ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 39 ਹਜ਼ਾਰ ਨਵੇਂ ਕੇਸ, 723 ਲੋਕਾਂ ਦੀ ਮੌਤ

By  Shanker Badra July 5th 2021 01:51 PM

ਨਵੀਂ ਦਿੱਲੀ : ਭਾਰਤ ਵਿੱਚ ਕੋਰੋਨਾ ਦੀ ਲਾਗ (Coronavirus updates )ਦੇ ਪਿਛਲੇ 24 ਘੰਟਿਆਂ ਦੌਰਾਨ 39796 ਨਵੇਂ ਕੇਸ ਸਾਹਮਣੇ ਆਏ ਹਨ। ਓਥੇ ਹੀ ਕੋਰੋਨਾ ਨਾਲ (Coronavirus India ) ਦੇਸ਼ ਵਿੱਚ 723 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਸਿਹਤ ਮੰਤਰਾਲੇ ਨੇ ਸੋਮਵਾਰ ਸਵੇਰੇ ਦਿੱਤੀ ਹੈ। ਸਿਹਤ ਮੰਤਰਾਲੇ ਦੇ ਅਨੁਸਾਰ ਇਸ ਨਾਲ ਦੇਸ਼ ਵਿਚ ਕੋਰੋਨਾ ਤੋਂ ਮਰਨ ਵਾਲਿਆਂ ਦੀ ਗਿਣਤੀ ਵਧ ਕੇ 4 ਲੱਖ 2 ਹਜ਼ਾਰ 728 ਹੋ ਗਈ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 39 ਹਜ਼ਾਰ ਨਵੇਂ ਕੇਸ, 723 ਲੋਕਾਂ ਦੀ ਮੌਤ

ਪੜ੍ਹੋ ਹੋਰ ਖ਼ਬਰਾਂ : ਨਿੱਕੀ ਜਿਹੀ ਬੱਚੀ ਦੇ ਜਜ਼ਬੇ ਨੂੰ ਦੇਖ ਹਰ ਕੋਈ ਕਰ ਰਿਹਾ ਸਲਾਮ ,ਜਿਸਨੇ ਨਾ ਮੁਮਕਿਨ ਨੂੰ ਮੁਮਕਿਨ ਕਰਕੇ ਦਿਖਾਇਆ

ਤਾਜ਼ਾ ਅਪਡੇਟ ਦੇ ਅਨੁਸਾਰ ਦੇਸ਼ ਵਿੱਚ ਸੰਕਰਮਿਤ ਦੀ ਗਿਣਤੀ ਹੁਣ 3 ਕਰੋੜ 5 ਲੱਖ 85 ਹਜ਼ਾਰ 229 ਹੋ ਗਈ ਹੈ। ਇਸ ਵਿੱਚ 2 ਕਰੋੜ 97 ਲੱਖ 430 ਵਿਅਕਤੀ ਵੀ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ। ਅਜਿਹੀ ਸਥਿਤੀ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 4 ਲੱਖ 82 ਹਜ਼ਾਰ 71 ‘ਤੇ ਆ ਗਈ ਹੈ। ਭਾਰਤ 'ਚ ਪਿਛਲੇ 24 ਘੰਟਿਆਂ ਵਿੱਚ 42352 ਲੋਕਾਂ ਨੂੰ ਹਸਪਤਾਲ 'ਚੋਂ ਛੁੱਟੀ ਦਿੱਤੀ ਗਈ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 39 ਹਜ਼ਾਰ ਨਵੇਂ ਕੇਸ, 723 ਲੋਕਾਂ ਦੀ ਮੌਤ

ਭਾਰਤ ਵਿਚ ਇਹ ਲਗਾਤਾਰ 7 ਵਾਂ ਦਿਨ ਹੈ, ਜਦੋਂ ਇਕ ਦਿਨ ਵਿਚ ਕੋਰੋਨਾ ਦੇ 50 ਹਜ਼ਾਰ ਤੋਂ ਘੱਟ ਨਵੇਂ ਕੇਸ ਦਰਜ ਕੀਤੇ ਗਏ ਸਨ। ਇਸ ਦੌਰਾਨ ਆਈਸੀਐਮਆਰ ਨੇ ਦੱਸਿਆ ਹੈ ਕਿ 4 ਜੁਲਾਈ ਤੱਕ ਭਾਰਤ ਵਿਚ 41 ਕਰੋੜ 97 ਲੱਖ 77 ਹਜ਼ਾਰ 457 ਲੋਕਾਂ ਦਾ ਕੋਰੋਨਾ ਟੈਸਟ ਹੋ ਚੁੱਕਾ ਹੈ। ਇਸ ਵਿੱਚ ਐਤਵਾਰ ਨੂੰ ਹੀ 15 ਲੱਖ 22 ਹਜ਼ਾਰ 504 ਨਮੂਨਿਆਂ ਦੇ ਟੈਸਟ ਕੀਤੇ ਗਏ ਸਨ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 39 ਹਜ਼ਾਰ ਨਵੇਂ ਕੇਸ, 723 ਲੋਕਾਂ ਦੀ ਮੌਤ

ਪੜ੍ਹੋ ਹੋਰ ਖ਼ਬਰਾਂ : ਸੰਯੁਕਤ ਕਿਸਾਨ ਮੋਰਚੇ ਦਾ ਐਲਾਨ , ਕਿਸਾਨ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਰਨਗੇ ਰੋਸ ਪ੍ਰਦਰਸ਼ਨ

ਓਥੇ ਹੀ ਪਿਛਲੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਟੀਕੇ ਦੀਆਂ 14,81,583 ਡੋਜ਼ ਲਗਾਈਆਂ ਗਈਆਂ ਹਨ। ਅਜਿਹੀ ਸਥਿਤੀ ਵਿੱਚ ਟੀਕਾਕਰਨ ਦਾ ਕੁੱਲ ਅੰਕੜਾ 35 ਕਰੋੜ 28 ਲੱਖ 92 ਹਜ਼ਾਰ 46 ਤੱਕ ਪਹੁੰਚ ਗਿਆ ਹੈ। ਮਹਾਰਾਸ਼ਟਰ ਵਿੱਚ ਐਤਵਾਰ ਨੂੰ ਕੋਰੋਨਾ ਦੇ 9,336 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਦਿੱਲੀ ਵਿਚ 94 ਨਵੇਂ ਕੇਸ ਦਰਜ ਕੀਤੇ ਗਏ। ਇਸਦੇ ਨਾਲ ਹੀ ਮਹਾਰਾਸ਼ਟਰ ਵਿੱਚ 123 ਲੋਕਾਂ ਦੀ ਮੌਤ ਹੋ ਗਈ ਅਤੇ ਦਿੱਲੀ ਵਿੱਚ 7 ​​ਹੋਰ ਲੋਕਾਂ ਦੀ ਮੌਤ ਹੋ ਗਈ ਹੈ।

-PTCNews

Related Post