ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 1 ਲੱਖ ਤੋਂ ਪਾਰ, ਮੌਤਾਂ ਦਾ ਅੰਕੜਾ 3163 ਤੱਕ ਪੁੱਜਾ

By  Shanker Badra May 19th 2020 11:40 AM

ਦੇਸ਼ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 1 ਲੱਖ ਤੋਂ ਪਾਰ, ਮੌਤਾਂ ਦਾ ਅੰਕੜਾ 3163 ਤੱਕ ਪੁੱਜਾ:ਨਵੀਂ ਦਿੱਲੀ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਭਾਰਤ ਵਿਚ ਵੀ ਲਗਾਤਾਰ ਖਤਰਨਾਕ ਹੁੰਦਾ ਜਾ ਰਿਹਾ ਹੈ। ਕੋਰੋਨਾ ਦੇ ਕੇਸਾਂ ਦੀ ਗਿਣਤੀ ਭਾਰਤ ਵਿਚ ਤੇਜ਼ੀ ਨਾਲ ਵੱਧ ਰਹੀ ਹੈ।ਭਾਰਤ 'ਚ ਕੋਰੋਨਾ ਦੇ ਮਰੀਜਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋ ਗਈ ਹੈ ,ਜਦਕਿ ਮਰਨ ਵਾਲਿਆਂ ਦਾ ਅੰਕੜਾ 3100 ਤੋਂ ਵੀ ਜ਼ਿਆਦਾ ਹੋ ਚੁੱਕਿਆ ਹੈ। ਉੱਥੇ ਹੀ ਹੁਣ ਤੱਕ 39 ਹਜ਼ਾਰ ਤੋਂ ਵੱਧ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਠੀਕ ਵੀ ਹੋ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 4970 ਨਵੇਂ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ ਅਤੇ 134 ਕੋਰੋਨਾ ਪੀੜਤਾਂ ਦੀ ਮੌਤ ਹੋਈ ਹੈ। ਜਿਸ ਨਾਲ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 101,139 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 3163 ਤੱਕ ਪਹੁੰਚ ਗਿਆ ਹੈ। ਉੱਥੇ ਹੀ 39,174 ਕੋਰੋਨਾ ਦੇ ਮਰੀਜ਼ ਇਸ ਮਹਾਮਾਰੀ ਤੋਂ ਜੰਗ ਜਿੱਤ ਕੇ ਸਿਹਤਯਾਬ ਵੀ ਹੋ ਚੁੱਕੇ ਹਨ,ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 58,802 ਹੋ ਗਈ ਹੈ।

ਦੇਸ਼ ਦਾ ਮਹਾਰਾਸ਼ਟਰ ਸੂਬਾ ਕੋਰੋਨਾ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਹੋ ਰਿਹਾ ਹੈ। ਇੱਥੇ ਕੋਰੋਨਾ ਦੇ ਮਾਮਲੇ 35,058 ਹੋ ਗਏ ਹਨ ਅਤੇ 1249 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੂਜੇ ਨੰਬਰ ਉੱਤੇ ਤਾਮਿਲਨਾਡੂ ਆਉਂਦਾ ਹੈ ਇੱਥੇ ਕੋਰੋਨਾ ਦੇ ਕੇਸਾਂ ਦੀ ਸੰਖਿਆ 11,760 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 81 ਤੱਕ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਗੁਜਰਾਤ ਵਿਚ ਕੋਰੋਨਾ ਦੇ ਕੁੱਲ ਕੇਸ 11,745 ਤੱਕ ਪਹੁੰਚ ਗਏ ਹਨ ਅਤੇ 694 ਲੋਕਾਂ ਦੀ ਜਾਨ ਜਾ ਚੁੱਕੀ ਹੈ।

-PTCNews

Related Post