Coronavirus Update: ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 33,750 ਨਵੇਂ ਮਾਮਲੇ, 123 ਦੀ ਹੋਈ ਮੌਤ

By  Riya Bawa January 3rd 2022 11:22 AM

Corona In India: ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 33 ਹਜ਼ਾਰ 750 ਨਵੇਂ ਮਾਮਲੇ ਸਾਹਮਣੇ ਆਏ ਹਨ ਜਦਕਿ ਇਸ ਦੌਰਾਨ 123 ਲੋਕਾਂ ਦੀ ਮੌਤ ਹੋ ਗਈ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਸਰਗਰਮ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੁਣ 1 ਲੱਖ 45 ਹਜ਼ਾਰ 582 ਹੋ ਗਈ ਹੈ। ਹਾਲਾਂਕਿ ਇਸ ਸਮੇਂ ਦੌਰਾਨ ਕੋਰੋਨਾ ਤੋਂ 10 ਹਜ਼ਾਰ 846 ਲੋਕ ਇਲਾਜ ਤੋਂ ਬਾਅਦ ਠੀਕ ਹੋ ਚੁੱਕੇ ਹਨ।

ਦੇਸ਼ 'ਚ ਹੁਣ ਤੱਕ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ 3 ਕਰੋੜ 42 ਲੱਖ 95 ਹਜ਼ਾਰ 407 ਹੋ ਗਈ ਹੈ ਜਦੋਂਕਿ ਇਸ ਮਹਾਮਾਰੀ ਕਾਰਨ ਹੁਣ ਤੱਕ 4 ਲੱਖ 81 ਹਜ਼ਾਰ 893 ਲੋਕ ਆਪਣੀ ਜਾਨ ਗੁਆ​ ਚੁੱਕੇ ਹਨ। ਇਸ ਦੇ ਨਾਲ ਹੀ ਹੁਣ ਤੱਕ ਰਿਕਾਰਡ 145 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ। ਮਹਾਰਾਸ਼ਟਰ 'ਚ ਕੋਰੋਨਾ ਇੱਕ ਵਾਰ ਫਿਰ ਤੇਜ਼ੀ ਨਾਲ ਫੈਲ ਰਿਹਾ ਹੈ।

ਕੋਰੋਨਾ ਦੇ ਨਵੇਂ ਵੇਰੀਐਂਟ ਓਮਿਕਰੋਨ ਦੀ ਗੱਲ ਕਰੀਏ ਤਾਂ ਭਾਰਤ ਵਿੱਚ ਇਸ ਦੇ ਮਰੀਜ਼ਾਂ ਦੀ ਕੁੱਲ ਗਿਣਤੀ 1700 ਤੱਕ ਪਹੁੰਚ ਗਈ ਹੈ। ਐਤਵਾਰ ਨੂੰ ਓਮੀਕਰੋਨ ਦੇ ਮਰੀਜ਼ਾਂ ਦੀ ਗਿਣਤੀ 1525 ਸੀ। ਇਸ ਦੇ ਨਾਲ ਹੀ ਇਸ ਵੇਰੀਐਂਟ ਤੋਂ 639 ਮਰੀਜ਼ ਠੀਕ ਹੋ ਚੁੱਕੇ ਹਨ। ਮਹਾਰਾਸ਼ਟਰ ਵਿੱਚ ਓਮਿਕਰੋਨ ਦੇ ਸਭ ਤੋਂ ਵੱਧ 510 ਮਰੀਜ਼ ਹਨ, ਜਦੋਂ ਕਿ ਦਿੱਲੀ ਦੂਜੇ ਨੰਬਰ 'ਤੇ ਹੈ, ਜਿੱਥੇ ਕੁੱਲ 351 ਮਾਮਲੇ ਦਰਜ ਕੀਤੇ ਗਏ ਹਨ।

ਦੱਸ ਦੇਈਏ ਕਿ ਐਤਵਾਰ ਨੂੰ ਕੋਰੋਨਾ ਸੰਕਰਮਣ ਦੇ 11 ਹਜ਼ਾਰ 877 ਨਵੇਂ ਮਾਮਲੇ ਸਾਹਮਣੇ ਆਏ, ਜੋ ਇਕ ਦਿਨ ਪਹਿਲਾਂ ਸਾਹਮਣੇ ਆਏ ਮਾਮਲਿਆਂ ਨਾਲੋਂ 2 ਹਜ਼ਾਰ 707 ਜ਼ਿਆਦਾ ਹਨ। ਇਸ ਦੇ ਨਾਲ ਹੀ ਓਮੀਕ੍ਰੋਨ ਦੇ 50 ਮਾਮਲੇ ਸਾਹਮਣੇ ਆਏ ਹਨ।

-PTC News

Related Post