#Coronaoutbreak: ਹੁਣ ਚੰਡੀਗੜ੍ਹ ਦੇ ਪੀਜੀਆਈ 'ਚ ਹੀ ਹੋਵੇਗਾ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਇਲਾਜ

By  Shanker Badra April 2nd 2020 07:57 PM

#Coronaoutbreak: ਹੁਣ ਚੰਡੀਗੜ੍ਹ ਦੇ ਪੀਜੀਆਈ 'ਚ ਹੀ ਹੋਵੇਗਾ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਇਲਾਜ:ਚੰਡੀਗੜ੍ਹ : ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਕੋਰੋਨਾ ਵਾਇਰਸ ਹੌਲੀ -ਹੌਲੀ ਸਾਰੇ ਵਿਸ਼ਵ ਵਿੱਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਚੰਡੀਗੜ੍ਹ ਵਿੱਚ ਅੱਜ ਵੀ ਕੋਰੋਨਾ ਪਾਜ਼ੀਟਿਵ ਕੇਸਾਂ ਵਿੱਚ ਅਚਾਨਕ ਵਾਧਾ ਵੇਖਣ ਨੂੰ ਮਿਲਿਆ ਹੈ।

ਚੰਡੀਗੜ੍ਹ ‘ਚ ਕੋਰੋਨਾ ਵਾਇਰਸ ਦੇ ਅੱਜ 2 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਜਿੱਥੇ 0 ਮਹੀਨੇ ਦੀ ਬੱਚੀ ਤੇ ਉਸਦੀ 59 ਸਾਲਾ ਦਾਦੀ ਨੂੰ ਕੋਰੋਨਾਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ। ਚੰਡੀਗੜ੍ਹ ‘ਚ 10 ਮਹੀਨੇ ਦੀ ਬੱਚੀ ਨੂੰ ਕੋਰੋਨਾ ਦਾ ਹੋਣ ਦਾ ਇਹ ਪਹਿਲਾ ਮਾਮਲਾ ਹੈ।

ਇਸ ਦੌਰਾਨ ਕੋਰੋਨਾ ਵਾਇਰਸ ਦੇ ਵਧਦੇ ਮਰੀਜ਼ਾਂ ਦੀ ਗਿਣਤੀ ਨੂੰ ਦੇਖਦੇ ਹੋਏ ਸਰਕਾਰ ਨੇ ਇਹ ਫੈਸਲਾ ਲਿਆ ਹੈ ਕਿ ਹੁਣ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦਾ ਇਲਾਜ ਪੀਜੀਆਈ ਚੰਡੀਗੜ੍ ਵਿਖੇ ਹੀ ਹੋਵੇਗਾ। ਸ਼ੱਕੀ ਮਰੀਜ਼ਾਂ ਦੀ ਜਾਂਚ ਸਾਰੇ ਹਸਪਤਾਲਾਂ ਵਿਚ ਹੋਵੇਗੀ। ਟੈਸਟ ਪਾਜ਼ੀਟਿਵ ਆਉਣ ਤੋਂ ਬਾਅਦ ਮਰੀਜ਼ਾਂ ਨੂੰ ਪੀਜੀਆਈ ਸ਼ਿਫਟ ਕਰ ਦਿੱਤਾ ਜਾਵੇਗਾ।

ਇਸ ਦੇ ਨਾਲ ਹੀ ਸਰਕਾਰ ਨੇ ਵਿਦੇਸ਼ਾਂ ਤੋਂ ਆਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 28 ਦਿਨ ਤੱਕ ਆਰੰਟਾਈਨ 'ਚ ਰਹਿਣ ਤਾਂ ਜੋ ਇਸ ਵਾਇਰਸ ਦੀ ਚੈਨ ਨੂੰ ਤੋੜਿਆ ਜਾ ਸਕੇ। ਦੱਸ ਦੇਈਏ ਕਿ  ਚੰਡੀਗੜ੍ਹ ‘ਚਕੋਰੋਨਾ ਵਾਇਰਸ ਦੇ ਪੀੜਤਾਂ ਦੀ ਗਿਣਤੀ 18 ਹੋ ਗਈ ਹੈ।

-PTCNews

Related Post