ਕੋਰੋਨਾ ਵਾਇਰਸ 'ਤੇ ਠੱਲ੍ਹ ਪਾਉਣ ਲਈ ਦੂਜੇ ਮੁਲਕਾਂ ਨੂੰ ਪਾਕਿਸਤਾਨ ਤੋਂ ਕੁਝ ਸਿੱਖਣ ਦੀ ਲੋੜ ਹੈ : WHO

By  Shanker Badra September 13th 2020 03:50 PM

ਕੋਰੋਨਾ ਵਾਇਰਸ 'ਤੇ ਠੱਲ੍ਹ ਪਾਉਣ ਲਈ ਦੂਜੇ ਮੁਲਕਾਂ ਨੂੰ ਪਾਕਿਸਤਾਨ ਤੋਂ ਕੁਝ ਸਿੱਖਣ ਦੀ ਲੋੜ ਹੈ : WHO:ਇਸਲਾਮਾਬਾਦ : ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਵਾਇਰਸ 'ਤੇ ਠੱਲ੍ਹ ਪਾਉਣ ਲਈ ਪਾਕਿਸਤਾਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਹੈ। ਵਿਸ਼ਵ ਸਿਹਤ ਸੰਗਠਨ ਦੇ ਚੀਫ ਟ੍ਰੈਡੋਸ ਅਦਾਨੋਮ ਨੇ ਇੱਕ ਪ੍ਰੈਸ ਬਿਆਨ ਦੌਰਾਨ ਪਾਕਿਸਤਾਨ ਸਰਕਾਰ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਨਾਂ ਦੇਸ਼ਾਂ ਵਿੱਚੋਂ ਇੱਕ ਹੈ, ਜਿੱਥੋਂ ਦੁਨੀਆਂ ਨੂੰ ਸਿੱਖਣ ਦੀ ਲੋੜ ਹੈ।

ਕੋਰੋਨਾ ਵਾਇਰਸ 'ਤੇ ਠੱਲ੍ਹ ਪਾਉਣ ਲਈ ਦੂਜੇ ਮੁਲਕਾਂ ਨੂੰ ਪਾਕਿਸਤਾਨ ਤੋਂ ਕੁਝਸਿੱਖਣ ਦੀ ਲੋੜ ਹੈ : WHO

ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਕਿਹਾ ਕਿ ਪਾਕਿਸਤਾਨ ਨੇ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਪਿਛਲੇ ਕਈ ਸਾਲਾਂ ਤੋਂ ਪੋਲੀਓ ਲਈ ਬਣੇ ਬੁਨਿਆਦੀ ਢਾਂਚੇ ਦਾ ਸਹਾਰਾ ਲਿਆ ਹੈ। ਵਿਸ਼ਵ ਸਿਹਤ ਸੰਗਠਨ ਦੇ ਮੁਖੀ ਨੇ ਦੇਸ਼ ਦੇ ਕਮਿਊਨਿਟੀ ਸਿਹਤ ਕਰਮਚਾਰੀਆਂ ਦੀ ਵੀ ਸ਼ਲਾਘਾ ਕੀਤੀ। ਇਨਾਂ ਵਰਕਰਾਂ ਨੂੰ ਬੱਚਿਆਂ ਨੂੰ ਘਰ-ਘਰ ਪੋਲੀਓ ਦੇ ਟੀਕੇ ਲਗਾਉਣ ਦੀ ਸਿਖਲਾਈ ਦਿੱਤੀ ਗਈ ਸੀ, ਪਰ ਹੁਣ ਇਨਾਂ ਦੀ ਮਦਦ ਕੋਰੋਨਾ ਖਿਲਾਫ ਜੰਗ ਵਿਚ ਲਈ ਗਈ।

ਕੋਰੋਨਾ ਵਾਇਰਸ 'ਤੇ ਠੱਲ੍ਹ ਪਾਉਣ ਲਈ ਦੂਜੇ ਮੁਲਕਾਂ ਨੂੰ ਪਾਕਿਸਤਾਨ ਤੋਂ ਕੁਝਸਿੱਖਣ ਦੀ ਲੋੜ ਹੈ : WHO

ਉਨਾਂ ਕਿਹਾ ਕਿ ਪਾਕਿਸਤਾਨ ਨੇ ਆਪਣੇ ਪੋਲੀਓ ਵਰਕਰਾਂ ਦੀ ਵਰਤੋਂ ਨਿਗਰਾਨੀ, ਸੰਪਰਕ ਟਰੇਸਿੰਗ ਅਤੇ ਦੇਖਭਾਲ ਲਈ ਕੀਤੀ। ਇਸ ਕਾਰਨ ਦੇਸ਼ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਤੇਜ਼ੀ ਨਾਲ ਗਿਰਾਵਟ ਆਈ ਹੈ। ਇਸ ਤੋਂ ਇਲਾਵਾ ਥਾਈਲੈਂਡ, ਕੰਬੋਡੀਆ, ਜਾਪਾਨ, ਨਿਊਜ਼ੀਲੈਂਡ, ਕੋਰੀਆ, ਰਵਾਂਡਾ, ਸੇਨੇਗਲ, ਇਟਲੀ, ਸਪੇਨ ਅਤੇ ਵੀਅਤਨਾਮ ਨੇ ਵੀ ਕੋਰੋਨਾ ਵਿਰੁੱਧ ਵਧੀਆ ਪ੍ਰਦਰਸ਼ਨ ਕੀਤਾ ਹੈ।

ਵਿਸ਼ਵ ਸਿਹਤ ਸੰਗਠਨ ਦੇ ਮੁਖੀ ਦੇ ਇਸ ਬਿਆਨ 'ਤੇ ਪ੍ਰਤੀਕ੍ਰਿਆ ਜ਼ਾਹਰ ਕਰਦਿਆਂ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਿਹਤ ਮਾਮਲਿਆਂ ਦੇ ਸਾਬਕਾ ਵਿਸ਼ੇਸ਼ ਸਹਾਇਕ ਡਾ: ਜ਼ਫਰ ਮਿਰਜ਼ਾ ਨੇ ਕਿਹਾ ਕਿ ਉਨਾਂ ਨੇ ਪਾਕਿਸਤਾਨ ਦੀਆਂ ਕੋਸ਼ਿਸ਼ਾਂ ਨੂੰ ਆਲਮੀ ਪੱਧਰ 'ਤੇ ਮਾਨਤਾ ਦਿੱਤੀ ਹੈ। ਮਿਰਜ਼ਾ ਨੇ ਇੱਕ ਟਵੀਟ ਵਿੱਚ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਦੇ ਡਾਇਰੈਕਟਰ ਜਨਰਲ ਨੇ ਪਾਕਿਸਤਾਨ ਨੂੰ ਸੱਤ ਦੇਸ਼ਾਂ ਵਿੱਚ ਸ਼ਾਮਲ ਕੀਤਾ ਹੈ, ਜਿਨਾਂ ਦੇਸ਼ਾਂ ਤੋਂ ਸਿੱਖਣਾ ਹੈ ਕਿ ਭਵਿੱਖ ਦੀਆਂ ਮਹਾਂਮਾਰੀਆਂ ਦਾ ਮੁਕਾਬਲਾ ਕਿਵੇਂ ਕਰਨਾ ਹੈ।

-PTCNews

Related Post