Coronavirus Update: ਦੇਸ਼ 'ਚ ਕੋਰੋਨਾ ਨੇ ਵਧਾਈ ਚਿੰਤਾ, 24 ਘੰਟਿਆਂ 'ਚ 47,000 ਤੋਂ ਵੱਧ ਨਵੇਂ ਕੇਸ ਆਏ ਸਾਹਮਣੇ

By  Riya Bawa September 2nd 2021 11:26 AM -- Updated: September 2nd 2021 11:29 AM

Coronavirus India Updates: ਦੇਸ਼ ਵਿਚ ਕੋਰੋਨਾ ਦੇ ਮਾਮਲੇ ਹੁਣ ਲਗਾਤਾਰ ਵੱਧ ਰਹੇ ਹਨ। ਕੋਰੋਨਾ ਦੀ ਤੀਜੀ ਲਹਿਰ ਦੇ ਵਿਚਕਾਰ ਭਾਰਤ ਵਿੱਚ ਹੁਣ ਫਿਰ ਕੋਰੋਨਾ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ। ਦੇਸ਼ 'ਚ ਚਾਰ ਦਿਨਾਂ ਬਾਅਦ ਇੱਕ ਵਾਰ ਫਿਰ 45 ਹਜ਼ਾਰ ਤੋਂ ਵੱਧ ਕੋਰੋਨਾ ਮਰੀਜ਼ਾਂ ਦੀ ਗਿਣਤੀ ਦਰਜ ਕੀਤੀ ਗਈ ਹੈ। ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਤਾਜ਼ਾ ਅੰਕੜੇ ਜਾਰੀ ਕੀਤੇ ਗਏ। ਮੰਤਰਾਲੇ ਮੁਤਾਬਕ ਪਿਛਲੇ 24 ਘੰਟਿਆਂ ਵਿੱਚ 47,092 ਨਵੇਂ ਕੋਰੋਨਾ ਕੇਸ ਆਏ। ਇਸ ਤੋਂ ਇੱਕ ਦਿਨ ਪਹਿਲਾਂ 41,965 ਮਾਮਲੇ ਆਏ ਸੀ।

ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 509 ਕੋਰੋਨਾ ਪੀੜਤ ਲੋਕਾਂ ਨੇ ਆਪਣੀ ਜਾਨ ਗੁਆਈ। 35,181 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ ਜਿਸ ਦੇ ਨਾਲ 11,402 ਐਕਟਿਵ ਕੇਸਾਂ ਵਿੱਚ ਵਾਧਾ ਹੋਇਆ ਹੈ। ਭਾਰਤ ਵਿੱਚ ਸਭ ਤੋਂ ਤੇਜ਼ੀ ਨਾਲ ਕੋਰੋਨਾ ਦੇ ਮਾਮਲੇ ਕੇਰਲ ਵਿੱਚ ਵਧ ਰਹੇ ਹਨ। ਕੇਰਲਾ ਵਿੱਚ ਕੋਰੋਨਾ ਦੇ 32,803 ਨਵੇਂ ਮਾਮਲੇ ਸਾਹਮਣੇ ਆਏ, ਜਦੋਂਕਿ 173 ਹੋਰ ਲੋਕਾਂ ਦੀ ਲਾਗ ਕਾਰਨ ਮੌਤ ਹੋ ਗਈ। ਨਵੇਂ ਮਾਮਲਿਆਂ ਤੋਂ ਬਾਅਦ ਸੰਕਰਮਿਤਾਂ ਦੀ ਕੁੱਲ ਗਿਣਤੀ 40 ਲੱਖ 90 ਹਜ਼ਾਰ 36 ਹੋ ਗਈ ਜਦੋਂਕਿ ਮ੍ਰਿਤਕਾਂ ਦੀ ਗਿਣਤੀ 20,961 ਤੱਕ ਪਹੁੰਚ ਗਈ।

ਵੇਖੋ Coronavirus Update

ਕੋਰੋਨਾ ਦੇ ਕੁੱਲ ਮਾਮਲੇ - ਤਿੰਨ ਕਰੋੜ 28 ਲੱਖ 57 ਹਜ਼ਾਰ 937

ਕੁੱਲ ਡਿਸਚਾਰਜ - ਤਿੰਨ ਕਰੋੜ 20 ਲੱਖ 28 ਹਜ਼ਾਰ 825

ਕੁੱਲ ਐਕਟਿਵ ਕੇਸ - ਤਿੰਨ ਲੱਖ 89 ਹਜ਼ਾਰ 583

ਕੁੱਲ ਮੌਤਾਂ ਦਾ ਆਂਕੜਾ - ਚਾਰ ਲੱਖ 39 ਹਜ਼ਾਰ 529

ਕੁੱਲ ਟੀਕਾਕਰਨ - 66 ਕਰੋੜ 30 ਲੱਖ 37 ਹਜ਼ਾਰ ਡੋਜ਼

Coronavirus India update: MHA warns of Covid-19 third wave peak in October, children at risk

ਜੇਕਰ ਬੱਚਿਆਂ ਦੀ ਗੱਲ ਕਰੀਏ 'ਤੇ ਬੱਚਿਆਂ ਵਿੱਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਪੰਜਾਬ ਸੂਬੇ ਤੋਂ ਆਏ ਹਨ। ਜੁਲਾਈ ਅਤੇ ਅਗਸਤ ਦੇ ਵਿਚਕਾਰ, ਬੱਚਿਆਂ ਵਿੱਚ ਕੋਰੋਨਾ ਦੀ ਗਿਣਤੀ ਵਿੱਚ 9.6 ਪ੍ਰਤੀਸ਼ਤ ਦਾ ਵਾਧਾ ਹੋਇਆ ਹੈ। ਜ਼ਿਕਰਯੋਗ ਹੈ ਕਿ ਸੂਬੇ ਦੇ ਸਕੂਲ 2 ਅਗਸਤ ਤੋਂ ਦੁਬਾਰਾ ਖੁੱਲ੍ਹ ਗਏ ਸਨ। ਜਦੋਂ ਕਿ ਬਾਕੀ ਰਾਜਾਂ- ਮੱਧ ਪ੍ਰਦੇਸ਼, ਗੁਜਰਾਤ, ਛੱਤੀਸਗੜ੍ਹ ਵਿੱਚ ਬੱਚਿਆਂ ਵਿੱਚ ਕੋਰੋਨਾ ਦੀ ਦਰ 2 ਤੋਂ 3 ਪ੍ਰਤੀਸ਼ਤ ਦੇ ਵਿਚਕਾਰ ਰਹੀ ਹੈ। ਗੁਜਰਾਤ ਵਿੱਚ ਸਕੂਲ 26 ਜੁਲਾਈ ਤੋਂ ਖੁੱਲ੍ਹ ਗਏ ਹਨ। ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ, ਸਕੂਲ ਅਗਸਤ ਦੇ ਪਹਿਲੇ ਹਫ਼ਤੇ ਵਿੱਚ ਖੁੱਲ੍ਹ ਗਏ।

-PTC News

Related Post