ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ , 219 ਮੌਤਾਂ

By  Shanker Badra September 13th 2021 11:48 AM

ਨਵੀਂ ਦਿੱਲੀ : ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 27,254 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਕੁੱਲ ਮਾਮਲੇ ਵੱਧ ਕੇ 3,32,64,175 ਹੋ ਗਏ ਹਨ। ਇਸ ਨਾਲ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 3,74,269 ਰਹਿ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਕੋਵਿਡ -19 ਨਾਲ 219 ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਸ ਨਾਲ ਮਰਨ ਵਾਲਿਆਂ ਦੀ ਕੁੱਲ ਗਿਣਤੀ 4,42,874 ਹੋ ਗਈ ਹੈ। [caption id="attachment_532688" align="aligncenter" width="300"] ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ , 219 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 78 ਦਿਨਾਂ ਤੋਂ ਰੋਜ਼ਾਨਾ ਰਿਪੋਰਟ ਕੀਤੇ ਜਾਣ ਵਾਲੇ ਮਾਮਲਿਆਂ ਦੀ ਗਿਣਤੀ 50 ਹਜ਼ਾਰ ਤੋਂ ਘੱਟ ਵੇਖੀ ਗਈ ਹੈ। ਮੰਤਰਾਲੇ ਨੇ ਕਿਹਾ ਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘਟ ਕੇ 3,74,269 ਰਹਿ ਗਈ ਹੈ ਜੋ ਕਿ ਲਾਗਾਂ ਦੀ ਕੁੱਲ ਗਿਣਤੀ ਦਾ 1.13 ਫੀਸਦੀ ਹੈ। ਦੇਸ਼ ਵਿੱਚ ਕੋਵਿਡ -19 ਤੋਂ ਪੀੜਤ ਹੋਣ ਤੋਂ ਬਾਅਦ ਠੀਕ ਹੋਣ ਵਾਲੇ ਲੋਕਾਂ ਦੀ ਦਰ 97.54 ਫੀਸਦੀ ਹੈ। [caption id="attachment_532689" align="aligncenter" width="300"] ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ , 219 ਮੌਤਾਂ[/caption] ਪਿਛਲੇ 24 ਘੰਟਿਆਂ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 10,652 ਦੀ ਗਿਰਾਵਟ ਆਈ ਹੈ। ਐਤਵਾਰ ਨੂੰ ਦੇਸ਼ ਵਿੱਚ ਕੋਵਿਡ -19 ਲਈ 12,08,247 ਨਮੂਨਿਆਂ ਦੀ ਜਾਂਚ ਕੀਤੀ ਗਈ। ਹੁਣ ਤੱਕ ਕੁੱਲ 54,30,14,076 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ। ਮਹਾਮਾਰੀ ਤੋਂ ਪੀੜਤ ਹੋਣ ਤੋਂ ਬਾਅਦ ਠੀਕ ਹੋਏ ਲੋਕਾਂ ਦੀ ਗਿਣਤੀ ਵਧ ਕੇ 3,24,47,032 ਹੋ ਗਈ ਹੈ। ਕੋਵਿਡ -19 ਕਾਰਨ ਮੌਤ ਦਰ 1.33 ਫੀਸਦੀ ਹੈ। [caption id="attachment_532690" align="aligncenter" width="300"] ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 27 ਹਜ਼ਾਰ ਨਵੇਂ ਮਾਮਲੇ ਆਏ ਸਾਹਮਣੇ , 219 ਮੌਤਾਂ[/caption] ਮੰਤਰਾਲੇ ਨੇ ਕਿਹਾ ਕਿ ਰੋਜ਼ਾਨਾ ਲਾਗ ਦੀ ਦਰ 2.26 ਫੀਸਦੀ ਦਰਜ ਕੀਤੀ ਗਈ, ਜੋ ਕਿ ਪਿਛਲੇ 14 ਦਿਨਾਂ ਲਈ ਤਿੰਨ ਪ੍ਰਤੀਸ਼ਤ ਤੋਂ ਘੱਟ ਅਤੇ ਪਿਛਲੇ 97 ਦਿਨਾਂ ਤੋਂ ਪੰਜ ਪ੍ਰਤੀਸ਼ਤ ਤੋਂ ਘੱਟ ਹੈ। ਹਫਤਾਵਾਰੀ ਲਾਗ ਦੀ ਦਰ 2.11 ਪ੍ਰਤੀਸ਼ਤ ਹੈ। ਇਹ ਅੰਕੜਾ ਪਿਛਲੇ 80 ਦਿਨਾਂ ਤੋਂ ਤਿੰਨ ਪ੍ਰਤੀਸ਼ਤ ਤੋਂ ਵੀ ਘੱਟ ਹੈ। ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਵਿਡ-ਵਿਰੋਧੀ ਟੀਕੇ ਦੀਆਂ 74.38 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। -PTCNews

Related Post