Coronavirus Update: ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 22,431 ਨਵੇਂ ਕੇਸ ਆਏ ਸਾਹਮਣੇ, 318 ਦੀ ਮੌਤ

By  Riya Bawa October 7th 2021 02:05 PM -- Updated: October 7th 2021 02:06 PM

Coronavirus Update: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਕ ਰਿਪੋਰਟ ਦੇ ਮੁਤਾਬਿਕ ਤੀਜੀ ਲਹਿਰ ਦੇ ਡਰ ਵਿਚਕਾਰ, ਇੱਕ ਵਾਰ ਫਿਰ ਨਵੇਂ ਕੇਸਾਂ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਹੈ। ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਮੁਤਾਬਕ, ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 22 ਹਜ਼ਾਰ 431 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਕੋਵਿਡ ਨਾਲ 318 ਲੋਕਾਂ ਦੀ ਜਾਨ ਚਲੀ ਗਈ। Coronavirus Update: India logs 22,431 new Covid-19 cases, 318 deaths ਇਸ ਦੌਰਾਨ 24 ਹਜ਼ਾਰ 602 ਲੋਕ ਠੀਕ ਹੋ ਕੇ ਘਰ ਪਰਤੇ ਹਨ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਕੱਲ੍ਹ ਦੇਸ਼ ਵਿੱਚ 24 ਹਜ਼ਾਰ 602 ਲੋਕ ਠੀਕ ਹੋਏ ਹਨ, ਜਿਸ ਤੋਂ ਬਾਅਦ ਐਕਟਿਵ ਕੇਸ ਘੱਟ ਕੇ 2 ਲੱਖ 44 ਹਜ਼ਾਰ 198 ਰਹਿ ਗਏ ਹਨ। ਅੰਕੜਿਆਂ ਅਨੁਸਾਰ, ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ ਤਿੰਨ ਕਰੋੜ 38 ਲੱਖ 94 ਹਜ਼ਾਰ 312 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਹੁਣ ਤੱਕ ਕੋਰੋਨਾ ਕਾਰਨ ਚਾਰ ਲੱਖ 49 ਹਜ਼ਾਰ 856 ਲੋਕਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਹੁਣ ਤੱਕ 3 ਕਰੋੜ 32 ਲੱਖ 258 ਲੋਕ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਟੀਕਿਆਂ ਦੀ ਗਿਣਤੀ 92 ਕਰੋੜ ਨੂੰ ਪਾਰ ਕਰ ਗਈ ਹੈ। ਕੱਲ੍ਹ ਕੋਰੋਨਾ ਵਾਇਰਸ ਟੀਕੇ ਦੀਆਂ 43 ਲੱਖ 9 ਹਜ਼ਾਰ 525 ਖੁਰਾਕਾਂ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਟੀਕੇ ਦੀਆਂ ਖੁਰਾਕਾਂ ਦੀ ਗਿਣਤੀ ਵਧ ਕੇ 92 ਕਰੋੜ 63 ਲੱਖ 68 ਹਜ਼ਾਰ 608 ਹੋ ਗਈ ਹੈ। -PTC News

Related Post