ਕੋਵਿਡ ਪਾਬੰਦੀਆਂ 'ਚ 25 ਮਾਰਚ ਤੱਕ ਦਾ ਹੋਇਆ ਵਾਧਾ: ਜ਼ਿਲ੍ਹਾ ਮੈਜਿਸਟ੍ਰੇਟ

By  Riya Bawa February 28th 2022 01:57 PM

ਐਸ.ਏ.ਐਸ ਨਗਰ: ਜ਼ਿਲ੍ਹਾ ਮੈਜਿਸਟ੍ਰੇਟ ਈਸ਼ਾ ਕਾਲੀਆ ਵੱਲੋਂ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਜਿ਼ਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ ਸੋਧੀਆਂ ਕੋਵਿਡ ਪਾਬੰਦੀਆਂ 25 ਮਾਰਚ ਤੱਕ ਵਧਾ ਦਿੱਤੀਆਂ ਹਨ। ਇਨ੍ਹਾਂ ਪਾਬੰਦੀਆਂ ਅਨੁਸਾਰ ਜਨਤਕ ਥਾਂਵਾਂ ਤੇ ਮਾਸਕ ਪਾਉਣਾ ਅਤੇ 6 ਫੁੱਟ ਦੀ ਦੂਰੀ ਦਾ ਨਿਯਮ ਲਾਗੂ ਰਹੇਗਾ।

'ਉਨ੍ਹਾਂ ਦੱਸਿਆ ਯੂਨੀਵਰਸਿਟੀਆਂ, ਕਾਲਜ (ਮੈਡੀਕਲ ਅਤੇ ਨਰਸਿੰਗ ਕਾਲਜਾਂ ਸਮੇਤ), ਸਕੂਲ,ਪੌਲੀਟੈਕਨਿਕ, ਆਈ.ਟੀ.ਆਈ., ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ ਅਤੇ ਸਿਖਲਾਈ ਸੰਸਥਾਵਾਂ (ਚਾਹੇ ਸਰਕਾਰੀ ਜਾਂ ਨਿੱਜੀ) ਨੂੰ ਖੋਲ੍ਹਣ ਦੀ ਆਗਿਆ ਹੋਵੇਗੀ । ਲੋੜੀਂਦੇ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਅਪਣਾਉਂਦੇ ਹੋਏ ਨਿੱਜੀ ਤੌਰ ਤੇ ਹਾਜ਼ਰ ਹੋ ਕੇ ਕਲਾਸਾਂ ਲਗਾਉਣ ਅਤੇ ਕੋਵਿਡ-19 ਉਚਿਤ ਵਿਵਹਾਰ ਸੰਬੰਧੀ ਮਾਪਦੰਡ ਰੱਖਣੇ ਹੋਣਗੇ।

schools reopen

ਇਹ ਵੀ ਪੜ੍ਹੋ: Ukraine Russia War: ਯੂਕਰੇਨ 'ਚ ਫਸੇ ਤਰਨਤਾਰਨ ਦੇ ਤਿੰਨ ਮੈਡੀਕਲ ਵਿਦਿਆਰਥੀ, ਮਾਪੇ ਪਰੇਸ਼ਾਨ

ਉਨ੍ਹਾਂ ਦੱਸਿਆ ਕਿ ਇਹਨਾਂ ਸੰਸਥਾਵਾਂ ਦੀ ਰੈਗੁਲਰ ਤੌਰ ਤੇ ਸੈਨੀਟਾਈਜੇਸ਼ਨ ਕੀਤੀ ਜਾਵੇ। ਉਨ੍ਹਾਂ ਕਿਹਾ ਸਬੰਧਤ ਸੰਸਥਾਵਾਂ ’ਚ 15 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਟੀਕਾਕਰਨ ਦੀ ਪਹਿਲੀ ਖੁਰਾਕ ਲਾਜਮੀ ਕਰਨ ਉਪਰੰਤ ਹੀ ਨਿੱਜੀ ਤੌਰ ਤੇ ਕਲਾਸਾਂ ਵਿੱਚ ਸ਼ਾਮਲ ਹੋਣ ਦੀ ਪ੍ਰਵਾਨਗੀ ਹੋਵੇਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਕੋਲ ਆਨਲਾਈਨ ਕਲਾਸ ਦਾ ਵਿਕਲਪ ਵੀ ਹੋਵੇਗਾ।

ਉਨ੍ਹਾਂ ਦੱਸਿਆ ਬਿਨ੍ਹਾਂ ਮਾਸਕ ਤੋਂ ਆਉਣ ਵਾਲੇ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਜਾਂ ਪ੍ਰਾਈਵੇਟ ਦਫ਼ਤਰਾਂ ਤੋਂ ਕੋਈ ਸੇਵਾ ਉਪਲਬੱਧ ਨਹੀਂ ਹੋ ਸਕੇਗੀ। ਜਿ਼ਲ੍ਹੇ ਤੋਂ ਬਾਹਰ ਤੋਂ ਆਉਣ ਵਾਲੇ ਲੋਕ ਪੂਰੀ ਤਰਾਂ ਵੈਕਸੀਨੇਟਡ ਹੋਣ। ਉਨ੍ਹਾਂ ਦੱਸਿਆ ਉਪਰੋਕਤ ਹੁਕਮਾ ਦੀ ਉਲੰਘਣਾ ਕਰਨ ਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

-PTC News

Related Post