#COVID19: ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਹੋਈ ਪੁਸ਼ਟੀ

By  Shanker Badra April 8th 2020 08:08 PM -- Updated: April 8th 2020 08:11 PM

#COVID19: ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਹੋਈ ਪੁਸ਼ਟੀ:ਚੰਡੀਗੜ੍ਹ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਮੋਹਾਲੀ ਜ਼ਿਲ੍ਹਾ ਪੰਜਾਬ 'ਚ ਸਭ ਤੋਂ ਵੱਧ ਮਰੀਜ਼ਾਂ ਵਾਲਾ ਜ਼ਿਲ੍ਹਾ ਬਣ ਗਿਆ ਹੈ। ਜਿਸ ਨਾਲ ਜਿਲ੍ਹੇ 'ਚ ਕੋਰੋਨਾ ਵਾਇਰਸ ਦਾ ਖ਼ਤਰਾ ਹੋਰ ਵਧ ਗਿਆ ਹੈ। ਮੋਹਾਲੀ 'ਚ ਅੱਜ ਕੋਰੋਨਾ ਦੇ 4 ਹੋਰ ਮਾਮਲਿਆਂ ਦੀ ਪੁਸ਼ਟੀ ਹੋਣ ਤੋਂ ਬਾਅਦ ਮਰੀਜਾਂ ਦੀ ਗਿਣਤੀ 30ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਦੇ ਭੇਜੇ ਗਏ ਸੈਂਪਲਾ ਵਿਚ ਚੁਰਾਸੀ ਦੀ ਰਿਪੋਰਟ ਆਈ ਹੈ ,ਜਿਨ੍ਹਾਂ ਵਿਚੋਂ ਚਾਰ ਪਾਜ਼ੀਟਿਵ ਤੇ 80 ਨੈਗੇਟਿਵ ਆਏ ਹਨ। ਇਹ ਸਾਰੇ ਡੇਰਾਬਸੀ ਦੇ ਪਿੰਡ ਜਵਾਹਰਪੁਰ ਦੇ ਹਨ। ਜਿਸ ਤੋਂ ਬਾਅਦ ਕੁੱਲ ਮਿਲਾ ਕੇ ਮੋਹਾਲੀ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 30 ਹੋ ਗਈ ਹੈ। ਇਸ ਤੋਂ ਇਲਾਵਾ ਜਲੰਧਰ 'ਚ ਇੱਕ ਹੀ ਦਿਨ ਕੋਰੋਨਾ ਵਾਇਰਸ ਦਾ ਦੂਸਰਾ ਮਾਮਲਾ ਪਾਜ਼ੀਟਿਵ ਆਇਆ ਹੈ। ਮਿੱਠਾ ਬਾਜ਼ਾਰ ਦੇ ਰਹਿਣ ਵਾਲੇ 59 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਦੀ ਪੁਸ਼ਟੀ ਨੋਡਲ ਅਫ਼ਸਰ ਟੀ.ਪੀ ਸਿੰਘ ਨੇ ਕੀਤੀ।

#COVID19: Punjab Total 8 deaths, 106 patients Tasted negative For Coronavirus #COVID19: ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਹੁਣ ਤੱਕ 8 ਮੌਤਾਂ, 106 ਮਾਮਲਿਆਂ ਦੀ ਹੋਈ ਪੁਸ਼ਟੀ

ਦੱਸ ਦਈਏ ਕਿ ਇਸ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ ‘ਚ 106 ਪਾਜ਼ੀਟਿਵ ਮਾਮਲੇ ਪਾਏ ਗਏ ਹਨ। ਇਨ੍ਹਾਂ ‘ਚ ਮੋਹਾਲੀ - 30 , ਨਵਾਂਸ਼ਹਿਰ -19 , ਅੰਮ੍ਰਿਤਸਰ -10 , ਹੁਸ਼ਿਆਰਪੁਰ -7 , ਪਠਾਨਕੋਟ- 7 , ਜਲੰਧਰ -8 , ਲੁਧਿਆਣਾ - 6 ,  ਮਾਨਸਾ -5 , ਮੋਗਾ - 4 , ਰੋਪੜ -3 , ਫਤਿਹਗੜ੍ਹ ਸਾਹਿਬ -2 ,  ਪਟਿਆਲਾ -1 , ਫਰੀਦਕੋਟ-2 , ਬਰਨਾਲਾ -1 , ਕਪੂਰਥਲਾ -1 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਇਸ ਜਾਨਲੇਵਾ ਵਾਇਰਸ ਕਾਰਨ ਪੰਜਾਬ ‘ਚ 8 ਮੌਤਾਂ ਹੋ ਚੁੱਕੀਆਂ ਹਨ ਅਤੇ 14 ਮਰੀਜ਼ ਠੀਕ ਹੋ ਚੁੱਕੇ ਹਨ।

-PTCNews

Related Post