ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 130 ਮਾਮਲਿਆਂ ਦੀ ਹੋਈ ਪੁਸ਼ਟੀ, ਅੱਜ 24 ਕੇਸ ਮਿਲੇ ਪਾਜ਼ੀਟਿਵ

By  Shanker Badra April 9th 2020 07:44 PM

ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਦੇ 130 ਮਾਮਲਿਆਂ ਦੀ ਹੋਈ ਪੁਸ਼ਟੀ, ਅੱਜ 24 ਕੇਸ ਮਿਲੇ ਪਾਜ਼ੀਟਿਵ:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੋਹਾਲੀ ਜ਼ਿਲ੍ਹਾ ਪੰਜਾਬ 'ਚ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ ,ਜਿੱਥੇ ਜ਼ਿਲ੍ਹੇ 'ਚ ਕੋਰੋਨਾ ਦੇ ਹੁਣ ਤੱਕ 37 ਕੇਸ ਸਾਹਮਣੇ ਆਏ ਹਨ। ਜਿਸ ਨਾਲ ਜਿਲ੍ਹੇ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ। ਕੋਰੋਨਾ ਵਾਇਰਸ ਦਾ  ਲਗਾਤਾਰ ਵੱਧ ਰਿਹਾ ਪ੍ਰਕੋਪ ਹੁਣ ਨੌਜਵਾਨ ਪੀੜੀ ਨੂੰ ਵੀ ਆਪਣੀ ਲਪੇਟ 'ਚ ਲੈਣ ਲੱਗ ਪਿਆ ਹੈ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 3192 ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 130 ਦੀ ਰਿਪੋਰਟ ਪਾਜ਼ੀਟਿਵ ਆਈ ਹੈ ਅਤੇ 2777 ਦੀ ਨੈਗੇਟਿਵ ਆਈ ਹੈ ,ਜਦਕਿ 285 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋਈ ਹੈ।

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 130 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ - 37 , ਨਵਾਂਸ਼ਹਿਰ - 19 , ਅੰਮ੍ਰਿਤਸਰ - 11 , ਜਲੰਧਰ - 11 , ਮਾਨਸਾ - 11 , ਲੁਧਿਆਣਾ – 10, ਹੁਸ਼ਿਆਰਪੁਰ - 7 , ਪਠਾਨਕੋਟ - 7 , ਮੋਗਾ - 4 , ਰੋਪੜ - 3 , ਫਤਿਹਗੜ੍ਹ ਸਾਹਿਬ - 2 , ਫਰੀਦਕੋਟ - 2 , ਬਰਨਾਲਾ - 2, ਪਟਿਆਲਾ - 1 , ਕਪੂਰਥਲਾ - 1 , ਸ੍ਰੀ ਮੁਕਤਸਰ ਸਾਹਿਬ - 1, ਸੰਗਰੂਰ - 1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 11 ਮੌਤਾਂ ਹੋ ਚੁੱਕੀਆਂ ਹਨ ਅਤੇ 18 ਮਰੀਜ਼ ਠੀਕ ਹੋ ਚੁੱਕੇ ਹਨ।

-PTCNews

Related Post