ਕੋਰੋਨਾ ਦੀ ਰਫ਼ਤਾਰ ਬੇਕਾਬੂ , ਇਕ ਦਿਨ 'ਚ ਆਏ 89 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ , 714 ਲੋਕਾਂ ਦੀ ਮੌਤ 

By  Shanker Badra April 3rd 2021 12:21 PM

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵੈਕਸੀਨ ਦੀਆਂ ਖ਼ੁਰਾਕਾਂ ਦਿੱਤੇ ਜਾਣ ਦੇ ਬਾਵਜੂਦ ਇਸ ਮਹਾਮਾਰੀ ਵਾਲੇ ਵਾਇਰਸ ਦੀ ਲਾਗ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਕੋਰੋਨਾ ਦੇ ਰੋਜ਼ਾਨਾ ਨਵੇਂ ਰਿਕਾਰਡ ਤੋੜ ਮਾਮਲੇ ਸਾਹਮਣੇ ਆ ਰਹੇ ਹਨ। ਦੇਸ਼ ਭਰ 'ਚ ਇਕ ਵਾਰ ਫਿਰ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ।

Coronavirus updates: India reports 89,129 new Covid-19 cases, highest single-day rise in 6 months ਕੋਰੋਨਾ ਦੀ ਰਫ਼ਤਾਰ ਬੇਕਾਬੂ , ਇਕ ਦਿਨ 'ਚ ਆਏ 89 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ , 714 ਲੋਕਾਂ ਦੀ ਮੌਤ

ਦੇਸ਼ 'ਚ ਇਸ ਸਾਲ 2021 ਵਿਚ ਸ਼ਨੀਵਾਰ ਨੂੰ ਸਭ ਤੋਂ ਜ਼ਿਆਦਾ 89,129 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਸਾਲ ਪਹਿਲੀ ਵਾਰ ਇਕ ਦਿਨ 'ਚ ਇੰਨੀ ਵੱਡੀ ਗਿਣਤੀ 'ਚ ਲਾਗ ਦੇ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ 1,23,92,260 ਹੋ ਗਈ ਹੈ। ਹਾਲਾਂਕਿ ਦੇਸ਼ ਵਿਚ ਕੋਰੋਨਾ ਦੀ ਵੈਕਸੀਨ ਵੀ ਲਗਾਈ ਜਾ ਰਹੀ ਹੈ।

Coronavirus updates: India reports 89,129 new Covid-19 cases, highest single-day rise in 6 months ਕੋਰੋਨਾ ਦੀ ਰਫ਼ਤਾਰ ਬੇਕਾਬੂ , ਇਕ ਦਿਨ 'ਚ ਆਏ 89 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ , 714 ਲੋਕਾਂ ਦੀ ਮੌਤ

ਕੇਂਦਰੀ ਸਿਹਤ ਮੰਤਰਾਲਾ ਵਲੋਂ ਸ਼ਨੀਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 89,129 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਬਾਅਦ ਕੁੱਲ ਪੀੜਤਾਂ ਦੀ ਗਿਣਤੀ 1 ਕਰੋੜ 23 ਲੱਖ 92 ਹਜ਼ਾਰ 260 ਹੋ ਗਈ ਹੈ। ਉੱਥੇ ਹੀ ਇਸ ਦੌਰਾਨ 44,202 ਮਰੀਜ਼ ਸਿਹਤਮੰਦ ਹੋਏ ਹਨ, ਜਿਨ੍ਹਾਂ ਨੂੰ ਮਿਲਾ ਕੇ ਹੁਣ ਤੱਕ 1,15,69,241 ਮਰੀਜ਼ ਕੋੋਰੋਨਾ ਮੁਕਤ ਹੋ ਚੁੱਕੇ ਹਨ।

Coronavirus updates: India reports 89,129 new Covid-19 cases, highest single-day rise in 6 months ਕੋਰੋਨਾ ਦੀ ਰਫ਼ਤਾਰ ਬੇਕਾਬੂ , ਇਕ ਦਿਨ 'ਚ ਆਏ 89 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ , 714 ਲੋਕਾਂ ਦੀ ਮੌਤ

ਜਦਕਿ ਸਰਗਰਮ ਕੇਸਾਂ ਦੀ ਗਿਣਤੀ 6,58,909 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ 714 ਹੋਰ ਮਰੀਜ਼ਾਂ ਦੀ ਮੌਤ ਨਾਲ ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 1,64,110 ਹੋ ਗਈ ਹੈ। ਦੇਸ਼ 'ਚ ਜੇਕਰ ਗੱਲ ਕੋਰੋਨਾ ਟੀਕਾਕਰਨ ਦੀ ਕੀਤੀ ਜਾਵੇ ਤਾਂ 16 ਜਨਵਰੀ 2021 ਤੋਂ ਲੈ ਕੇ ਹੁਣ ਤੱਕ 7,30,54,295 ਲੋਕਾਂ ਨੂੰ ਕੋਰੋਨਾ ਵੈਕਸੀਨ ਲਾਈ ਜਾ ਚੁੱਕੀ ਹੈ।

-PTCNews

Related Post