Coronavirus Update: ਕੋਰੋਨਾ ਦਾ ਕਹਿਰ, ਪਿਛਲੇ 24 ਘੰਟਿਆਂ 'ਚ 34,403 ਨਵੇਂ ਕੇਸ ਆਏ ਸਾਹਮਣੇ

By  Riya Bawa September 17th 2021 02:14 PM

ਨਵੀਂ ਦਿੱਲੀ: ਭਾਰਤ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 34 ਹਜ਼ਾਰ 403 ਨਵੇਂ ਮਰੀਜ਼ ਮਿਲੇ ਹਨ। ਨਵੇਂ ਅੰਕੜਿਆਂਅਨੁਸਾਰ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 3 ਕਰੋੜ 33 ਲੱਖ 81 ਹਜ਼ਾਰ 629 ਹੋ ਗਈ ਹੈ। ਇਸ ਵੇਲੇ ਦੇਸ਼ ਵਿੱਚ 3 ਲੱਖ 4 ਹਜ਼ਾਰ 973 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਤੇ ਰਿਕਵਰੀ ਰੇਟ 97.65 ਫੀਸਦੀ ਹੋ ਗਿਆ ਹੈ।

ਦੱਸ ਦੇਈਏ ਕਿ 37,950 ਮਰੀਜ਼ ਠੀਕ ਹੋਣ ਦੀ ਰਿਪੋਰਟ ਹੈ। ਇਸ ਦੇ ਨਾਲ ਹੀ 24 ਘੰਟਿਆਂ ਵਿਚ 320 ਮੌਤਾਂ ਵੀ ਦਰਜ ਕੀਤੀਆਂ ਗਈਆਂ ਹਨ। ਦੱਸ ਦੇਈਏ ਕਿ ਦਿੱਲੀ ਵਿੱਚ ਕੋਵਿਡ-19 ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਲਾਗ ਦੇ 28 ਨਵੇਂ ਮਾਮਲੇ ਸਾਹਮਣੇ ਆਏ। ਲਾਗ ਦੀ ਦਰ 0.04 ਫੀਸਦੀ ਸੀ। ਇਹ ਜਾਣਕਾਰੀ ਦਿੱਲੀ ਦੇ ਸਿਹਤ ਵਿਭਾਗ ਵੱਲੋਂ ਸਾਂਝੇ ਕੀਤੇ ਗਏ ਅੰਕੜਿਆਂ ਵਿੱਚ ਦਿੱਤੀ ਗਈ ਹੈ।

Coronavirus India Update: India logs less than 30,000 Covid-19 cases for 4 consecutive days

ਕੋਵਿਡ -19 ਦੇ 3,595 ਨਵੇਂ ਮਾਮਲੇ ਮਹਾਰਾਸ਼ਟਰ ਤੇ 1,108 ਕਰਨਾਟਕ ਵਿੱਚ ਸਾਹਮਣੇ ਆਏ ਹਨ। ਇਹ ਜਾਣਕਾਰੀ ਦੋਵਾਂ ਸੂਬਿਆਂ ਦੇ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਤੋਂ ਮਿਲੀ ਹੈ। ਮਹਾਰਾਸ਼ਟਰ ਵਿੱਚ 3,240 ਮਰੀਜ਼ਾਂ ਦੇ ਕੋਰੋਨਾ ਮੁਕਤ ਹੋਣ ਤੋਂ ਬਾਅਦ, ਠੀਕ ਹੋਏ ਲੋਕਾਂ ਦੀ ਕੁੱਲ ਗਿਣਤੀ ਵਧ ਕੇ 63,20,310 ਹੋ ਗਈ ਹੈ। ਕੇਰਲ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 22,182 ਨਵੇਂ ਮਾਮਲੇ ਸਾਹਮਣੇ ਆਏ ਅਤੇ ਮਹਾਮਾਰੀ ਕਾਰਨ 178 ਹੋਰ ਮਰੀਜ਼ਾਂ ਦੀ ਮੌਤ ਹੋ ਗਈ। ਇਸ ਦੇ ਨਾਲ ਕੁੱਲ ਕੇਸ 44,46,228 ਹੋ ਗਏ ਅਤੇ ਮੌਤਾਂ ਦੀ ਗਿਣਤੀ 23,165 ਤੱਕ ਪਹੁੰਚ ਗਈ।

-PTC News

Related Post