ਕ੍ਰਿਕਟਰ ਸੁਰੇਸ਼ ਰੈਨਾ ਸਣੇ ਕਈ ਨਾਮੀ ਕਲਾਕਾਰ ਹੋਏ ਗ੍ਰਿਫਤਾਰ

By  Jagroop Kaur December 22nd 2020 10:18 PM

ਮਹਾਰਾਸ਼ਟਰ ਪੁਲਿਸ ਨੇ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਉੱਤੇ ਸਾਬਕਾ ਕ੍ਰਿਕਟਰ ਸੁਰੇਸ਼ ਰੈਨਾ, ਗਾਇਕ ਗੁਰੂ ਰੰਗਾਵਾ ਸਮੇਤ 34 ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ। ਸਾਬਕਾ ਭਾਰਤੀ ਟੀਮ ਦੇ ਬੱਲੇਬਾਜ਼ ਸੁਰੇਸ਼ ਰੈਨਾ ਨੂੰ ਕੋਰੋਨਾ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਕਾਰਨ ਮੁੰਬਈ ਏਅਰਪੋਰਟ ਦੇ ਨੇੜੇ ਹਿਰਾਸਤ ਵਿੱਚ ਲਿਆ ਗਿਆ ਹੈ। ਹਾਲਾਂਕਿ, ਬਾਅਦ ਵਿੱਚ ਉਸਨੂੰ ਰਿਹਾ ਕਰ ਦਿੱਤਾ ਗਿਆ ਸੀ। ਪੁਲਿਸ ਨੇ ਮੰਗਲਵਾਰ ਦੇਰ ਰਾਤ ਮੁੰਬਈ ਦੇ ਇੱਕ ਕਲੱਬ ਤੇ ਛਾਪਾ ਮਾਰਿਆ ਜਿੱਥੇ ਰੈਨਾ, ਗਾਇਕ ਗੁਰੂ ਰੰਘਵਾ ਸਮੇਤ 34 ਲੋਕਾਂ ਨੂੰ ਕੋਰੋਨਾ ਦੀ ਉਲੰਘਣਾ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਗਿਆ। ਸਾਹਰ ਥਾਣੇ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਰੈਨਾ ਅਤੇ ਰੰਘਵਾ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਏ ਗਏ ਸਨ।

Sussanne Khan, Suresh Raina arrested

ਦੱਸਿਆ ਜਾ ਰਿਹਾ ਹੈ ਕਿ ਰੈਪਰ ਬਾਦਸ਼ਾਹ ਪਿਛਲੇ ਦਰਵਾਜ਼ੇ ਤੋਂ ਫਰਾਰ ਹੋ ਗਿਆ। ਹਾਲਾਂਕਿ ਬਾਅਦ ਵਿੱਚ ਮੁਲਜ਼ਮਾਂ ਨੂੰ ਬੇਲ ਉੱਤੇ ਰਿਹਾ ਕਰ ਦਿੱਤਾ ਗਿਆ ਸੀ। ਮੁੰਬਈ ਪੁਲਿਸ ਨੇ ਕਿਹਾ ਕਿ ਰੈਨਾ ਸਣੇ 34 ਦੋਸ਼ੀਆਂ ਨੂੰ ਭਾਰਤੀ ਦੰਡਾਵਲੀ ਦੀ ਧਾਰਾ 188, 269 ਅਤੇ ਮਹਾਂਮਾਰੀ ਕਾਨੂੰਨ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਇਨ੍ਹਾਂ ਲੋਕਾਂ ਨੂੰ ਡਰੈਗਨਫਲਾਈ ਪੱਬ 'ਤੇ ਗ੍ਰਿਫਤਾਰ ਕੀਤਾ ਗਿਆ ਸੀ, ਜਿਥੇ ਕੋਰੋਨਾ ਦੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕੀਤੀ ਗਈ ਸੀ। ਗ੍ਰਿਫਤਾਰ ਕੀਤੇ ਗਏ 34 ਲੋਕਾਂ ਵਿਚ ਔਰਤਾਂ ਵੀ ਸ਼ਾਮਲ ਸਨ। ਹਾਲਾਂਕਿ ਪੁਲਿਸ ਨੇ ਉਨ੍ਹਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਹੈ। ਉਸੇ ਸਮੇਂ 19 ਲੋਕ ਦਿੱਲੀ ਤੋਂ ਆਏ ਸਨ। ਦੂਸਰੇ ਲੋਕ ਪੰਜਾਬ ਅਤੇ ਦੱਖਣੀ ਮੁੰਬਈ ਦੇ ਵਸਨੀਕ ਸਨ, ਜਿਨ੍ਹਾਂ ਵਿਚੋਂ ਬਹੁਤੇ ਸ਼ਰਾਬ ਪੀਂਦੇ ਸਨ।

 

ਦੱਸ ਦੇਈਏ ਕਿ ਸੋਮਵਾਰ ਨੂੰ ਮਹਾਰਾਸ਼ਟਰ ਸਰਕਾਰ ਨੇ ਕੋਰੋਨਾ ਦੇ ਪ੍ਰਭਾਵ ਨੂੰ ਰੋਕਣ ਲਈ ਰਾਤ ਨੂੰ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਸੀ। ਨਵੇਂ ਸਾਲ ਨੂੰ ਵੇਖਦਿਆਂ ਰਾਜ ਸਰਕਾਰ ਨੇ ਮੁੰਬਈ ਵਿੱਚ 22 ਦਸੰਬਰ ਤੋਂ 5 ਜਨਵਰੀ ਤੱਕ ਕਈ ਪਾਬੰਦੀਆਂ ਲਗਾਈਆਂ ਹਨ

 

Related Post