PM ਮੋਦੀ ਦੀ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅੱਜ ਹੋਵੇਗੀ ਮੀਟਿੰਗ, ਇਨ੍ਹਾਂ ਸੂਬਿਆਂ ਦੇ CM ਮੌਜੂਦ

By  Shanker Badra April 23rd 2021 10:52 AM

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਮਹਾਮਾਰੀ ਕਾਰਨ ਹਾਹਾਕਾਰ ਮਚੀ ਹੈ। ਇਥੋਂ ਤੱਕ ਕਈ ਸੂਬਿਆਂ ਵਿੱਚ ਹਾਲਾਤ ਬੇਕਾਬੂ ਹੋ ਚੁੱਕੇ ਹਨ। ਅਜਿਹੇ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਹੋਣ ਵਾਲੀਆਂ ਬੰਗਾਲ ਦੀਆਂ ਆਪਣੀਆਂ ਸਾਰੀਆਂ ਰੈਲੀਆਂ ਰੱਦ ਕਰ ਕੇ ਅੱਜ ਮਹਾਮਾਰੀ ਦੇ ਹਾਲਾਤਾਂ ਦੀ ਸਮੀਖਿਆ ਲਈ ਤਿੰਨ ਬੈਠਕਾਂ ਕਰਨਗੇ।

Covid-19: PM Narendra Modi to meet CMs, oxygen makers today PM ਮੋਦੀ ਕੋਰੋਨਾ ਮਹਾਂਮਾਰੀ ਦੇ ਹਾਲਾਤਾਂ ਦੀ ਸਮੀਖਿਆ ਲਈ ਅੱਜ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ

ਪੜ੍ਹੋ ਹੋਰ ਖ਼ਬਰਾਂ : ਮਹਾਰਾਸ਼ਟਰ ਦੇ ਇਕ ਹਸਪਤਾਲ ਦੇ ਆਈ.ਸੀ.ਯੂ. ਵਾਰਡ 'ਚ ਲੱਗੀ ਅੱਗ ,13 ਮਰੀਜ਼ਾਂ ਦੀ ਮੌਤ

ਜਾਣਕਾਰੀ ਅਨੁਸਾਰ ਪਹਿਲੀ ਬੈਠਕ ਹੋ ਚੁੱਕੀ ਹੈ, ਜਿਸ ਵਿਚ ਕੇਂਦਰੀ ਸਿਹਤ ਮੰਤਰੀ ਦੇ ਨਾਲ ਹੀ ਕੈਬਨਿਟ ਸਕੱਤਰ, ਸਿਹਤ ਸਕੱਤਰ ਤੇ ਆਈਸੀਐੱਮਆਰ ਦੇ ਅਧਿਕਾਰੀ ਮੌਜੂਦ ਰਹੇ। ਪੀਐੱਮ ਮੋਦੀ ਦੀਆਂ ਬੈਠਕਾਂ ਦਾ ਸਭ ਤੋਂ ਵੱਡਾ ਮੁੱਦਾ ਹਸਪਤਾਲਾਂ 'ਚ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣਾ ਹੈ।

Covid-19: PM Narendra Modi to meet CMs, oxygen makers today PM ਮੋਦੀ ਕੋਰੋਨਾ ਮਹਾਂਮਾਰੀ ਦੇ ਹਾਲਾਤਾਂ ਦੀ ਸਮੀਖਿਆ ਲਈ ਅੱਜ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ

ਇਸ ਤੋਂ ਬਾਅਦ ਪੀਐੱਮ ਮੋਦੀ ਨੇ ਕੋਰੋਨਾ ਨਾਲ ਜ਼ਿਆਦਾ ਪ੍ਰਭਾਵਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਚਰਚਾ ਕਰ ਰਹੇ ਹਨ। ਇਸ ਵਿਚ ਮਹਾਰਾਸ਼ਟਰ, ਯੂਪੀ, ਰਾਜਸਥਾਨ, ਮੱਧ ਪ੍ਰਦੇਸ਼, ਦਿੱਲੀ ਤੇ ਕਰਨਾਟਕ ਦੇ ਮੁੱਖ ਮੰਤਰੀ ਸ਼ਾਮਲ ਹਨ। ਇਸ ਤੋਂ ਇਲਾਵਾ 12.30 ਵਜੇ ਪ੍ਰਧਾਨ ਮੰਤਰੀ ਆਕਸੀਜਨ ਨਿਰਮਾਤਾਵਾਂ ਨਾਲ ਚਰਚਾ ਕਰਨਗੇ।

