ਨੂੰ ਸਖ਼ਤੀ ਨਾਲ ਕਾਰਵਾਈ ਕਰਨ, ਦੋਸ਼ੀਆਂ ਨੂੰ ਜਲਦ ਫੜਨ ਤੇ ਉਨ੍ਹਾਂ ਨੂੰ ਸਜ਼ਾ ਦੇਣ ਦੀ ਅਪੀਲ ਕਰਦਾ ਹਾਂ।

-PTCNews

Related Post