Coronavirus India :  ਇਕ ਦਿਨ 'ਚ ਕੋਰੋਨਾ ਦੇ ਮਿਲੇ ਢਾਈ ਲੱਖ ਤੋਂ ਜ਼ਿਆਦਾ ਮਰੀਜ਼ , 1761 ਮੌਤਾਂ 

By  Shanker Badra April 20th 2021 12:04 PM

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਕੋਰੋਨਾ ਵਾਇਰਸ ਨਾਲ ਲਗਾਤਾਰ ਹਾਲਾਤ ਵਿਗੜਦੇ ਜਾ ਰਹੇ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਮਹਾਮਾਰੀ ਕਾਰਨ ਕਾਫ਼ੀ ਚਿੰਤਾਜਨਕ ਹਾਲਤ ਪੈਦਾ ਹੋ ਗਏ ਹਨ। ਭਾਰਤ 'ਚ ਅੰਕੜੇ ਹੈਰਾਨ ਅਤੇ ਪ੍ਰੇਸ਼ਾਨ ਕਰਨ ਵਾਲੇ ਸਾਹਮਣੇ ਆ ਰਹੇ ਹਨ। ਕੋਰੋਨਾ ਨਾਲ ਹਰ ਦਿਨ ਲੱਖਾਂ ਲੋਕ ਪਾਜ਼ੀਟਿਵ ਹੋ ਰਹੇ ਹਨ।

ਪੜ੍ਹੋ ਹੋਰ ਖ਼ਬਰਾਂ : ਸ਼ਰਾਬ ਦੇ ਸ਼ੌਕੀਨਾਂ ਲਈ ਹੁਣ ਵੱਡੀ ਖ਼ਬਰ , ਚੰਡੀਗੜ੍ਹ ਪ੍ਰਸ਼ਾਸਨ ਨੇ ਲਿਆ ਅਹਿਮ ਫ਼ੈਸਲਾ

Coronavirus Updates : India records 2,59,170 new cases, 1,761 deaths in 24 hours Coronavirus India :  ਇਕ ਦਿਨ 'ਚ ਕੋਰੋਨਾ ਦੇ ਮਿਲੇ ਢਾਈ ਲੱਖ ਤੋਂ ਜ਼ਿਆਦਾ ਮਰੀਜ਼ , 1761 ਮੌਤਾਂ

ਦੇਸ਼ ਵਿਚ ਲਗਾਤਾਰ ਤੀਜੇ ਦਿਨ ਢਾਈ ਲੱਖ ਤੋਂ ਜ਼ਿਆਦਾ ਕੋਰੋਨਾ ਮਾਮਲੇ ਦਰਜ ਕੀਤੇ ਗਏ ਹਨ।  ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿਚ ਪਿਛਲੇ 24 ਘੰਟਿਆਂ ਵਿਚਕੁੱਲ 2,59,170 ਨਵੇਂ ਕੇਸ ਸਾਹਮਣੇ ਆਏ ਹਨ। ਉੱਥੇ ਹੀ ਇਸ ਦੌਰਾਨ 1,761 ਮਰੀਜ਼ਾਂ ਦੀ ਮੌਤ ਹੋਈ ਹੈ।ਪਿਛਲੇ 24 ਘੰਟਿਆਂ ਦੌਰਾਨ 1,54,761 ਕੋਰੋਨਾ ਮਰੀਜ ਸਿਹਤਯਾਬ ਹੋ ਕੇ ਘਰ ਪਰਤੇ ਹਨ।

Coronavirus Updates : India records 2,59,170 new cases, 1,761 deaths in 24 hours Coronavirus India :  ਇਕ ਦਿਨ 'ਚ ਕੋਰੋਨਾ ਦੇ ਮਿਲੇ ਢਾਈ ਲੱਖ ਤੋਂ ਜ਼ਿਆਦਾ ਮਰੀਜ਼ , 1761 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਨੇ ਇਹ ਅੰਕੜੇ ਜਾਰੀ ਕਰਦੇ ਹੋਏ ਦੱਸਿਆ ਕਿ ਦੇਸ਼ ਵਿਚ ਹੁਣ ਤਕ ਕੋਰੋਨਾ ਇਨਫੈਕਸ਼ਨ ਦੇ 1,53,21,089 ਮਾਮਲੇ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 1,31,08,582 ਠੀਕ ਹੋ ਚੁੱਕੇ ਹਨ ਜਦਕਿ 1,80,530 ਮਰੀਜ਼ ਕੋਰੋਨਾ ਅੱਗੇ ਜ਼ਿੰਦਗੀ ਜੰਗ ਹਾਰ ਗਏ। ਹੁਣ ਦੇਸ਼ ਵਿਚ ਕੁੱਲ 20,31,977 ਐਕਟਿਵ ਕੇਸ ਹਨ।

Coronavirus Updates : India records 2,59,170 new cases, 1,761 deaths in 24 hours Coronavirus India :  ਇਕ ਦਿਨ 'ਚ ਕੋਰੋਨਾ ਦੇ ਮਿਲੇ ਢਾਈ ਲੱਖ ਤੋਂ ਜ਼ਿਆਦਾ ਮਰੀਜ਼ , 1761 ਮੌਤਾਂ

ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵੀ ਲੱਗਿਆ ਲੌਕਡਾਊਨ, ਜਾਣੋਂ ਕੀ ਰਹੇਗਾ ਬੰਦ ਤੇ ਕੀ ਰਹੇਗਾ ਖੁੱਲ੍ਹਾ

ਉੱਥੇ ਹੀ ਕੋਰੋਨਾ ਮਹਾਮਾਰੀ ਖ਼ਿਲਾਫ਼ ਦੁਨੀਆ ਦੀ ਸਭ ਤੋਂ ਵੱਡੀ ਟੀਕਾਕਰਨ ਮੁਹਿੰਮ ਭਾਰਤ 'ਚ ਚੱਲ ਰਹੀ ਹੈ। ਹੁਣ ਤਕ 12,71,29,113 ਲੋਕ ਟੀਕਾ ਲਗਵਾ ਚੁੱਕੇ ਹਨ। ਕੇਂਦਰ ਸਰਕਾਰ ਨੇ ਇਕ ਮਈ ਤੋਂ 18 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਲਈ ਵੀ ਟੀਕਾ ਲਾਜ਼ਮੀ ਕਰ ਦਿੱਤਾ ਹੈ। ਅਜਿਹੇ ਵਿਚ ਇਹ ਗਿਣਤੀ ਤੇਜ਼ੀ ਨਾਲ ਵਧੇਗੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸ਼ਾਮ 6 ਵਜੇ ਵੀਡੀਓ ਕਾਨਫਰੰਸ ਜ਼ਰੀਏ ਵੈਕਸੀਨ ਨਿਰਮਾਤਾਵਾਂ ਨਾਲ ਬੈਠਕ ਕਰਨਗੇ।

-PTCNews

Related Post