ਕਰਨਾਲ 'ਚ ਮਿਲਿਆ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼, ਨਹੀਂ ਕੀਤੀ ਕੋਈ ਵਿਦੇਸ਼ ਯਾਤਰਾ

By  Shanker Badra April 3rd 2020 07:58 PM

ਕਰਨਾਲ 'ਚ ਮਿਲਿਆ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼, ਨਹੀਂ ਕੀਤੀ ਕੋਈ ਵਿਦੇਸ਼ ਯਾਤਰਾ:ਕਰਨਾਲ : ਕੋਰੋਨਾ ਵਾਇਰਸ ਦੀ ਦਹਿਸ਼ਤ ਨੇ ਸਮੁੱਚੀ ਦੁਨੀਆਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਕੋਰੋਨਾ ਵਾਇਰਸ ਨੇ ਇਸ ਵੇਲੇ ਪੂਰੀ ਦੁਨੀਆ ਦੇ ਵਿੱਚ ਡਾਕਟਰਾਂ ਦੇ ਹੱਥ ਖੜੇ ਕਰਵਾ ਦਿੱਤੇ ਹਨ। ਇਸ ਦੌਰਾਨ ਹਰਿਆਣਾ ਦੇ ਕਰਨਾਲ 'ਚ ਵੀ ਕੋਰੋਨਾ ਵਾਇਰਸ ਦਾ ਪਹਿਲਾ ਮਰੀਜ਼ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮਰੀਜ਼ ਕਰਨਾਲ ਦੇ ਪਿੰਡ ਰਾਸਿਨ ਦਾ ਰਹਿਣ ਵਾਲਾ ਹੈ। ਜਿਸ ਨੂੰ ਦੋ ਦਿਨ ਪਹਿਲਾਂ ਹੀ ਇਲਾਜ ਲਈ ਪੀ.ਜੀ.ਆਈ ਵਿਖੇ ਦਾਖਲ ਕਰਵਾਇਆ ਗਿਆ ਹੈ,ਜਿਥੇ ਅੱਜ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਇਸ ਕੋਰੋਨਾ ਪੀੜਤ ਵਿਅਕਤੀ ਨੇ ਕੋਈ ਵੀ ਵਿਦੇਸ਼ ਯਾਤਰਾ ਨਹੀਂ ਕੀਤੀ। ਦੱਸ ਦੇਈਏ ਕਿਹਰਿਆਣਾ ਦੇ ਵਿੱਚ ਹੁਣ ਤੱਕ 1325 ਲੋਕਾਂ ਦੇ ਸੈਂਪਲ ਲਏ ਗਏ ਸਨ,ਜਿਨ੍ਹਾਂ 'ਚੋਂ 938 ਲੋਕਾਂ ਦੀ ਰਿਪੋਰਟ ਨੈਗਟਿਵ ਆਈ ਹੈ ਅਤੇ 44 ਕੇਸ ਪਾਜ਼ੀਟਿਵ ਪਾਏ ਗਏ ਹਨ। ਇਸ ਦੌਰਾਨ ਹਰਿਆਣਾ ਵਿੱਚ ਅੰਬਾਲਾ ਕੈਂਟ ਦੇ ਕੋਰੋਨਾ ਵਾਇਰਸ ਤੋਂ ਪੀੜਤ67 ਸਾਲਾ ਬਜ਼ੁਰਗ ਵਿਅਕਤੀ ਦੀ ਚੰਡੀਗੜ੍ਹ ਦੇ ਪੀ.ਜੀ.ਆਈ.'ਚ ਮੌਤ ਹੋ ਗਈ ਹੈ। -PTCNews

Related Post