ਦੇਸ਼ ’ਚ ਕੋਰੋਨਾ ਵਾਇਰ ਦੇ 41,506 ਨਵੇਂ ਮਾਮਲੇ ਆਏ ਸਾਹਮਣੇ, 895 ਮਰੀਜ਼ਾਂ ਦੀ ਹੋਈ ਮੌਤ

By  Baljit Singh July 11th 2021 11:10 AM

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ’ਚ 41,506 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਵਾਇਰਸ ਦੇ ਮਾਮਲੇ ਵੱਧ ਕੇ 3,08,37,22 ਹੋ ਗਏ ਹਨ। ਉੱਥੇ ਹੀ ਪਿਛਲੇ 24 ਘੰਟਿਆਂ ਦੌਰਾਨ 895 ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਰਤਕਾਂ ਦਾ ਅੰਕੜਾ ਵੱਧ ਕੇ 4,08,040 ’ਤੇ ਪੁੱਜ ਗਿਆ ਹੈ।

ਪੜੋ ਹੋਰ ਖਬਰਾਂ: ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਲੰਗਰ ਹਾਲ 'ਚ ਲੱਗੀ ਭਿਆਨਕ ਅੱਗ

ਸਿਹਤ ਮੰਤਰਾਲਾ ਵਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ ਕੋਰੋਨਾ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 4,54,118 ਹੋ ਗਈ ਹੈ। ਅੰਕੜਿਆਂ ਮੁਤਾਬਕ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਾਇਰਸ ਦੇ ਕੁੱਲ ਮਾਮਲਿਆਂ ਦਾ 1.47 ਫ਼ੀਸਦੀ ਹੈ ਅਤੇ ਕੋਰੋਨਾ ਨਾਲ ਸਿਹਤਮੰਦ ਹੋਣ ਦੀ ਰਾਸ਼ਟਰੀ ਦਰ 97.20 ਫ਼ੀਸਦੀ ਹੈ।

ਅੰਕੜਿਆਂ ਮੁਤਾਬਕ ਇਸ ਬੀਮਾਰੀ ਤੋਂ ਉੱਭਰਨ ਵਾਲੇ ਮਰੀਜ਼ਾਂ ਦੀ ਗਿਣਤੀ 2,99,75,064 ਹੋ ਗਈ ਹੈ, ਜਦਕਿ ਮੌਤ ਦਰ 1.32 ਫ਼ੀਸਦੀ ਹੈ। ਰਾਸ਼ਟਰ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿਚ ਹੁਣ ਤੱਕ ਕੋਰੋਨਾ ਰੋਕੂ ਟੀਕਿਆਂ ਦੀ 37.60 ਕਰੋੜ ਖ਼ੁਰਾਕਾਂ ਲੋਕਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਦੱਸ ਦੇਈਏ ਕਿ ਦੇਸ਼ ’ਚ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ 16 ਜਨਵਰੀ 2021 ਤੋਂ ਕੀਤੀ ਗਈ ਸੀ।

ਪੜੋ ਹੋਰ ਖਬਰਾਂ: ਹਿਮਾਚਲ ਪ੍ਰਦੇਸ਼ ਦੇ ਬੰਗਾਣਾ ‘ਚ ਮਿਲਿਆ ਜ਼ਖਮੀ ਚੀਤਾ, ਇਲਾਕੇ ‘ਚ ਦਹਿਸ਼ਤ

ਮੰਤਰਾਲਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਕੋਰੋਨਾ ਦੇ 18,43,500 ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਹੁਣ ਤੱਕ ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 43,08,85,470 ਹੋ ਗਈ ਹੈ। ਦੱਸ ਦੇਈਏ ਕਿ ਦੇਸ਼ ਵਿਚ 19 ਦਸੰਬਰ ਨੂੰ ਕੋਰੋਨਾ ਦੇ ਮਾਮਲੇ ਇਕ ਕਰੋੜ ਤੋਂ ਪਾਰ, 4 ਮਈ ਨੂੰ 2 ਕਰੋੜ ਅਤੇ 23 ਜੂਨ ਨੂੰ 3 ਕਰੋੜ ਤੋਂ ਪਾਰ ਚਲੇ ਗਏ ਸਨ। ਕੋਰੋਨਾ ਵਾਇਰਸ ਤੋਂ ਬਚਾਅ ਲਈ ਵੈਕਸੀਨ ਜ਼ਰੂਰ ਲਗਵਾਓ। ਵੈਕਸੀਨ ਲਗਵਾਉਣ ਤੋਂ ਬਾਅਦ ਵੀ ਸਾਵਧਾਨੀਆਂ ਵਰਤੋਂ। ਹੱਥਾਂ ਨੂੰ ਸਾਫ਼ ਰੱਖੋ, ਮਾਸਕ ਜ਼ਰੂਰ ਪਹਿਨੋ ਅਤੇ ਦੋ ਗਜ਼ ਦੀ ਦੂਰੀ ਬਣਾ ਕੇ ਰੱਖੋ।

-PTC News

Related Post