18+ ਲਈ CoWIN ਐਪ ’ਤੇ ਆਨ ਸਾਈਟ ਰਜਿਸਟ੍ਰੇਸ਼ਨ ਸ਼ੁਰੂ

By  Jagroop Kaur May 24th 2021 11:13 PM

CoWIN ਐਪ ਉੱਤੇ 18 ਤੋਂ 44 ਸਾਲ ਉਮਰ ਵਰਗ ਲਈ ਆਨ ਸਾਈਟ ਰਜਿਸਟ੍ਰੇਸ਼ਨ ਤੇ ਅਪੁਆਇੰਟਮੈਂਟ ਸ਼ੁਰੂ ਕੀਤੀ ਜਾ ਰਹੀ ਹੈ। ਇਸ ਫ਼ੀਚਰ ਦੀ ਵਰਤੋਂ ਸਿਰਫ਼ ਸਬੰਧਤ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸਰਕਾਰ ਦੇ ਫ਼ੈਸਲੇ ਦੇ ਆਧਾਰ ਉੱਤੇ ਹੀ ਕੀਤੀ ਜਾਵੇਗੀ। ਰਾਜ ਸਰਕਾਰ ਹੀ ਇਹ ਫ਼ੈਸਲਾ ਕਰੇਗੀ ਕਿ ਕੀ ਇਸ ਉਮਰ ਵਰਗ ਦੇ ਲੋਕਾਂ ਨੂੰ ਆਨ ਸਾਈਟ ਰਜਿਸਟ੍ਰੇਸ਼ਨਜ਼ ਦੀ ਸਹੂਲਤ ਦੇਣੀ ਹੈ ਜਾਂ ਨਹੀਂ। ਅਜਿਹਾ ਵੈਕਸੀਨ ਦੇ ਅਜਾਈਂ ਜਾਣ ਤੋਂ ਰੋਕਣ ਲਈ ਕੀਤਾ ਜਾਵੇਗਾ। ਇਸ ਦੇ ਨਾਲ ਹੀ ਵੈਕਸੀਨੇਸ਼ਨ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਦਾ ਜਤਨ ਵੀ ਹੈ।Vaccine registration on CoWIN must for those between 18 and 45 years -  Coronavirus Outbreak News

read more :ਮਿਲਖਾ ਸਿੰਘ ਹਸਪਤਾਲ ਮੁਹਾਲੀ ’ਚ ਦਾਖਲ, ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਸਿਹਤਯਾਬੀ ਦੀ ਕਾਮਨਾ

ਕੇਂਦਰੀ ਗ੍ਰਹਿ ਮੰਤਰਾਲੇ ਨੇ ਸਲਾਹ ਦਿੱਤੀ ਹੈ ਕਿ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜ਼ਿਲ੍ਹਾ ਟੀਕਾਕਰਨ ਅਧਿਕਾਰੀਆਂ ਨੂੰ ਇਹ ਸਪੱਸ਼ਟ ਹਦਾਇਤਾਂ ਜਾਰੀ ਕਰਨ ਕਿ ਉਹ ਸਬੰਧਤ ਰਾਜ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਦੀ ਸਰਕਾਰ ਦੇ ਫ਼ੈਸਲਿਆਂ ਦੀ ਸਖ਼ਤੀ ਨਾਲ ਪਾਲਣਾ ਕਰਨ।CoWin 2.0 Coming Soon as Next Phase of Coronavirus Vaccine Drive Begins  From March 1 | All You Need to Know

Read More : ਜਲੰਧਰ ਸਣੇ ਹੋਰਨਾਂ ਜ਼ਿਲ੍ਹਿਆਂ ‘ਚ ਜਾਣੋ ਕੋਰੋਨਾ ਦੇ ਹਾਲਾਤ, ਕਿਥੇ ਮਿਲੀ ਰਾਹਤ ਕਿਥੇ ਬਣੀ…

ਲਾਭਪਾਤਰੀਆਂ ਨੂੰ ਟੀਕਾਕਰਨ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਰਤ੍ਹਾਂ ਰਾਖਵੇਂ ਸੈਸ਼ਨਾਂ ਦਾ ਆਯੋਜਨ ਕੀਤਾ ਜਾ ਸਕਦਾ ਹੈ। ਜਿੱਥੇ ਕਿਤੇ ਵੀ ਰਾਖਵੇਂ ਸੈਸ਼ਨ ਆਯੋਜਿਤ ਕੀਤੇ ਜਾਂਦੇ ਹਨ, ਉੱਥੇ ਹੀ ਵੱਡੀ ਗਿਣਤੀ ’ਚ ਲਾਭਪਾਤਰੀਆਂ ਨੂੰ ਲਾਮਬੰਦ ਕੀਤਾ ਜਾਵੇ।

Related Post