Covid-19: PM Narendra Modi to meet CMs, oxygen makers today PM ਮੋਦੀ ਕੋਰੋਨਾ ਮਹਾਂਮਾਰੀ ਦੇ ਹਾਲਾਤਾਂ ਦੀ ਸਮੀਖਿਆ ਲਈ ਅੱਜ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ

ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਸਿਲਸਿਲੇ 'ਚ ਪੀਐੱਮ ਮੋਦੀ ਚਾਰ ਰੈਲੀਆਂ (ਮੁਰਸ਼ੀਦਾਬਾਦ, ਮਾਲਦਾ, ਬੀਰਭੂਮ ਤੇ ਕੋਲਕਾਤਾ ਦੱਖਣੀ) ਨੂੰ ਸੰਬੋਧਨ ਕਰਨ ਵਾਲੇ ਸਨ। ਪੀਐੱਮ ਮੋਦੀ ਨੇ ਵੀਰਵਾਰ ਨੂੰ ਖ਼ੁਦ ਟਵੀਟ ਕਰ ਕੇ ਕਿਹਾ ਕਿ ਸ਼ੁੱਕਰਵਾਰ ਨੂੰ ਕੋਲੋਨਾ ਦੀ ਸਥਿਤੀ 'ਤੇ ਉੱਚ ਪੱਧਰੀ ਬੈਠ ਕਰਨਗੇ। ਇਸੇ ਕਾਰਨ ਉਹ ਬੰਗਾਲ ਨਹੀਂ ਜਾਣਗੇ।

Covid-19: PM Narendra Modi to meet CMs, oxygen makers today PM ਮੋਦੀ ਕੋਰੋਨਾ ਮਹਾਂਮਾਰੀ ਦੇ ਹਾਲਾਤਾਂ ਦੀ ਸਮੀਖਿਆ ਲਈ ਅੱਜ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਕਰਨਗੇ ਮੀਟਿੰਗ

ਪੜ੍ਹੋ ਹੋਰ ਖ਼ਬਰਾਂ : ਹਸਪਤਾਲ 'ਚ ਆਕਸੀਜਨ ਲੀਕ ਹੋਣ ਨਾਲ 22 ਮਰੀਜ਼ਾਂ ਦੀ ਹੋਈ ਮੌਤ

ਦੱਸ ਦੇਈਏ ਕਿ ਦੇਸ਼ 'ਚ ਹਾਲਾਤ ਇਸ ਕਦਰ ਵਿਗੜ ਰਹੇ ਹਨ ਕਿ 24 ਘੰਟੇ ਚ ਹੁਣ ਤਿੰਨ ਲੱਖ ਤੋਂ ਜ਼ਿਆਦਾ ਇਨਫੈਕਸ਼ਨ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉੱਤਰ ਪ੍ਰਦੇਸ਼, ਦਿੱਲੀ ਸਮੇਤ ਕਈ ਸੂਬਿਆਂ ਚ ਗੰਭੀਰ ਮਰੀਜ਼ਾਂ ਲਈ ਆਕਸੀਜਨ ਦਾ ਸੰਕਟ ਪੈਦਾ ਹੋ ਗਿਆ ਹੈ। ਇਸ ਨੂੰ ਦੇਖਦਿਆਂ ਹੁਣ ਪ੍ਰਧਾਨ ਮੰਤਰੀ ਮੋਦੀ ਲਗਾਤਾਰ ਬੈਠਕਾਂ ਕਰਕੇ ਹਾਲਾਤ ਜਾਣਨ ਦੀ ਕੋਸ਼ਿਸ਼ ਚ ਜੁੱਟੇ ਹਨ।

-PTCNews

Related Post