ਭਾਰਤ 'ਚ ਇੱਕ ਦਿਨ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 83 ਹਜ਼ਾਰ ਤੋਂ ਪਾਰ , 1096 ਮੌਤਾਂ

By  Shanker Badra September 4th 2020 12:06 PM

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 83 ਹਜ਼ਾਰ ਤੋਂ ਪਾਰ , 1096 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਭਰ ਵਿਚ ਇਸ ਵੇਲੇ ਕੋਰੋਨਾ ਦੇ ਕੇਸਾਂ ਦੀ ਗਿਣਤੀ 39 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 68 ਹਜ਼ਾਰ ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਤੱਕ 30 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ।

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਹੋਈ 83 ਹਜ਼ਾਰ ਤੋਂ ਪਾਰ , 1096 ਮੌਤਾਂ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 83,341 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1096 ਮੌਤਾਂ ਹੋਈਆਂ ਹਨ ,ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 39,36,748 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 68,472 ਤੱਕ ਪਹੁੰਚ ਗਿਆ ਹੈ।

ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 30,37,152 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ,ਜਿਸ ਕਰਕੇ ਐਕਟਿਵ ਕੇਸਾਂ ਦੀ ਗਿਣਤੀ 8,31,124 ਹੋ ਗਈ ਹੈ।

-PTCNews

Related Post