ਦੇਸ਼ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 2 ਲੱਖ ਦੇ ਪਾਰ, 5815 ਮੌਤਾਂ

By  Shanker Badra June 3rd 2020 10:50 AM -- Updated: June 3rd 2020 10:53 AM

ਦੇਸ਼ ਵਿਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ 2 ਲੱਖ ਦੇ ਪਾਰ, 5815 ਮੌਤਾਂ:ਨਵੀਂ ਦਿੱਲੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 2 ਲੱਖ ਨੂੰ ਪਾਰ ਕਰ ਗਈ ਹੈ ਅਤੇ 58 ਹਜ਼ਾਰ ਤੋਂ ਵੱਧ ਲੋਕਾਂ ਦੀ ਜਾਨ ਜਾ ਚੁੱਕੀ ਹੈ।

ਸਿਹਤ ਵਿਭਾਗ ਵੱਲੋਂ ਬੁੱਧਵਾਰ ਸਵੇਰੇ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ ਬੀਤੇ 24 ਘੰਟਿਆਂ 'ਚ ਦੇਸ਼ ਵਿਚ 8,909 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਦਰਜ ਕੀਤੀ ਗਏ ਤੇ 217 ਲੋਕਾਂ ਦੀ ਮੌਤ ਹੋ ਗਈ ਹੈ। ਇਸਦੇ ਨਾਲ ਇਹ ਵਿਸ਼ਵ ਦਾ ਸੱਤਵਾਂ ਦੇਸ਼ ਬਣ ਗਿਆ ਹੈ, ਜਿਥੇ ਬਹੁਤ ਸਾਰੇ ਲੋਕਾਂ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।

ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਇਨਫੈਕਟਿਡ ਲੋਕਾਂ ਦੀ ਗਿਣਤੀ 2,07,615 ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 1,01,497 ਐਕਟਿਵ ਕੇਸ ਤੇ ਹੁਣ ਤਕ 1,00,303 ਮਰੀਜ਼ ਠੀਕ ਹੋ ਕੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਇਸ ਬਿਮਾਰੀ ਕਾਰਨ 5815 ਲੋਕਾਂ ਦੀ ਜਾਨ ਜਾ ਚੁੱਕੀ ਹੈ।

ਦੱਸ ਦਈਏ ਕਿ ਕੋਰੋਨਾ ਵਾਇਰਸ ਕਾਰਣ ਅਮਰੀਕਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ। ਇਥੇ ਵਾਇਰਸ ਦੇ ਮਾਮਲੇ 18 ਲੱਖ ਤੋਂ ਵਧੇਰੇ ਹਨ। ਅਮਰੀਕਾ ਵਿਚ 18,61,474 ਮਾਮਲੇ ਹਨ ਤੇ 1,06,990 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੀੜਤਾਂ ਵਿਚੋਂ 6,15,654 ਲੋਕ ਵਾਇਰਸ ਤੋਂ ਠੀਕ ਹੋ ਚੁੱਕੇ ਹਨ।

-PTCNews

Related Post