ਫਰੀਦਕੋਟ 'ਚ ਮਿਲਿਆ ਕੋਰੋਨਾ ਵਾਇਰਸ ਦਾ ਪਹਿਲਾਂ ਪਾਜ਼ੀਟਿਵ ਮਾਮਲਾ,ਪੰਜਾਬ 'ਚ ਕੁੱਲ ਗਿਣਤੀ ਹੋਈ 58  

By  Shanker Badra April 4th 2020 10:38 AM

ਫਰੀਦਕੋਟ 'ਚ ਮਿਲਿਆ ਕੋਰੋਨਾ ਵਾਇਰਸ ਦਾ ਪਹਿਲਾਂ ਪਾਜ਼ੀਟਿਵ ਮਾਮਲਾ,ਪੰਜਾਬ 'ਚ ਕੁੱਲ ਗਿਣਤੀ ਹੋਈ 58:ਫਰੀਦਕੋਟ : ਕੋਰੋਨਾ ਵਾਇਰਸ ਦੀ ਦਹਿਸ਼ਤ ਨੇ ਸਮੁੱਚੀ ਦੁਨੀਆਂ ਵਿਚ ਡਰ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਦੇਸ਼ ਭਰ ਸਮੇਤ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਵਿਚ ਵਾਧਾ ਦਿਖਾਈ ਦੇ ਰਿਹਾ ਹੈ। ਓਥੇ ਹੀ ਹੁਣ ਫਰੀਦਕੋਟ ਦੇ ਹਰਿੰਦਰਾ ਨਗਰ ਵਿਚ ਕੋਰੋਨਾ ਵਾਇਰਸ ਦਾ ਪਹਿਲਾਂ ਪਾਜ਼ੀਟਿਵ ਮਾਮਲਾ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰਕੋਰੋਨਾ ਵਾਇਰਸ ਪੀੜਤ ਵਿਅਕਤੀ ਦੀ ਪਹਿਚਾਣ ਅਨੰਦ ਗੋਇਲ ਵਜੋਂ ਹੋਈ ਹੈ, ਜੋ ਟਿਕਟਾਂ ਵੇਚਣ ਦਾ ਕੰਮ ਕਰਦਾ ਹੈ। ਜਿਸ ਵਿੱਚ ਟੈਸਟ ਹੋਣ ਤੋਂ ਬਾਅਦ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਹੈ।ਜਿਸ ਮਗਰੋਂ ਪ੍ਰਸ਼ਾਸਨ ਤੇ ਸਿਹਤ ਵਿਭਾਗ ਚੁਕੰਨਾ ਹੋ ਗਿਆ ਹੈ ਤੇ ਲੋੜੀਂਦੇ ਕਦਮ ਚੁੱਕ ਰਿਹਾ ਹੈ। ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 58 ਕੇਸ ਪਾਜ਼ੀਟਿਵ ਪਾਏ ਹਨ। ਇਨ੍ਹਾਂ ‘ਚ ਨਵਾਂਸ਼ਹਿਰ -19 , ਮੋਹਾਲੀ -12 , ਹੁਸ਼ਿਆਰਪੁਰ -7, ਜਲੰਧਰ -5 , ਅੰਮ੍ਰਿਤਸਰ -5 , ਲੁਧਿਆਣਾ -4 , ਮਾਨਸਾ -3 , ਰੋਪੜ -1 , ਫਰੀਦਕੋਟ-1 ਅਤੇ ਪਟਿਆਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਸ਼ਿਆਰਪੁਰ ਦਾ ਇੱਕ ਮਰੀਜ਼ ਠੀਕ ਹੋ ਗਿਆ ਹੈ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 5 ਮੌਤਾਂ ਹੋ ਚੁੱਕੀਆਂ ਹਨ। -PTCNews

Related Post