ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 69 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 819 ਮੌਤਾਂ

By  Shanker Badra September 1st 2020 12:34 PM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 69 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 819 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 37 ਲੱਖ ਦੇ ਕਰੀਬ ਪਹੁੰਚ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 65 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 28.39 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 69 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 819 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਭਰ ਵਿੱਚ 69,921 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 819 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 36,91,167 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 65,288 ਤੱਕ ਪਹੁੰਚ ਗਿਆ ਹੈ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 69 ਹਜ਼ਾਰ ਤੋਂ ਵੱਧ ਨਵੇਂ ਕੇਸ ਆਏ ਸਾਹਮਣੇ, 819 ਮੌਤਾਂ

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 28,39,883 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ, ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 7,85,996 ਹੋ ਗਈ ਹੈ।

-PTCNews

Related Post