ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ ਕੋਰੋਨਾ ਦੇ 27 ਹਜ਼ਾਰ ਨਵੇਂ ਮਾਮਲੇ , 284 ਲੋਕਾਂ ਦੀ ਮੌਤ

By  Shanker Badra September 15th 2021 11:31 AM

ਨਵੀਂ ਦਿੱਲੀ : ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27176 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸੇ ਸਮੇਂ ਦੌਰਾਨ ਮਹਾਮਾਰੀ ਕਾਰਨ 284 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਹ ਜਾਣਕਾਰੀ ਸਿਹਤ ਮੰਤਰਾਲੇ ਨੇ ਦਿੱਤੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਸਰਗਰਮ ਮਾਮਲੇ ਘੱਟ ਕੇ ਤਿੰਨ ਲੱਖ 51 ਹਜ਼ਾਰ 87 ਰਹਿ ਗਏ ਹਨ। ਇਸ ਸਭ ਦੇ ਵਿਚਕਾਰ ਦੇਸ਼ ਵਿੱਚ ਰਿਕਵਰੀ ਰੇਟ 97.62 ਪ੍ਰਤੀਸ਼ਤ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ ਕੋਰੋਨਾ ਦੇ 27 ਹਜ਼ਾਰ ਨਵੇਂ ਮਾਮਲੇ , 284 ਲੋਕਾਂ ਦੀ ਮੌਤ

ਜਾਰੀ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 38,012 ਲੋਕ ਇਸ ਬਿਮਾਰੀ ਤੋਂ ਠੀਕ ਵੀ ਹੋਏ ਹਨ। ਅਜਿਹੀ ਸਥਿਤੀ ਵਿੱਚ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਵੱਧ ਕੇ 3 ਕਰੋੜ 25 ਲੱਖ 22 ਹਜ਼ਾਰ 171 ਹੋ ਗਈ ਹੈ। ਜਦੋਂ ਕਿ ਦੇਸ਼ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 4 ਲੱਖ 43 ਹਜ਼ਾਰ 497 ਹੋ ਗਈ ਹੈ। ਦੇਸ਼ ਵਿੱਚ ਕੋਰੋਨਾ ਨਾਲ ਮੌਤ ਦਰ 1.33 ਫੀਸਦੀ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ ਕੋਰੋਨਾ ਦੇ 27 ਹਜ਼ਾਰ ਨਵੇਂ ਮਾਮਲੇ , 284 ਲੋਕਾਂ ਦੀ ਮੌਤ

ਇਸ ਦੇ ਨਾਲ ਹੀ ਪਿਛਲੇ 16 ਦਿਨਾਂ ਤੋਂ ਦੇਸ਼ ਵਿੱਚ ਰੋਜ਼ਾਨਾ ਲਾਗ ਦੀ ਦਰ 1.69 ਪ੍ਰਤੀਸ਼ਤ ਹੈ। ਸਾਲ 2020 ਵਿੱਚ ਭਾਰਤ ਵਿੱਚ ਕੋਰੋਨਾ ਦੇ ਕੇਸ 7 ਅਗਸਤ ਨੂੰ 20 ਲੱਖ ਨੂੰ ਪਾਰ ਕਰ ਗਏ ਸਨ। 23 ਅਗਸਤ ਨੂੰ ਇਹ 30 ਲੱਖ ਅਤੇ 5 ਸਤੰਬਰ ਨੂੰ 40 ਲੱਖ ਨੂੰ ਪਾਰ ਕਰ ਗਿਆ ਸੀ। 16 ਸਤੰਬਰ ਨੂੰ ਇਹ ਅੰਕੜਾ 50 ਲੱਖ ਨੂੰ ਪਾਰ ਕਰ ਗਿਆ ਸੀ। ਇਸ ਦੇ ਨਾਲ ਹੀ ਦੇਸ਼ ਭਰ ਵਿੱਚ ਹੁਣ ਤੱਕ ਟੀਕੇ ਦੀਆਂ 75.89 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ ਕੋਰੋਨਾ ਦੇ 27 ਹਜ਼ਾਰ ਨਵੇਂ ਮਾਮਲੇ , 284 ਲੋਕਾਂ ਦੀ ਮੌਤ

ਕੇਰਲ ਵਿੱਚ ਮੰਗਲਵਾਰ ਨੂੰ ਕੋਰੋਨਾ ਵਾਇਰਸ ਦੀ ਲਾਗ ਦੇ 15,876 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 44,06,365 ਹੋ ਗਈ ਹੈ। ਸਤੰਬਰ ਦੇ ਪਹਿਲੇ ਹਫਤੇ ਦੌਰਾਨ ਰਾਜ ਵਿੱਚ ਰੋਜ਼ਾਨਾ ਲਾਗ ਦੇ ਲਗਭਗ 30 ਹਜ਼ਾਰ ਜਾਂ ਇਸ ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਸਨ ਪਰ ਉਸ ਤੋਂ ਬਾਅਦ ਲਾਗ ਘੱਟ ਗਈ ਹੈ। ਇਸ ਵੇਲੇ ਰਾਜ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 1,98,865 ਹੈ। ਪਿਛਲੇ 24 ਘੰਟਿਆਂ ਵਿੱਚ 129 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ, ਜਿਸ ਤੋਂ ਬਾਅਦ ਮ੍ਰਿਤਕਾਂ ਦੀ ਕੁੱਲ ਗਿਣਤੀ 22,779 ਹੋ ਗਈ ਹੈ।

-PTCNews

Related Post