ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ 'ਚ 1783 ਲੋਕਾਂ ਦੀ ਮੌਤ

By  Shanker Badra April 10th 2020 01:35 PM -- Updated: April 10th 2020 01:37 PM

ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ 'ਚ 1783 ਲੋਕਾਂ ਦੀ ਮੌਤ:ਅਮਰੀਕਾ : ਅਮਰੀਕਾ 'ਚ ਵੀ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਵਾਧਾ ਹੋ ਰਿਹਾ ਹੈ। ਓਥੇ ਰੋਜ਼ਾਨਾ ਇੱਕ ਤੋਂ 2 ਹਜ਼ਾਰ ਲੋਕਾਂ ਦੀ ਮੌਤ ਹੋ ਰਹੀ ਹੈ। ਦੁਨੀਆ 'ਚ ਸਭ ਤੋਂ ਵੱਧ ਕੋਰੋਨਾ ਮਰੀਜ਼ ਅਮਰੀਕਾ 'ਚ ਹੀ ਮਿਲੇ ਹਨ। ਇਸ ਵਿਚਕਾਰ ਤਾਜ਼ਾ ਅੰਕੜਿਆਂ ਦੇ ਅਨੁਸਾਰ ਪਿਛਲੇ 24 ਘੰਟਿਆਂ 'ਚ 1783 ਲੋਕ ਆਪਣੀ ਜਾਨ ਗੁਆ ਚੁੱਕੇ ਹਨ। ਇਸ ਤੋਂ ਪਹਿਲਾਂ ਅਮਰੀਕਾ 'ਚ ਲਗਾਤਾਰ ਦੂਜੇ ਦਿਨ ਲਗਭਗ 2 ਹਜ਼ਾਰ ਲੋਕਾਂ ਦੀ ਮੌਤ ਹੋਈ ਸੀ। ਮਿਲੀ ਜਾਣਕਾਰੀ ਅਨੁਸਾਰ ਅਮਰੀਕਾ 'ਚ ਹੁਣ ਤੱਕ 468,895 ਲੋਕ ਕੋਰੋਨਾ ਨਾਲ ਪੀੜਤ ਪਾਏ ਗਏ ਹਨ। ਹੁਣ ਤੱਕ 16,697 ਲੋਕਾਂ ਦੀ ਲਾਗ ਕਾਰਨ ਮੌਤ ਹੋ ਚੁੱਕੀ ਹੈ। ਉੱਥੇ ਹੁਣ ਤੱਕ ਵਿਸ਼ਵ ਦੇ 192 ਦੇਸ਼ਾਂ 'ਚ ਪਹੁੰਚ ਚੁੱਕੇ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ ਹੋਣ ਵਾਲੇ ਲੋਕਾਂ ਦਾ ਅੰਕੜਾ 1,605,790 ਲੱਖ ਤੱਕ ਪਹੁੰਚ ਚੁੱਕਾ ਹੈ। ਇਸ ਦੇ ਨਾਲ ਹੀ ਮਰਨ ਵਾਲਿਆਂ ਦੀ ਗਿਣਤੀ ਵੀ 95,766 ਤੱਕ ਪਹੁੰਚ ਗਈ ਹੈ। ਇਟਲੀ 'ਚ 18,279, ਸਪੇਨ 'ਚ 15,447 ਲੋਕਾਂ ਦੀ ਮੌਤ ਹੋਈ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦੇਸ਼ 'ਚ ਫਿਲਹਾਲ ਕੋਰੋਨਾ ਵਾਇਰਸ ਦੀਆਂ 10 ਦਵਾਈਆਂ ਦਾ ਕਲੀਨਿਕਲ ਪ੍ਰੀਖਣ ਚੱਲ ਰਿਹਾ ਹੈ। ਇਹ ਪ੍ਰੀਖਣ ਤੇਜ਼ੀ ਨਾਲ ਫੈਲ ਰਹੇ ਕੋਰੋਨਾ ਵਾਇਰਸ ਦੇ ਇਲਾਜ ਸਬੰਧੀ ਹੱਲ ਲੱਭਣ ਦੀਆਂ ਬੇਮਿਸਾਲ ਕੋਸ਼ਿਸ਼ਾਂ ਅਧੀਨ ਕੀਤਾ ਜਾ ਰਿਹਾ ਹੈ। ਟਰੰਪ ਨੇ ਕਿਹਾ, "ਅਮਰੀਕੀ ਉਦਯੋਗ ਅਤੇ ਅਮਰੀਕੀ ਡਾਕਟਰ ਤੇ ਵਿਗਿਆਨੀ ਮਦਦ ਲਈ ਅੱਗੇ ਆਏ ਹਨ। -PTCNews

Related Post