ਜਲੰਧਰ 'ਚ ਇਕ ਹੋਰ ਮਰੀਜ਼ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਪੰਜਾਬ 'ਚ ਪੀੜਤ ਮਰੀਜਾਂ ਦੀ ਗਿਣਤੀ ਹੋਈ 133

By  Shanker Badra April 10th 2020 03:44 PM

ਜਲੰਧਰ 'ਚ ਇਕ ਹੋਰ ਮਰੀਜ਼ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ, ਪੰਜਾਬ 'ਚ ਪੀੜਤ ਮਰੀਜਾਂ ਦੀ ਗਿਣਤੀ ਹੋਈ 133:ਜਲੰਧਰ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੋਹਾਲੀ ਜ਼ਿਲ੍ਹਾ ਪੰਜਾਬ 'ਚ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ ,ਜਿੱਥੇ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ 38 ਕੇਸ ਸਾਹਮਣੇ ਆਏ ਹਨ। ਜਿਸ ਨਾਲ ਜਿਲ੍ਹੇ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ।

ਹੁਣ ਜਲੰਧਰ 'ਚ ਇੱਕ ਹੋਰ ਮਰੀਜ਼ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਜਿਸ ਤੋਂ ਬਾਅਦ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 12 ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨਿਜ਼ਾਤਮ ਨਗਰ ਦੀ ਮਹਿਲਾ ਮਰੀਜ਼ ਜੋ ਕਿ ਲੁਧਿਆਣੇ ਇਲਾਜ ਅਧੀਨ ਹੈ। ਉਸ ਦੇ ਪੋਤਰੇ ਦਾ ਕੋਰੋਨਾ ਟੈੱਸਟ ਵੀ ਪਾਜ਼ੀਟਿਵ ਆ ਗਿਆ ਹੈ। ਦੱਸਣਯੋਗ ਹੈ ਕਿ ਪੀੜਤ ਮਹਿਲਾ ਦਾ ਲੜਕਾ ਪਹਿਲਾਂ ਹੀ ਪਾਜ਼ੀਟਿਵ ਹੋਣ ਕਰਕੇ ਸਿਵਲ ਹਸਪਤਾਲ 'ਚ ਜੇਰੇ ਇਲਾਜ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 133 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ - 38 , ਨਵਾਂਸ਼ਹਿਰ - 19 , ਅੰਮ੍ਰਿਤਸਰ - 11 , ਜਲੰਧਰ - 12 , ਮਾਨਸਾ - 11 , ਲੁਧਿਆਣਾ – 10, ਹੁਸ਼ਿਆਰਪੁਰ - 7 , ਪਠਾਨਕੋਟ - 7 , ਮੋਗਾ - 4 , ਰੋਪੜ - 3 , ਫਤਿਹਗੜ੍ਹ ਸਾਹਿਬ - 2 , ਫਰੀਦਕੋਟ - 2 , ਸੰਗਰੂਰ - 2 ,ਬਰਨਾਲਾ - 2, ਪਟਿਆਲਾ - 1 , ਕਪੂਰਥਲਾ - 1 , ਸ੍ਰੀ ਮੁਕਤਸਰ ਸਾਹਿਬ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 12 ਮੌਤਾਂ ਹੋ ਚੁੱਕੀਆਂ ਹਨ ਅਤੇ 18 ਮਰੀਜ਼ ਠੀਕ ਹੋ ਚੁੱਕੇ ਹਨ।

-PTCNews

Related Post