ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ, ਦੇਸ਼ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ ਹੋਈ 10 ਲੱਖ ਤੋਂ ਪਾਰ

By  Shanker Badra April 10th 2021 01:04 PM

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਪੰਜਵੀਂ ਵਾਰ ਦੇਸ਼ 'ਚ ਇਕ ਲੱਖ ਤੋਂ ਵੱਧ ਕੋਰੋਨਾ ਮਾਮਲੇ ਸਾਹਮਣੇ ਆਏ ਹਨ।

Coronavirus Updates : India records highest single-day rise with over 1.45 lakh fresh Covid-19 Case ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ, ਦੇਸ਼ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ ਹੋਈ 10 ਲੱਖ ਤੋਂ ਪਾਰ

ਪੜ੍ਹੋ ਹੋਰ ਖ਼ਬਰਾਂ : ਧੁੱਪ 'ਚ ਜ਼ਿਆਦਾ ਦੇਰ ਰਹਿਣ ਨਾਲ ਘੱਟ ਜਾਂਦਾ ਹੈ ਕੋਰੋਨਾ ਨਾਲ ਮੌਤ ਦਾ ਖ਼ਤਰਾ , ਰਿਸਰਚ 'ਚ ਹੋਇਆ ਵੱਡਾ ਖ਼ੁਲਾਸਾ

ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 145,384 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 794 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਹਾਲਾਂਕਿ, 77,567 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ 4, 6, 7 ਅਤੇ 8 ਅਪ੍ਰੈਲ ਨੂੰ ਇਕ ਲੱਖ ਤੋਂ ਵੱਧ ਕੇਸ ਆਏ ਸਨ। ਸ਼ਨੀਵਾਰ ਨੂੰ ਸਰਗਰਮ ਮਰੀਜ਼ਾਂ ਦੀ ਗਿਣਤੀ 10 ਲੱਖ ਨੂੰ ਪਾਰ ਕਰ ਗਈ ਹੈ।

Coronavirus Updates : India records highest single-day rise with over 1.45 lakh fresh Covid-19 Case ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ, ਦੇਸ਼ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ ਹੋਈ 10 ਲੱਖ ਤੋਂ ਪਾਰ

ਇਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਇਕ ਕਰੋੜ 32 ਲੱਖ 5 ਹਜ਼ਾਰ 926 ਹੋ ਗਈ ਹੈ ਅਤੇ ਕੁੱਲ ਮੌਤਾਂ ਦੀ ਗਿਣਤੀ 1,68,436 ਹੋ ਗਈ ਹੈ। ਉੱਥੇ ਹੀ ਇਸ ਦੌਰਾਨ 77,567 ਮਰੀਜ਼ ਸਿਹਤਯਾਬ ਹੋਏ ਹਨ, ਜਿਸ ਨੂੰ ਮਿਲਾ ਕੇ ਹੁਣ ਤੱਕ ਇਕ ਕਰੋੜ 19 ਲੱਖ 90 ਹਜ਼ਾਰ 859 ਮਰੀਜ਼ ਠੀਕ ਵੀ ਹੋ ਚੁਕੇ ਹਨ। ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 67,023 ਸਰਗਰਮ ਮਾਮਲੇ ਵੱਧ ਕੇ 10,46,631 ਪਹੁੰਚ ਗਏ ਹਨ।

Coronavirus Updates : India records highest single-day rise with over 1.45 lakh fresh Covid-19 Case ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ, ਦੇਸ਼ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ ਹੋਈ 10 ਲੱਖ ਤੋਂ ਪਾਰ

ਭਾਰਤੀ ਕੌਂਸਲ ਆਫ ਮੈਡੀਕਲ ਰਿਸਰਚ (icmr) ਦਾ ਕਹਿਣਾ ਹੈ ਕਿ ਭਾਰਤ ’ਚ ਸ਼ੁੱਕਰਵਾਰ ਤਕ ਕੋਰੋਨਾ ਵਾਇਰਸ ਲਈ ਕੁੱਲ 25,52,14,803 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ’ਚੋਂ 11,73,219 ਸੈਂਪਲ ਕੱਲ ਟੈਸਟ ਕੀਤੇ ਗਏ ਹਨ। ਮੰਤਰਾਲੇ ਅਨੁਸਾਰ ਅਜੇ ਦੇਸ਼ ’ਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 10,46,631 ਹੈ ਤੇ ਸਿਹਤਯਾਬ ਹੋ ਕੇ ਡਿਸਚਾਰਜ ਹੋਏ ਮਾਮਲਿਆਂ ਦੀ ਗਿਣਤੀ 1,19,90,859 ਹੈ।

ਪੜ੍ਹੋ ਹੋਰ ਖ਼ਬਰਾਂ : ਚੀਨ ਦੀ Wuhan ਲੈਬ 'ਚ ਕੋਰੋਨਾ ਨਾਲੋਂ ਵੀ ਵੱਧ ਖ਼ਤਰਨਾਕ ਵਾਇਰਸ ਮੌਜੂਦ , ਇੰਝ ਹੋਇਆ ਖ਼ੁਲਾਸਾ 

Coronavirus Updates : India records highest single-day rise with over 1.45 lakh fresh Covid-19 Case ਭਾਰਤ 'ਚ ਕੋਰੋਨਾ ਦਾ ਕਹਿਰ ਜਾਰੀ, ਦੇਸ਼ 'ਚ ਸਰਗਰਮ ਮਰੀਜ਼ਾਂ ਦੀ ਗਿਣਤੀ ਹੋਈ 10 ਲੱਖ ਤੋਂ ਪਾਰ

ਦੱਸ ਦੇਈਏ ਕਿ ਕੋਰੋਨਾ ਟੀਕਾ ਲਗਵਾਉਣ ਦੀ ਮੁਹਿੰਮ ਦੇਸ਼ 'ਚ 16 ਜਨਵਰੀ ਨੂੰ ਸ਼ੁਰੂ ਹੋਈ ਸੀ। 9 ਅਪ੍ਰੈਲ ਤੱਕ ਦੇਸ਼ ਭਰ 'ਵਿਚ 9 ਕਰੋੜ 80 ਲੱਖ 75 ਹਜ਼ਾਰ 160 ਕੋਰੋਨਾ ਡੋਜ਼ ਦਿੱਤੀ ਈ ਹੈ। ਪਿਛਲੇ ਦਿਨ 34 ਲੱਖ 15 ਹਜ਼ਾਰ 55 ਟੀਕੇ ਲੱਗੇ। ਵੈਕਸੀਨ ਦੀ ਦੂਜੀ ਖੁਰਾਕ ਦੇਣ ਦੀ ਮੁਹਿੰਮ 13 ਫਰਵਰੀ ਨੂੰ ਸ਼ੁਰੂ ਹੋਈ ਸੀ। 1 ਅਪ੍ਰੈਲ ਤੋਂ 45 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲਗਾਈ ਜਾ ਰਹੀ ਹੈ।

-PTCNews

Related Post