ਕੋਰੋਨਾ ਨੇ ਮੁੜ ਤੋੜਿਆ ਰਿਕਾਰਡ, ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ

By  Shanker Badra July 10th 2020 12:47 PM

ਕੋਰੋਨਾ ਨੇ ਮੁੜ ਤੋੜਿਆ ਰਿਕਾਰਡ, ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 7 ਲੱਖ 93 ਹਜ਼ਾਰ ਦੇ ਅੰਕੜੇ ਨੂੰ ਵੀ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ ਸਾਢੇ 21 ਹਜ਼ਾਰ ਤੋਂ ਜ਼ਿਆਦਾ ਹੋ ਗਈ ਹੈ। ਉੱਥੇ ਹੀ ਹੁਣ ਤੱਕ 5 ਲੱਖ ਦੇ ਕਰੀਬ ਕੋਰੋਨਾ ਦੇ ਮਰੀਜ਼ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਹੁਣ ਤੱਕ ਦੇ ਸਭ ਤੋਂ ਵੱਧ ਰਿਕਾਰਡ 26,506 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 475 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 7,93,802 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 21,604 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 4,95,513 ਮਰੀਜ਼ ਕੋਰੋਨਾ ਨੂੰ ਹਰਾ ਕੇ ਸਿਹਤਯਾਬ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 2,76,685 ਹੋ ਗਈ ਹੈ।

Coronavirus Update: Record 26,506 new cases in 24 hours, India's tally closer to 8 lakh ਕੋਰੋਨਾ ਨੇ ਮੁੜ ਤੋੜਿਆ ਰਿਕਾਰਡ , ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ

ਕੋਰੋਨਾ ਮਹਾਂਮਾਰੀ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਪ੍ਰਭਾਵਿਤ ਹੋਇਆ ਹੈ,ਜਿੱਥੇ ਅੰਕੜੇ ਤੇਜ਼ੀ ਨਾਲ ਵੱਧ ਰਹੇ ਹਨ। ਮਹਾਰਾਸ਼ਟਰ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 6,875 ਮਾਮਲੇ ਦਰਜ ਕੀਤੇ ਗਏ, ਜਿਸ ਨਾਲ ਮਰੀਜ਼ਾਂ ਦਾ ਅੰਕੜਾ 2,30,599 'ਤੇ ਪਹੁੰਚ ਗਿਆ ਅਤੇ 219 ਲੋਕਾਂ ਦੀ ਮੌਤ ਹੋਈ ਹੈ, ਜਿਸ ਕਾਰਨ ਮ੍ਰਿਤਕਾਂ ਦੀ ਗਿਣਤੀ ਵੱਧ ਕੇ 9,667 ਹੋ ਗਈ ਹੈ। ਸੂਬੇ 'ਚ 1,27,259 ਮਰੀਜ਼ ਠੀਕ ਹੋ ਗਏ ਹਨ।

ਇਸ ਦੇ ਇਲਾਵਾ ਕੋਰੋਨਾ ਦੇ ਮਾਮਲੇ 'ਚ ਦੂਜੇ ਸਥਾਨ 'ਤੇ ਤਾਮਿਲਨਾਡੂ ਹੈ। ਜਿੱਥੇ ਮਰੀਜ਼ਾਂ ਦੀ ਗਿਣਤੀ ਸਵਾ ਲੱਖ ਦੇ ਪਾਰ ਹੋ ਗਈ ਹੈ। ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਇਨਫੈਕਸ਼ਨ ਦੇ ਮਾਮਲੇ 4,231 ਵੱਧ ਕੇ 1,26581 'ਤੇ ਹੋ ਗਏ ਹਨ ਅਤੇ 65 ਲੋਕਾਂ ਦੀ ਮੌਤ ਨਾਲ ਮ੍ਰਿਤਕਾਂ ਦੀ ਗਿਣਤੀ 1765 ਹੋ ਗਈ ਹੈ। ਸੂਬੇ 'ਚ 78,161 ਲੋਕਾਂ ਨੂੰ ਇਲਾਜ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ।

-PTCNews

Related Post