ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 37154 ਨਵੇਂ ਕੇਸ , 724 ਮੌਤਾਂ

By  Shanker Badra July 12th 2021 10:58 AM

ਨਵੀਂ ਦਿੱਲੀ : ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੀ ਲਾਗ ਦੇ 37,154 ਨਵੇਂ ਕੇਸ ਸਾਹਮਣੇ ਆਏ ਹਨ। ਓਥੇ ਹੀ ਕੋਰੋਨਾ ਨਾਲ 724 ਲੋਕਾਂ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਸਿਹਤ ਮੰਤਰਾਲੇ ਨੇ ਸੋਮਵਾਰ ਸਵੇਰੇ ਦਿੱਤੀ ਹੈ। ਰਿਪੋਰਟ ਕੀਤੇ ਗਏ ਨਵੇਂ ਕੇਸ ਕੱਲ ਨਾਲੋਂ 10 ਪ੍ਰਤੀਸ਼ਤ ਘੱਟ ਹਨ। ਇਸ ਦੌਰਾਨ ਦੇਸ਼ ਵਿਚ ਕੋਰੋਨਾ ਤੋਂ ਠੀਕ ਹੋਣ ਦੀ ਦਰ 97.22 ਪ੍ਰਤੀਸ਼ਤ ਹੋ ਗਈ ਹੈ। ਇਸ ਦੇ ਨਾਲ ਹੀ ਸਰਗਰਮ ਮਾਮਲੇ ਵੀ ਘੱਟ ਕੇ 4 ਲੱਖ 50 ਹਜ਼ਾਰ 899 'ਤੇ ਆ ਗਏ ਹਨ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 37154 ਨਵੇਂ ਕੇਸ , 724 ਮੌਤਾਂ

ਪੜ੍ਹੋ ਹੋਰ ਖ਼ਬਰਾਂ : ਪੰਜਾਬ ਸਰਕਾਰ ਵੱਲੋਂ ਨਵੀਆਂ ਹਦਾਇਤਾਂ ਜਾਰੀ , ਹੁਣ ਵੀਕਐਂਡ ਅਤੇ ਨਾਈਟ ਕਰਫ਼ਿਊ ਹਟਾਇਆ

ਸਿਹਤ ਮੰਤਰਾਲੇ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ 39 ਹਜ਼ਾਰ 649 ਲੋਕ ਠੀਕ ਹੋ ਗਏ ਹਨ। ਤਾਜ਼ਾ ਅਪਡੇਟ ਤੋਂ ਬਾਅਦ ਭਾਰਤ ਵਿੱਚ ਸੰਕਰਮਿਤ ਦੀ ਕੁੱਲ ਗਿਣਤੀ 3 ਕਰੋੜ 8 ਲੱਖ 74 ਹਜ਼ਾਰ 376 ਤੱਕ ਪਹੁੰਚ ਗਈ ਹੈ। ਇਸ ਵਿੱਚ 3 ਕਰੋੜ 14 ਲੱਖ 713 ਵਿਅਕਤੀ ਵੀ ਠੀਕ ਹੋ ਚੁੱਕੇ ਹਨ। ਮ੍ਰਿਤਕਾਂ ਦੀ ਕੁੱਲ ਗਿਣਤੀ ਹੁਣ ਵਧ ਕੇ 4 ਲੱਖ 8 ਹਜ਼ਾਰ 764 ਹੋ ਗਈ ਹੈ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 37154 ਨਵੇਂ ਕੇਸ , 724 ਮੌਤਾਂ

ਸਿਹਤ ਮੰਤਰਾਲੇ ਦੇ ਅਨੁਸਾਰ ਭਾਰਤ ਵਿੱਚ ਰੋਜ਼ਾਨਾ ਲਾਗ ਦੀ ਦਰ 2.59 ਪ੍ਰਤੀਸ਼ਤ ਹੈ। ਇਹ ਲਗਾਤਾਰ 21 ਵਾਂ ਦਿਨ ਹੈ, ਜਦੋਂ ਇਹ ਦਰ 3 ਪ੍ਰਤੀਸ਼ਤ ਤੋਂ ਹੇਠਾਂ ਰਹਿ ਗਈ ਹੈ। ਹਫਤਾਵਾਰੀ ਲਾਗ ਦੀ ਦਰ ਵੀ 5 ਪ੍ਰਤੀਸ਼ਤ ਤੋਂ ਘੱਟ ਹੈ। ਇਸ ਦੇ ਨਾਲ ਹੀ ਹੁਣ ਤੱਕ 37 ਕਰੋੜ 73 ਲੱਖ 52 ਹਜ਼ਾਰ 501 ਵਿਅਕਤੀਆਂ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ 12 ਲੱਖ 35 ਹਜ਼ਾਰ 287 ਲੋਕਾਂ ਨੂੰ ਟੀਕਾ ਲਗਾਇਆ ਗਿਆ।

ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਮਿਲੇ ਕੋਰੋਨਾ ਦੇ 37154 ਨਵੇਂ ਕੇਸ , 724 ਮੌਤਾਂ

ਪੜ੍ਹੋ ਹੋਰ ਖ਼ਬਰਾਂ : 9ਵੀਂ ਤੋਂ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਕਦੋਂ ਖੁੱਲ੍ਹਣਗੇ ਸਕੂਲ

ਇਸ ਦੌਰਾਨ ਚੰਗੀ ਗੱਲ ਇਹ ਹੈ ਕਿ ਐਤਵਾਰ ਨੂੰ ਤ੍ਰਿਪੁਰਾ ਵਿੱਚ ਡੈਲਟਾ ਪਲੱਸ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ। ਇਸ ਤੋਂ ਇਕ ਦਿਨ ਪਹਿਲਾਂ ਰਾਜ ਵਿਚ ਜੀਨੋਮ ਸੀਕਨਸਿੰਗ ਤੋਂ ਬਾਅਦ ਅਜਿਹੇ 90 ਮਾਮਲੇ ਪਾਏ ਗਏ ਸਨ। ਦੱਸ ਦੇਈਏ ਕਿ ਪਿਛਲੇ ਸਾਲ ਤੋਂ ਹੁਣ ਤੱਕ, ਪੂਰੇ ਵਿਸ਼ਵ ਵਿੱਚ ਕੋਰੋਨਾ ਦੇ ਕੁੱਲ 18.67 ਕਰੋੜ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਦੇ ਨਾਲ ਹੀ ਇਸ ਮਹਾਂਮਾਰੀ ਨੇ ਹੁਣ ਤਕ 40.30 ਲੱਖ ਲੋਕਾਂ ਦੀ ਜਾਨ ਲੈ ਲਈ ਹੈ।

-PTCNews

Related Post