ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ, 277 ਲੋਕਾਂ ਦੀ ਮੌਤ

By  Shanker Badra October 1st 2021 12:56 PM

ਨਵੀਂ ਦਿੱਲੀ : ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਕੋਵਿਡ -19 ਕਾਰਨ 277 ਲੋਕਾਂ ਦੀ ਜਾਨ ਚਲੀ ਗਈ ਹੈ। ਜਦੋਂਕਿ 28 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਰਿਪੋਰਟ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ਵਿੱਚ ਕੋਰੋਨਾ ਦੇ ਕੁੱਲ 26,727 ਨਵੇਂ ਮਾਮਲੇ ਪਾਏ ਗਏ ਹਨ ਅਤੇ 28,246 ਲੋਕ ਇਸ ਮਹਾਮਾਰੀ ਤੋਂ ਠੀਕ ਹੋਏ ਹਨ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ, 277 ਲੋਕਾਂ ਦੀ ਮੌਤ

ਰਿਪੋਰਟ ਦੇ ਅਨੁਸਾਰ ਦੇਸ਼ ਵਿੱਚ ਇਸ ਵੇਲੇ ਕੋਰੋਨਾ ਦੇ 2,75,224 ਸਰਗਰਮ ਮਾਮਲੇ ਹਨ। ਇਸ ਦੇ ਨਾਲ ਹੀ ਹੁਣ ਤੱਕ ਕੁੱਲ 330,43144 ਮਰੀਜ਼ ਕੋਰੋਨਾ ਵਾਇਰਸ ਤੋਂ ਠੀਕ ਹੋ ਚੁੱਕੇ ਹਨ। ਜਦੋਂ ਕਿ 4,48,339 ਲੋਕਾਂ ਦੀ ਜਾਨ ਚਲੀ ਗਈ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਹੁਣ ਤੱਕ 89,02,08,007 ਲੋਕਾਂ ਨੂੰ ਕੋਰੋਨਾ ਦੀ ਵੈਕਸੀਨ ਮਿਲ ਚੁੱਕੀ ਹੈ। ਇਸ ਵਿੱਚ ਪਿਛਲੇ 24 ਘੰਟਿਆਂ ਵਿੱਚ 64,40,451 ਲੋਕਾਂ ਨੇ ਕੋਰੋਨਾ ਦਾ ਟੀਕਾ ਲਗਾਇਆ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ, 277 ਲੋਕਾਂ ਦੀ ਮੌਤ

ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਕੁੱਲ 26,727 ਮਾਮਲਿਆਂ ਵਿੱਚੋਂ 15,914 ਨਵੇਂ ਕੇਸ ਸਿਰਫ ਕੇਰਲ ਰਾਜ ਦੇ ਹਨ। ਇਸ ਦੇ ਨਾਲ ਹੀ ਇਸ ਰਾਜ ਵਿੱਚ ਕੁੱਲ 277 ਮੌਤਾਂ ਵਿੱਚੋਂ 122 ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਰਾਜ ਵਿੱਚ ਰੋਜ਼ਾਨਾ ਹਜ਼ਾਰਾਂ ਮਾਮਲੇ ਸਾਹਮਣੇ ਆ ਰਹੇ ਹਨ, ਜੋ ਕਿ ਰਾਜ ਦੇ ਨਾਲ ਨਾਲ ਪੂਰੇ ਦੇਸ਼ ਲਈ ਚਿੰਤਾ ਦਾ ਵਿਸ਼ਾ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 26 ਹਜ਼ਾਰ ਤੋਂ ਵੱਧ ਨਵੇਂ ਕੇਸ, 277 ਲੋਕਾਂ ਦੀ ਮੌਤ

ਸਿਹਤ ਮੰਤਰਾਲੇ ਦੇ ਅਨੁਸਾਰ ਹੁਣ ਤੱਕ ਕੋਵਿਡ -19 ਦੇ ਨਮੂਨਿਆਂ ਦੀ ਜਾਂਚ ਦਾ ਅੰਕੜਾ ਵੀ 57 ਕਰੋੜ ਨੂੰ ਪਾਰ ਕਰ ਗਿਆ ਹੈ। ਮੰਤਰਾਲੇ ਦੇ ਅਨੁਸਾਰ 30 ਸਤੰਬਰ 2021 ਤੱਕ 57,04,77,338 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਇਸ ਵਿੱਚ 15,20,899 ਨਮੂਨਿਆਂ ਦੀ ਜਾਂਚ ਸਿਰਫ ਸਤੰਬਰ ਦੇ ਆਖਰੀ ਦਿਨ ਕੀਤੀ ਗਈ ਹੈ।

-PTCNews

Related Post