ਕੇਂਦਰ ਸਰਕਾਰ ਵੱਲੋਂ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ

By  Shanker Badra March 14th 2020 08:19 PM

ਕੇਂਦਰ ਸਰਕਾਰ ਵੱਲੋਂ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 4 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ:ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਅੱਜ ਵੱਡਾ ਫ਼ੈਸਲਾ ਲਿਆ ਹੈ।ਕੇਂਦਰੀ ਗ੍ਰਹਿ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ ਕੋਰੋਨਾ ਵਾਇਰਸ ਦੇ ਪ੍ਰਭਾਵ ਨਾਲ ਮਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਚਾਰ ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਜਾਵੇਗੀ। ਇਸ 'ਚ ਮਰੀਜ਼ਾਂ ਦੀ ਦੇਖ-ਰੇਖ ਕਰਨ ਵਾਲੇ ਲੋਕ ਵੀ ਸ਼ਾਮਲ ਹਨ।

ਇਹ ਜਾਣਕਾਰੀ ਗ੍ਰਹਿ ਮੰਤਰਾਲੇ ਨੇ ਦਿੱਤੀ ਹੈ। ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਰਾਸ਼ਟਰੀ ਆਫ਼ਤ ਐਲਾਨਿਆ ਹੈ। ਸਾਰੀਆਂ ਸੂਬਾ ਸਰਕਾਰਾਂ ਇਸ ਵਾਇਰਸ ਨਾਲ ਲੜਨ ਲਈ ਸਟੇਟ ਡਿਜਾਸਟਰ ਰਿਲੀਫ ਫ਼ੰਡ ਦੀ ਵਰਤੋਂ ਕਰ ਸਕਣਗੀਆਂ।ਦੇਸ਼ 'ਚ ਕੋਰੋਨਾ ਵਾਇਰਸ ਦੇ ਕੁਲ ਮਾਮਲਿਆਂ ਦੀ ਗਿਣਤੀ ਵੱਧ ਕੇ 83 ਹੋ ਗਈ ਹੈ।

ਦੱਸ ਦੇਈਏ ਕਿ ਦਿੱਲੀ 'ਚ ਕੋਰੋਨਾ ਵਾਇਰਸ ਕਾਰਨ ਪਹਿਲੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੋਂ ਦੇ ਰਾਮ ਮਨੋਹਰ ਲੋਹੀਆ (ਆਰਐਮਐਲ) ਹਸਪਤਾਲ 'ਚ ਸ਼ੁੱਕਰਵਾਰ ਨੂੰ ਇੱਕ 68 ਸਾਲਾ ਔਰਤ ਦੀ ਮੌਤ ਹੋ ਗਈ ਹੈ। ਦੂਜੀ ਮੌਤ ਕਰਨਾਟਕ ਦੇ 76 ਸਾਲਾ ਵਿਅਕਤੀ ਦੀ ਹੋਈ ਹੈ। ਇਨ੍ਹਾਂ ਦੋਹਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ।

-PTCNews

Related Post