ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 19 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 434 ਮੌਤਾਂ

By  Shanker Badra July 2nd 2020 11:21 AM

ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 19 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 434 ਮੌਤਾਂ:ਨਵੀਂ ਦਿੱਲੀ : ਦੇਸ਼ ਭਰ ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 6 ਲੱਖ ਦਾ ਅੰਕੜਾ ਪਾਰ ਕਰ ਚੁੱਕੀ ਹੈ ,ਜਦਕਿ ਮਰਨ ਵਾਲਿਆਂ ਦੀ ਗਿਣਤੀ 17 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 3 ਲੱਖ 59 ਹਜ਼ਾਰ ਤੋਂ ਵੱਧ ਮਰੀਜ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿਚੋਂ 19,148 ਨਵੇਂ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋਈ ਹੈ ਅਤੇ 434 ਮੌਤਾਂ ਹੋਈਆਂ ਹਨ। ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 6,046,641 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 17,834 ਤੱਕ ਪਹੁੰਚ ਗਿਆ ਹੈ। ਉੱਥੇ ਹੀ ਹੁਣ ਤੱਕ 3,59,860 ਮਰੀਜ਼ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 2,26,947 ਹੋ ਗਈ ਹੈ।

Coronavirus updates: India records 19,148 new cases And 434 deaths in last 24 hours ਦੇਸ਼ 'ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 19 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਆਏ ਸਾਹਮਣੇ, 434 ਮੌਤਾਂ

ਕੋਰੋਨਾ ਨਾਲ ਸਭ ਤੋਂ ਵੱਧ ਮਹਾਰਾਸ਼ਟਰ ਸੂਬਾ ਪ੍ਰਭਾਵਿਤ ਹੋਇਆ ਹੈ। ਮਹਾਰਾਸ਼ਟਰ ਵਿੱਚ ਪੀੜਤ ਮਰੀਜ਼ਾਂ ਦੀ ਗਿਣਤੀ 1,80,298 ਹੈ ਅਤੇ ਮ੍ਰਿਤਕਾਂ ਦਾ ਅੰਕੜਾ 8,053 ਪੁੱਜ ਗਿਆ ਹੈ। ਮਹਾਰਾਸ਼ਟਰ ਵਿਚ ਪਿਛਲੇ 24 ਘੰਟਿਆਂ ਦੌਰਾਨ 5,537 ਮਾਮਲੇ ਦਰਜ ਕੀਤੇ ਗਏ ਹਨ ਅਤੇ 198 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਸੂਬੇ ਵਿਚ 93, 154 ਲੋਕ ਵਾਇਰਸ ਤੋਂ ਮੁਕਤ ਵੀ ਹੋਏ ਹਨ।

ਇਸ ਦੇ ਇਲਾਵਾ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਹੁਣ ਦੂਜੇ ਨੰਬਰ 'ਤੇ ਤਾਮਿਲਨਾਡੂ ਪੁੱਜ ਗਿਆ ਹੈ। ਇੱਥੇ ਪਿਛਲੇ 24 ਘੰਟਿਆਂ ਵਿਚ ਪੀੜਤਾਂ ਦੀ ਗਿਣਤੀ 3,882 ਵੱਧ ਕੇ 94,049 'ਤੇ ਪਹੁੰਚ ਗਈ ਹੈ। ਮ੍ਰਿਤਕਾਂ ਦੀ ਗਿਣਤੀ 1,264 ਹੋ ਗਈ ਹੈ। ਇਸ ਦੌਰਾਨ ਸੂਬੇ ਵਿਚ 52,926 ਮਰੀਜ਼ਾਂ ਨੂੰ ਇਲਾਜ ਮਗਰੋਂ ਹਸਪਤਾਲਾਂ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ।

-PTCNews

Related Post