ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 25404 ਨਵੇਂ ਕੇਸ , 339 ਲੋਕਾਂ ਦੀ ਹੋਈ ਮੌਤ

By  Shanker Badra September 14th 2021 11:56 AM

ਨਵੀਂ ਦਿੱਲੀ : ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 25404 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਸਮੇਂ ਦੌਰਾਨ ਦੇਸ਼ ਵਿੱਚ 339 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਇਹ ਅੰਕੜੇ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਸਵੇਰੇ ਜਾਰੀ ਕੀਤੇ ਗਏ। ਸਿਹਤ ਮੰਤਰਾਲੇ ਦੇ ਅਨੁਸਾਰ ਇਸ ਨਾਲ ਦੇਸ਼ ਵਿੱਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 4 ਲੱਖ 43 ਹਜ਼ਾਰ 213 ਹੋ ਗਈ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 25404 ਨਵੇਂ ਕੇਸ , 339 ਲੋਕਾਂ ਦੀ ਹੋਈ ਮੌਤ

ਦੇਸ਼ ਵਿੱਚ ਹੁਣ ਤੱਕ ਕੁੱਲ 3 ਕਰੋੜ 32 ਲੱਖ 89 ਹਜ਼ਾਰ 579 ਲੋਕ ਕੋਰੋਨਾ ਨਾਲ ਸੰਕਰਮਿਤ ਹੋਏ ਹਨ। ਇਸ ਵਿੱਚ 3 ਕਰੋੜ 24 ਲੱਖ 84 ਹਜ਼ਾਰ 159 ਲੋਕ ਠੀਕ ਵੀ ਹੋਏ ਹਨ। ਪਿਛਲੇ 24 ਘੰਟਿਆਂ ਵਿੱਚ 37 ਹਜ਼ਾਰ 127 ਲੋਕ ਇਸ ਮਹਾਂਮਾਰੀ ਤੋਂ ਠੀਕ ਹੋਏ ਹਨ। ਇਸ ਨਾਲ ਦੇਸ਼ ਵਿੱਚ ਐਕਟਿਵ ਕੇਸ ਘੱਟ ਕੇ 3 ਲੱਖ 62 ਹਜ਼ਾਰ 207 ਰਹਿ ਗਏ ਹਨ। ਦੇਸ਼ ਵਿੱਚ ਸਾਹਮਣੇ ਆਏ ਨਵੇਂ ਮਾਮਲਿਆਂ ਵਿੱਚੋਂ ਸੋਮਵਾਰ ਨੂੰ 15058 ਮਾਮਲੇ ਇਕੱਲੇ ਕੇਰਲ ਰਾਜ ਤੋਂ ਆਏ ਹਨ ਅਤੇ 99 ਹੋਰ ਲੋਕਾਂ ਦੀ ਮੌਤ ਹੋ ਗਈ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 25404 ਨਵੇਂ ਕੇਸ , 339 ਲੋਕਾਂ ਦੀ ਹੋਈ ਮੌਤ

ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ 2,740 ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸੋਮਵਾਰ ਨੂੰ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 65,00,617 ਹੋ ਗਈ ਹੈ। ਇਸ ਤੋਂ ਇਲਾਵਾ 27 ਮਰੀਜ਼ਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 1,38,169 ਤੱਕ ਪਹੁੰਚ ਗਈ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਸਾਹਮਣੇ ਆਏ 25404 ਨਵੇਂ ਕੇਸ , 339 ਲੋਕਾਂ ਦੀ ਹੋਈ ਮੌਤ

ਰਾਜ ਵਿੱਚ 9 ਫਰਵਰੀ ਤੋਂ ਬਾਅਦ ਇੱਕ ਦਿਨ ਵਿੱਚ ਲਾਗ ਦੇ ਸਭ ਤੋਂ ਘੱਟ ਮਾਮਲੇ ਸਾਹਮਣੇ ਆਏ ਹਨ , ਜਦੋਂ ਕਿ 8 ਮਾਰਚ ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਘੱਟ ਮਰੀਜ਼ਾਂ ਦੀ ਮੌਤ ਹੋਈ ਹੈ। 9 ਫਰਵਰੀ ਨੂੰ ਮਹਾਰਾਸ਼ਟਰ ਵਿੱਚ ਲਾਗ ਦੇ 2,515 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ 8 ਮਾਰਚ ਨੂੰ 22 ਮਰੀਜ਼ਾਂ ਦੀ ਮੌਤ ਹੋ ਗਈ।

-PTCNews

Related Post