ਸੰਤ ਬਲਬੀਰ ਸਿੰਘ ਸੀਚੇਵਾਲ ਅਤੇ 5 ਸੇਵਾਦਾਰਾਂ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਨੈਗੇਟਿਵ

By  Shanker Badra April 4th 2020 11:20 AM

ਸੰਤ ਬਲਬੀਰ ਸਿੰਘ ਸੀਚੇਵਾਲ ਅਤੇ 5 ਸੇਵਾਦਾਰਾਂ ਦੀ ਕੋਰੋਨਾ ਵਾਇਰਸ ਰਿਪੋਰਟ ਆਈ ਨੈਗੇਟਿਵ:ਸੁਲਤਾਨਪੁਰ ਲੋਧੀ : ਉੱਘੇ ਵਾਤਾਵਰਨ ਪ੍ਰੇਮੀ ਪਦਮ ਸ੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਉਨ੍ਹਾਂ ਦੇ 5 ਸੇਵਾਦਾਰਾਂ ਦੇ ਕੋਰੋਨਾ ਵਾਇਰਸ ਰਿਪੋਰਟ ਨੈਗੇਟਿਵ ਆਈ ਹੈ।ਸੰਤ ਬਾਬਾ ਬਲਬੀਰ ਸਿੰਘ ਤੋਂ ਇਲਾਵਾ ਸੁਰਜੀਤ ਸਿੰਘ, ਦਿਆ ਸਿੰਘ, ਅੰਮ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਦੇ ਕੀਤੇ ਗਏ ਕੋਰੋਨਾ ਟੈਸਟ ਨੈਗੇਟਿਵ ਆਏ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨੇੜਲੇ ਸਹਿਯੋਗੀ ਸੁਰਜੀਤ ਸਿੰਘ ਸ਼ੰਟੀ ਨੇ ਦੱਸਿਆ ਕਿ ਸੰਤ ਸੀਚੇਵਾਲ 13 ਮਾਰਚ ਨੂੰ ਸਵ: ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਸੰਪਰਕ 'ਚ ਆਏ ਸਨ। ਉਸ ਤੋਂ ਬਾਅਦ ਸਿਹਤ ਵਿਭਾਗ ਦੀ ਟੀਮ ਤੇ ਪ੍ਰਸ਼ਾਸਨ ਵਲੋਂ ਉਹਨਾਂ ਨੂੰ ਆਪਣੇ ਆਪ ਇਕਾਂਤਵਾਸ ਰੱਖਣ ਲਈ ਕਿਹਾ ਗਿਆ ਸੀ।

ਦੱਸ ਦੇਈਏ ਕਿ ਹੈ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਦੀ ਬੀਤੀ 13 ਮਾਰਚ ਨੂੰ ਮੁਲਾਕਾਤ ਹੋਈ ਸੀ। ਜਿਸ ਤੋਂ ਬਾਅਦ ਭਾਈ ਨਿਰਮਲ ਸਿੰਘ ਖਾਲਸਾ ਦਾ ਬੀਤੇ ਦਿਨ ਕੋਰੋਨਾ ਵਾਇਰਸ ਕਾਰਨ ਦਿਹਾਂਤ ਹੋ ਗਿਆ ਹੈ।

-PTCNews

Related Post